Punjab

ਦੋ ਨਰਸਾਂ ‘ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਇੱਕ ਦੀ ਮੌਤ, ਦੂਜੀ ਗੰਭੀਰ ਜ਼ਖ਼ਮੀ

Attack on two nurses with sharp weapons in nurse hostel.

ਜਲੰਧਰ ਦੇ ਸਿਵ ਪੁਰੀ ਮਹੁੱਲਾ ਗ੍ਰੀਨ ਮਾਡਲ ਟਾਊਨ ’ਚ ਸਥਿਤ ਪਰਲ ਮੈਟਰਨਿਟੀ ਐਂਡ ਆਈ ਕੇਅਰ ਸੈਂਟਰ ਵਿਚ ਅਣਪਛਾਤਿਆਂ ਵੱਲੋਂ ਇਕ ਨਰਸ ਦਾ ਤੇਜ਼ਧਾਰ ਹਥਿਆਰਾਂ ਨਾਲ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਹਸਪਤਾਲ ਦੇ ਵਿੱਚ ਇਕ ਹੋਰ ਨਰਸ ਦੇ ਗੰਭੀਰ ਰੂਪ ਨਾਲ ਜ਼ਖ਼ਮੀ ਹੋਣ ਦੀ ਖ਼ਬਰ ਵੀ ਮਿਲੀ ਹੈ। ਜਾਣਕਾਰੀ ਅਨੁਸਾਰ ਬੀਤੇ ਦਿਨ ਜਲੰਧਰ ਦੇ ਇਕ ਪ੍ਰਾਈਵੇਟ ਹਸਪਤਾਲ ਦੇ ਨਰਸਿੰਗ ਹੋਸਟਲ ਵਿਚ ਕੁਝ ਅਣਪਛਾਤੇ ਹਮਲਾਵਰਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਦੋ ਨਰਸਾਂ ‘ਤੇ ਹਮਲਾ ਕਰ ਦਿੱਤਾ। ਇਸ ਹਮਲੇ ਵਿਚ ਇਕ ਨਰਸ ਦੀ ਮੌਕੇ ‘ਤੇ ਹੀ ਮੌਤ ਹੋ ਗਈ ਜਦੋਂ ਕਿ ਦੂਜੀ ਨਰਸ ਗੰਭੀਰ ਤੌਰ ‘ਤੇ ਜ਼ਖਮੀ ਹੋ ਗਏ। ਜ਼ਖਮੀ ਨਰਸ ਨੂੰ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈ ਜਿਥੇ ਉਸ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ।

ਇਸ ਹਮਲੇ ’ਚ ਬਲਜਿੰਦਰ ਕੌਰ ਵਾਸੀ ਬਿਆਸ ਦੀ ਮੌਕੇ ’ਤੇ ਹੀ ਮੌਤ ਹੋ ਗਈ ਜਦਕਿ ਫਗਵਾੜਾ ਦੀ ਰਹਿਣ ਵਾਲੀ ਜੋਤੀ ਦੀ ਹਾਲਤ ਗੰਭੀਰ ਬਣੀ ਹੋਈ ਹੈ। ਹਸਪਤਾਲ ਸਟਾਫ਼ ਵੱਲੋਂ ਤੁਰੰਤ ਪੁਲਸ ਨੂੰ ਸੂਚਨਾ ਦਿੱਤੀ ਗਈ ਅਤੇ ਜ਼ਖ਼ਮੀਆਂ ਹਸਪਤਾਲ ਲਿਜਾਇਆ ਗਿਆ। ਇਥੇ ਡਾਕਟਰਾਂ ਵੱਲੋਂ ਬਲਜਿੰਦਰ ਨੂੰ ਮਿ੍ਰਤਕ ਐਲਾਨ ਦਿੱਤਾ ਗਿਆ । ਉਥੇ ਹੀ ਜੋਤੀ ਦੀ ਹਾਲਤ ਗੰਭੀਰ ਬਣੀ ਹੋਈ ਹੈ।

ਕਤਲ ਦੀ ਸੂਚਨਾ ਮਿਲਦੇ ਹੀ ਥਾਣਾ ਡਿਵੀਜ਼ਨ ਨੰਬਰ 6 ਦੀ ਪੁਲੀਸ ਵੀ ਮੌਕੇ ’ਤੇ ਪੁੱਜ ਗਈ ਹੈ। ਪੁਲਿਸ ਨੂੰ ਮੌਕੇ ਤੋਂ ਤੇਜ਼ਧਾਰ ਹਥਿਆਰ ਦਾ ਟੁੱਟਿਆ ਹੋਇਆ ਟੁਕੜਾ ਮਿਲਿਆ ਹੈ। ਪੁਲਿਸ ਨੇ ਹਸਪਤਾਲ ਦੇ ਅੰਦਰ ਅਤੇ ਆਲੇ-ਦੁਆਲੇ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਵੀ ਕਬਜ਼ੇ ਵਿੱਚ ਲੈ ਲਈ ਹੈ। ਪੁਲਿਸ ਨੂੰ ਸ਼ੱਕ ਹੈ ਕਿ ਕਾਤਲ ਹਸਪਤਾਲ ਦੇ ਰਸਤੇ ਨਰਸਿੰਗ ਹੋਸਟਲ ਨਹੀਂ ਆਏ ਸਗੋਂ ਛੱਤ ਰਾਹੀਂ ਨਰਸਾਂ ਤੱਕ ਪਹੁੰਚੇ। ਕਤਲ ਕਰਨ ਤੋਂ ਬਾਅਦ ਉਹ ਵੀ ਉਸੇ ਰਸਤੇ ਵਾਪਸ ਪਰਤ ਗਏ।

ਹਸਪਤਾਲ ਵਿੱਚ ਕੰਮ ਕਰ ਰਹੀ ਨਰਸ ਨੇ ਦੱਸਿਆ ਕਿ ਜੋਤੀ ਦੀ ਪਿਛਲੇ ਦਿਨੀਂ ਤਬੀਅਤ ਠੀਕ ਨਹੀਂ ਸੀ ਜਿਸ ਕਰਕੇ ਉਹ ਕੰਮ ਲਈ ਹਸਪਤਾਲ ਨਹੀਂ ਆਈ। ਬੀਤੀ ਰਾਤ ਕਰੀਬ 2 ਵਜੇ ਜਦੋਂ ਇੱਕ ਹੋਰ ਨਰਸ ਉੱਪਰ ਗਈ ਤਾਂ ਉਸ ਦੇ ਹੋਸ਼ ਉੱਡ ਗਏ। ਜੋਤੀ ਅਤੇ ਬਲਜਿੰਦਰ ਦੋਵੇਂ ਖੂਨ ਨਾਲ ਲੱਥਪੱਥ ਪਈਆਂ ਸਨ। ਹਸਪਤਾਲ ਦੇ ਸਟਾਫ਼ ਨੇ ਤੁਰੰਤ ਪੁਲਿਸ ਨੂੰ ਸੂਚਨਾ ਦਿੱਤੀ।