India Punjab

ਖਾਲਿਸਤਾਨੀ ਕਹਿ ਕੇ ਸਿੱਖ ਨੌਜਵਾਨ ‘ਤੇ ਹਮਲਾ, ਮਜੀਠੀਆ ਨੇ ਕੰਗਨਾ ਨੂੰ ਠਹਿਰਾਇਆ ਜ਼ਿੰਮੇਵਾਰ, ਕਾਰਵਾਈ ਦੀ ਕੀਤੀ ਮੰਗ

ਹਰਿਆਣਾ ਦੇ ਕੈਥਲ ਵਿਚ ਇਕ ਦਸਤਾਰਧਾਰੀ ਸਿੱਖ ਨੌਜਵਾਨ ਨੂੰ ਕਥਿਤ ਤੌਰ ਉਤੇ ਖਾਲਿਸਤਾਨੀ ਕਹਿ ਕੇ ਇੱਟਾਂ-ਰੋੜਿਆਂ ਨਾਲ ਕੁੱਟਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਤੋਂ ਬਾਅਦ ਜ਼ਖ਼ਮੀ ਹਾਲਤ ਵਿਚ ਨੌਜਵਾਨ ਨੂੰ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈ।

ਇਸ ਮਾਮਲੇ ਵਿੱਚ ਬਿਕਰਮ ਸਿੰਘ ਮਜੀਠੀਆ ਨੇ ਕੰਗਨਾ ਰਣੌਤ ਨੂੰ ਜ਼ਿਮੇਵਾਰ ਠਹਿਰਾਇਆ ਹੈ। ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ, ਮੈਂ ਕੈਥਲ ਹਰਿਆਣਾ ਵਿੱਚ ਇੱਕ ਸਿੱਖ ਨੌਜਵਾਨ ‘ਤੇ ਹੋਏ ਹਮਲੇ ਦੀ ਸਖ਼ਤ ਨਿੰਦਾ ਕਰਦਾ ਹਾਂ। ਇਹ ਨਫ਼ਰਤੀ ਅਪਰਾਧ ਕੰਗਨਾ ਰੌਣਤ ਵੱਲੋਂ ਸਿੱਖ ਕੌਮ ਖ਼ਿਲਾਫ਼ ਕੀਤੀਆਂ ਗੱਲਾਂ ਦਾ ਨਤੀਜਾ ਹੈ।  ਮੈਂ ਭਾਜਪਾ ਹਾਈਕਮਾਂਡ ਨੂੰ ਬੇਨਤੀ ਕਰਦਾ ਹਾਂ ਕਿ ਕੰਗਨਾ ਵੱਲੋਂ ਆਪਣੇ ਟਵੀਟ ਰਾਹੀਂ ਸਿੱਖ ਭਾਈਚਾਰੇ ਵਿਰੁੱਧ ਫੈਲਾਈ ਜਾ ਰਹੀ ਨਫ਼ਰਤ ਦਾ ਨੋਟਿਸ ਲਿਆ ਜਾਵੇ ਅਤੇ ਪੰਜਾਬ ਤੋਂ ਬਾਹਰ ਸਿੱਖਾਂ ਨੂੰ ਨਿਸ਼ਾਨਾ ਬਣਾਉਣ ਤੋਂ ਰੋਕਣ ਲਈ ਸਖ਼ਤ ਕਦਮ ਚੁੱਕੇ ਜਾਣ।

ਮਜੀਠੀਆ ਨੇ ਕਿਹਾ ਕਿ ਜੇ ਤੁਰੰਤ ਅਜਿਹਾ ਨਾ ਕੀਤਾ ਗਿਆ ਤਾਂ ਇਹ ਜੰਗਲੀ ਅੱਗ ਦੇਸ਼ ਦੇ ਵੱਖ-ਵੱਖ ਹਿੱਸਿਆਂ ਦੇ ਨਾਲ-ਨਾਲ ਵਿਦੇਸ਼ਾਂ ਵਿੱਚ ਵੀ ਫੈਲ ਸਕਦੀ ਹੈ। ਇਹ 1984 ਨੂੰ ਦੁਹਰਾਉਣ ਦਾ ਕਾਰਨ ਬਣ ਸਕਦਾ ਹੈ ਜਦੋਂ ਸਿੱਖਾਂ ਨੂੰ ਕਾਂਗਰਸੀਆਂ ਦੀ ਅਗਵਾਈ ਵਾਲੀ ਭੀੜ ਦੁਆਰਾ ਨਿਸ਼ਾਨਾ ਬਣਾਇਆ ਗਿਆ ਸੀ। ਇਸ ਵਾਰ ਭਾਜਪਾ ਨੂੰ ਦੋਸ਼ੀ ਠਹਿਰਾਇਆ ਜਾਵੇਗਾ