ਲਾਰੈਂਸ ਬਿਸਨੋਈ ਅਤੇ ਉਸ ਦੇ ਇਕ ਹੋਰ ਸਾਥੀ ਨੂੰ 13 ਸਾਲ ਪੁਰਾਣੇ ਮਾਮਲੇ ਵਿੱਚ ਦੋਸ਼ੀ ਕਰਾਰ ਦਿੱਤਾ ਗਿਆ ਹੈ। ਚੰਡੀਗੜ੍ਹ ਜ਼ਿਲ੍ਹਾ ਅਦਾਲਤ (Chandigarh District Court) ਨੇ ਗੈਂਗਸਟਰ ਲਾਰੈਂਸ ਬਿਸ਼ਨੋਈ ਅਤੇ ਇੰਦਰਪ੍ਰੀਤ ਸਿੰਘ ਉਰਫ਼ ਪੈਰੀ ਖਿਲਾਫ ਇਕ ਵਿਦਿਆਰਥੀ ਆਗੂ ਅਤੇ ਉਸ ਦੇ ਸਾਥੀਆਂ ਨੇ ਘਰ ਵਿੱਚ ਦਾਖਲ ਹੋ ਕੇ ਹਮਲਾ ਕਰਨ ਦੇ ਅਰੋਪ ਹੇਠ ਦੋਸ਼ ਤੈਅ ਕੀਤੇ ਹਨ। ਇਸ ਦੇ ਤਹਿਤ ਇਨ੍ਹਾਂ ਦੇ ਖਿਲਾਫ 18 ਸਤੰਬਰ ਤੋਂ ਸੁਣਵਾਈ ਸ਼ੁਰੂ ਹੋਵੇਗੀ। ਜਾਣਕਾਰੀ ਮੁਤਾਬਕ ਸਾਲ 2011 ਦੇ ਵਿੱਚ ਲਾਰੈਂਸ ਬਿਸ਼ਨੋਈ ਅਤੇ ਇੰਦਰਪ੍ਰੀਤ ਸਿੰਘ ਉਰਫ਼ ਪੈਰੀ ਨੇ ਆਪਣੇ ਸਾਥੀਆਂ ਦੇ ਨਾਲ ਸੈਕਟਰ 40 ਵਿਖੇ ਡੀਏਵੀ ਕਾਲਜ ਦੇ ਵਿਦਿਆਰਥੀ ਆਗੂ ਹਰਪ੍ਰੀਤ ਸਿੰਘ ਗਰੇਵਾਲ ਦੇ ਘਰ ਦਾਖਲ ਹੋ ਕੇ ਉਸ ਦੀ ਕੁੱਟਮਾਰ ਕੀਤੀ ਸੀ। ਇਸ ਘਟਨਾ ਤੋਂ ਬਾਅਦ ਸੈਕਟਰ 39 ਦੀ ਪੁਲਿਸ ਨੇ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਸੀ।
ਹਰਪ੍ਰੀਤ ਨੇ ਪੁਲਿਸ ਨੂੰ ਕੀਤੀ ਸ਼ਿਕਾਇਤ ਵਿੱਚ ਦੱਸਿਆ ਸੀ ਕਿ ਉਹ 29 ਜੂਨ 2011 ਨੂੰ ਆਪਣੇ ਦੋਸਤਾਂ ਨਾਲ ਸੈਕਟਰ 40 ਵਿਖੇ ਆਪਣੇ ਘਰ ਮੌਜੂਦ ਸੀ। ਇਸ ਦੌਰਾਨ ਲਾਰੈਂਸ ਬਿਸਨੋਈ ਨੇ ਆਪਣੇ ਪੰਜ ਸਾਥੀਆਂ ਨਾਲ ਉਸ ਦੇ ਘਰ ਜ਼ਬਰੀ ਦਾਖਲ ਹੋਏ। ਉਨ੍ਹਾਂ ਕੋਲ ਪਿਸਤੌਲ ਅਤੇ ਤਲਵਾਰਾਂ ਸਨ। ਉਨ੍ਹਾਂ ਨੇ ਕੁੱਟਮਾਰ ਕੀਤੀ ਅਤੇ ਧਮਕੀਆਂ ਦਿੰਦੇ ਫਰਾਰ ਹੋ ਗਏ।
ਇਹ ਵੀ ਪੜ੍ਹੋ – ਭਾਜਪਾ ਲੀਡਰ ਵਿਜੇਂਦਰ ਨੇ ਵਿਨੇਸ਼ ਫੋਗਾਟ ਬਾਰੇ ਬਿਆਨ ਦੇ ਕੇ ਕੀਤਾ ਸਾਰਿਆਂ ਨੂੰ ਹੈਰਾਨ!