‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸ਼੍ਰੋਮਣੀ ਅਕਾਲੀ ਦਲ ਦੀ ਲੀਡਰ ਹਰਸਿਮਰਤ ਕੌਰ ਬਾਦਲ ਅੱਜ ਫਿਰੋਜ਼ਪੁਰ ਵਿੱਚ ਅਕਾਲੀ ਵਰਕਰਾਂ ਨਾਲ ਇੱਕ ਮੀਟਿੰਗ ਕਰਨ ਲਈ ਪਹੁੰਚੇ ਹੋਏ ਸਨ। ਹਰਸਿਮਰਤ ਕੌਰ ਬਾਦਲ ਜਦੋਂ ਲੰਚ ਕਰਨ ਲੱਗੇ ਤਾਂ ਹੰਗਾਮਾ ਹੋ ਗਿਆ। ਕੁੱਝ ਕਿਸਾਨ ਉਨ੍ਹਾਂ ਦਾ ਵਿਰੋਧ ਕਰਨ ਲਈ ਮੌਕੇ ‘ਤੇ ਪਹੁੰਚ ਗਏ। ਇਸ ਦੌਰਾਨ ਹਲਕਾ ਗੁਰੂ ਹਰਸਹਾਏ ਤੋਂ ਉਮੀਦਵਾਰ ਵਰਦੇਵ ਸਿੰਘ ਨੋਨੀ ਮਾਨ ਦੀ ਗੱਡੀ ਉੱਪਰ ਕਿਸੇ ਨੇ ਫਾ ਇਰਿੰਗ ਕਰ ਦਿੱਤੀ ਤੇ ਉਸ ਦੀ ਭੰ ਨਤੋੜ ਵੀ ਕੀਤੀ। ਹਾਲਾਂਕਿ ਅਕਾਲੀ ਆਗੂ ਵਾਲ-ਵਾਲ ਬਚ ਗਏ।
ਜਦੋਂ ਹਰਸਿਮਰਤ ਕੌਰ ਬਾਦਲ ਨੂੰ ਇਸਦੀ ਜਾਣਕਾਰੀ ਮਿਲੀ ਤਾਂ ਉਹ ਲੰਚ ਵਿਚਾਲੇ ਛੱਡ ਕੇ ਸਿੱਧਾ ਐੱਸਐੱਸਪੀ ਦਫ਼ਤਰ ਪਹੁੰਚ ਗਏ। ਅਕਾਲੀ ਵਰਕਰਾਂ ਦਾ ਕਹਿਣਾ ਹੈ ਕਿ ਕਿਸਾਨਾਂ ਦੇ ਨਾਲ ਕਾਂਗਰਸੀ ਵਰਕਰ ਵੀ ਸ਼ਾਮਲ ਸਨ, ਜਿਨ੍ਹਾਂ ਨੇ ਗੋ ਲ਼ੀਆਂ ਚਲਾਈਆਂ। ਨੋਨੀ ਮਾਨ ਨੇ ਕਿਸਾਨਾਂ ‘ਤੇ ਇਸ ਹਮਲੇ ਦੇ ਦੋਸ਼ ਲਾਏ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਕਿਸਾਨ ਆਗੂ ਹਰਨੇਕ ਸਿੰਘ ਮਹਿਮਾ ਵੱਲੋਂ ਇਹ ਹਮਲਾ ਕੀਤਾ ਗਿਆ ਹੈ। ਉਨ੍ਹਾਂ ਦੀ ਫਾਰਚੂਨਰ ਗੱਡੀ ਜਿਸ ਵਿੱਚ ਉਹ ਸਵਾਰ ਸਨ, ਨੂੰ ਵੀ ਬੁਰੀ ਤਰ੍ਹਾਂ ਭੰਨ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਦੇ ਨਾਲ ਕਾਂਗਰਸੀ ਵੀ ਮਿਲੇ ਹੋਏ ਸਨ। ਖ਼ਬਰ ਲਿਖੇ ਜਾਣ ਤੱਕ ਦੂਜੀ ਧਿਰ ਦਾ ਇਸ ਬਾਰੇ ਸਪੱਸ਼ਟੀਕਰਨ ਸਾਹਮਣੇ ਨਹੀਂ ਆਇਆ ਹੈ।
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਇਸ ਹਮਲੇ ਲਈ ਫਿਰੋਜ਼ਪੁਰ ਤੋਂ ਐੱਮ. ਐੱਲ. ਏ. ਪਰਮਿੰਦਰ ਸਿੰਘ ਪਿੰਕੀ ਨੂੰ ਜ਼ਿੰਮੇਵਾਰ ਠਹਿਰਾਇਆ ਹੈ। ਉਨ੍ਹਾਂ ਨੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੋਂ ਮੰਗ ਕੀਤੀ ਹੈ ਕਿ ਕਿ ਕਾਂਗਰਸੀ ਐੱਮ. ਐੱਲ. ਏ. ਪਰਮਿੰਦਰ ਪਿੰਕੀ ਖਿਲਾਫ ਕੇਸ ਦਰਜ ਹੋਵੇ। ਸੁਖਬੀਰ ਬਾਦਲ ਨੇ ਕਿਹਾ ਕਿ ਪਿੰਕੀ ਦੇ ਗੁੰਡਿਆਂ ਵੱਲੋਂ ਹਮਲਾ ਕੀਤਾ ਗਿਆ ਹੈ ਤੇ ਫਾਇਰਿੰਗ ਕੀਤੀ ਗਈ ਹੈ। ਇਸ ਲਈ ਮੁੱਖ ਮੰਤਰੀ ਨੂੰ ਚਾਹੀਦਾ ਹੈ ਕਿ ਪਰਮਿੰਦਰ ਸਿੰਘ ਪਿੰਕੀ ਖਿਲਾਫ ਪਰਚਾ ਦਰਜ ਕੀਤਾ ਜਾਵੇ।