The Khalas Tv Blog Punjab ਲੁਧਿਆਣਾ ‘ਚ ਹੋਮਗਾਰਡ ਦੇ ਪਰਿਵਾਰ ‘ਤੇ ਹਮਲਾ: ਨਸ਼ੇ ‘ਚ ਧੁੱਤ ਨੌਜਵਾਨਾਂ ਨੇ ਕੀਤਾ ਤੇਜ਼ਧਾਰ ਹਥਿਆਰਾਂ ਨਾਲ ਹਮਲਾ
Punjab

ਲੁਧਿਆਣਾ ‘ਚ ਹੋਮਗਾਰਡ ਦੇ ਪਰਿਵਾਰ ‘ਤੇ ਹਮਲਾ: ਨਸ਼ੇ ‘ਚ ਧੁੱਤ ਨੌਜਵਾਨਾਂ ਨੇ ਕੀਤਾ ਤੇਜ਼ਧਾਰ ਹਥਿਆਰਾਂ ਨਾਲ ਹਮਲਾ

ਲੁਧਿਆਣਾ ਸ਼ਹਿਰ ਦੇ ਚੀਮਾ ਚੌਕ ਨੇੜੇ ਸਥਿਤ ਘੋੜਾ ਛਾਪ ਕਲੋਨੀ ਅਕਸਰ ਚਿਟੇ ਵੇਚਣ ਲਈ ਮਸ਼ਹੂਰ ਹੈ। ਪੁਲਿਸ ਇਸ ਕਲੋਨੀ ਵਿੱਚ ਕਈ ਵਾਰ ਛਾਪੇਮਾਰੀ ਕਰ ਚੁੱਕੀ ਹੈ ਪਰ ਪੁਲਿਸ ਨੂੰ ਬਹੁਤੀ ਸਫ਼ਲਤਾ ਨਹੀਂ ਮਿਲੀ। ਬੀਤੀ ਰਾਤ ਪੁਲਿਸ ਹੋਮਗਾਰਡ, ਉਸ ਦੇ ਲੜਕੇ ਅਤੇ ਭਾਬੀ ’ਤੇ ਇਲਾਕੇ ਦੇ ਕੁਝ ਨੌਜਵਾਨਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ।

ਨਸਾ ਕਰ ਰਹੇ ਨੌਜਵਾਨ ਨੂੰ ਰੋਕਿਆ 

ਹੋਮਗਾਰਡ ਨੇ ਨੌਜਵਾਨ ਨੂੰ ਉਸ ਦੇ ਘਰ ਦੀਆਂ ਪੌੜੀਆਂ ਨੇੜੇ ਨਸ਼ਾ ਕਰਨ ਤੋਂ ਰੋਕਿਆ ਸੀ। ਜਿਸ ਕਾਰਨ ਉਨ੍ਹਾਂ ਨੇ ਆਪਣੇ ਦੋਸਤਾਂ ਨੂੰ ਬੁਲਾ ਕੇ ਕੁੱਟਮਾਰ ਕਰਨੀ ਸ਼ੁਰੂ ਕਰ ਦਿੱਤੀ। ਖੂਨ ਨਾਲ ਲੱਥਪੱਥ ਪਰਿਵਾਰਕ ਮੈਂਬਰਾਂ ਦਾ ਸਿਵਲ ਹਸਪਤਾਲ ਵਿਖੇ ਮੈਡੀਕਲ ਕਰਵਾਇਆ ਗਿਆ।

ਜਾਣਕਾਰੀ ਦਿੰਦਿਆਂ ਸਾਜਨ ਕੁਮਾਰ ਨੇ ਦੱਸਿਆ ਕਿ ਉਹ ਲੁਧਿਆਣਾ ਦੀ ਕੇਂਦਰੀ ਜੇਲ੍ਹ ਵਿੱਚ ਬਤੌਰ ਪੁਲਿਸ ਹੋਮ ਗਾਰਡ ਤਾਇਨਾਤ ਹੈ। ਉਹ ਡਾ.ਅੰਬੇਦਕਰ ਨਗਰ (ਘੋੜਾ ਛੱਪ ਕਲੋਨੀ) ਵਿੱਚ ਤੀਜੀ ਮੰਜ਼ਿਲ ’ਤੇ ਰਹਿੰਦਾ ਹੈ। ਸੋਮਵਾਰ ਰਾਤ ਕਰੀਬ 8 ਵਜੇ ਉਹ ਬਾਜ਼ਾਰ ਤੋਂ ਸਾਮਾਨ ਲੈ ਕੇ ਘਰ ਪਰਤਿਆ। ਜਿਵੇਂ ਹੀ ਉਹ ਪੌੜੀਆਂ ਚੜ੍ਹਨ ਲੱਗਾ ਤਾਂ ਦੇਖਿਆ ਕਿ ਇਲਾਕੇ ਦੇ ਨੌਜਵਾਨ ਪੌੜੀਆਂ ਵਿਚ ਨਸ਼ੇ ਦਾ ਸੇਵਨ ਕਰ ਰਹੇ ਸਨ। ਉਸ ਨੇ ਉਨ੍ਹਾਂ ਨੂੰ ਨਸ਼ਾ ਕਰਨ ਤੋਂ ਇਨਕਾਰ ਕਰ ਦਿੱਤਾ, ਜਿਸ ਤੋਂ ਬਾਅਦ ਉਕਤ ਨੌਜਵਾਨਾਂ ਨੇ ਆਪਣੇ ਸਾਥੀਆਂ ਨਾਲ ਮਿਲ ਕੇ ਉਸ ‘ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ।

ਮਾਮਲਾ ਸੁਲਝਾਉਣ ਆਏ ਉਸ ਦਾ ਲੜਕਾ ਸਾਗਰ ਅਤੇ ਛੋਟੇ ਭਰਾ ਦੀ ਪਤਨੀ ਮਨਜੀਤ ਵੀ ਬੁਰੀ ਤਰ੍ਹਾਂ ਜ਼ਖਮੀ ਹੋ ਗਏ। ਸਾਜਨ ਨੇ ਦੱਸਿਆ ਕਿ ਉਸ ਦੇ ਸਿਰ ‘ਤੇ ਡੂੰਘੀ ਸੱਟ ਲੱਗੀ ਹੈ। ਮੈਡੀਕਲ ਕਰਵਾਉਣ ਤੋਂ ਬਾਅਦ ਮਾਮਲੇ ਦੀ ਸ਼ਿਕਾਇਤ ਥਾਣਾ ਮੋਤੀ ਨਗਰ ਦੀ ਪੁਲਿਸ ਨੂੰ ਦਿੱਤੀ ਗਈ ਹੈ।

Exit mobile version