The Khalas Tv Blog India Breaking News- ਰਾਜਸਥਾਨ ‘ਚ ਰਾਕੇਸ਼ ਟਿਕੈਤ ‘ਤੇ ਹਮਲਾ
India International Punjab

Breaking News- ਰਾਜਸਥਾਨ ‘ਚ ਰਾਕੇਸ਼ ਟਿਕੈਤ ‘ਤੇ ਹਮਲਾ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):-ਰਾਜਸਥਾਨ ਦੇ ਅਲਵਰ ਦੇ ਤੱਤਾਰਪੁਰ ਚੁਰਾਹੇ ‘ਤੇ ਕਿਸਾਨ ਲੀਡਰ ਰਾਕੇਸ਼ ਟਿਕੈਤ ‘ਤੇ ਅੱਜ ਜਾਨਲੇਵਾ ਹਮਲਾ ਕੀਤਾ ਗਿਆ। ਇਸ ਦੌਰਾਨ ਹਮਲਾਵਰਾਂ ਨੇ ਉਨ੍ਹਾਂ ਦੀ ਗੱਡੀ ਦੀ ਬੁਰੀ ਤਰ੍ਹਾਂ ਭੰਨਤੋੜ ਕੀਤੀ ਹੈ। ਘਟਨਾ ਵਾਲੀ ਥਾਂ ‘ਤੇ ਮੌਜੂਦ ਲੋਕਾਂ ਅਤੇ ਕਿਸਾਨਾਂ ਨੇ ਭਾਰਤੀ ਜਨਤਾ ਪਾਰਟੀ ‘ਤੇ ਇਹ ਹਮਲਾ ਕਰਵਾਉਣ ਦਾ ਦੋਸ਼ ਲਾਇਆ ਹੈ। ਰਾਕੇਸ਼ ਟਿਕੈਤ ਦੀ ਗੱਡੀ ‘ਤੇ ਗੋਲੀ ਲੱਗਣ ਦੇ ਵੀ ਨਿਸ਼ਾਨ ਹਨ।


ਉੱਧਰ ਸੰਯੁਕਤ ਕਿਸਾਨ ਮੋਰਚਾ ਨੇ ਇਸ ਘਟਨਾ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ। ਕਿਸਾਨਾਂ ਨੇ ਕਿਹਾ ਹੈ ਕਿ ਸਰਕਾਰ ਦੀਆਂ ਇਨ੍ਹਾਂ ਚਾਲਾਂ ਨਾਲ ਕਿਸਾਨਾਂ ਦੇ ਹੌਸਲੇ ਨਹੀਂ ਢਹਿਣਗੇ ਸਗੋਂ ਅਜਿਹੀਆਂ ਹਰਕਤਾਂ ਨਾਲ ਅੰਦੋਲਨ ਹੋਰ ਤੇਜ਼ ਹੋਵੇਗਾ।


Exit mobile version