Punjab

ਫਾਜ਼ਿਲਕਾ ‘ਚ ਬਦਮਾਸ਼ਾ ਨੇ ਘਰ ‘ਚ ਵੜ ਕੇ ਕੀਤਾ ਇਹ ਕਾਰਾ, ਪੀੜ੍ਹਤ ਪਰਿਵਾਰ ਨੇ ਮੰਗਿਆ ਇਨਸਾਫ

ਫਾਜ਼ਿਲਕਾ (Fazilka) ਦੇ ਸੈਨੀਆ ਰੋਡ ‘ਤੇ ਹੋਈ ਲੜਾਈ ਵਿੱਚ ਮਾਂ ਅਤੇ ਪੁੱਤ ਗੰਭੀਰ ਜ਼ਖ਼ਮੀ ਹੋਏ ਹਨ। ਜਾਣਕਾਰੀ ਮੁਤਾਬਕ ਬੀਤੀ ਰਾਤ ਜਦੋਂ ਮਾਂ-ਪੁੱਤ ਦੋਵੇਂ ਆਪਣੇ ਘਰ ਮੌਜੂਦ ਸਨ ਤਾਂ ਉਨ੍ਹਾਂ ਦੇ ਗੁਆਂਢੀਆਂ ਨੇ 10-12 ਵਿਅਕਤੀਆਂ ਨੂੰ ਬੁਲਾ ਕੇ ਉਨ੍ਹਾਂ ਦੇ ਘਰ ਹਮਲਾ ਕਰ ਦਿੱਤਾ। ਜਿਸ ਵਿੱਚ ਦੋਵੇਂ ਮਾਂ-ਪੁੱਤ ਗੰਭੀਰ ਜ਼ਖ਼ਮੀ ਹੋ ਗਏ। ਜਿਨ੍ਹਾਂ ਨੂੰ ਇਲਾਜ ਲਈ ਸਰਕਾਰੀ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਪੀੜ੍ਹਤ ਪਰਿਵਾਰ ਨੇ ਇਸ ਸਬੰਧੀ ਇਨਸਾਫ ਦੀ ਮੰਗ ਕਰਦਿਆਂ ਕਾਨੂੰਨੀ ਕਾਰਵਾਈ ਦੀ ਮੰਗ ਕੀਤੀ ਹੈ।

ਜਾਣਕਾਰੀ ਦਿੰਦਿਆਂ ਫਾਜ਼ਿਲਕਾ ਦੇ ਸਰਕਾਰੀ ਹਸਪਤਾਲ ‘ਚ ਦਾਖਲ ਜ਼ਖਮੀ ਨੌਜਵਾਨ ਅਤੇ ਉਸ ਦੀ ਮਾਤਾ ਨੇ ਦੱਸਿਆ ਕਿ ਉਹ ਫਾਜ਼ਿਲਕਾ ਦੇ ਸੈਨੀਆ ਰੋਡ ‘ਤੇ ਰਹਿੰਦੇ ਹਨ। ਬੀਤੇ ਦਿਨ ਉਨ੍ਹਾਂ ਦੇ ਗੁਆਂਢ ‘ਚ ਰਹਿਣ ਵਾਲੇ ਇੱਕ ਪਰਿਵਾਰ ਦੇ ਲੜਕੇ ਨੂੰ ਪੁਲਿਸ ਨੇ ਨਸ਼ੇ ਦੇ ਮਾਮਲੇ ‘ਚ ਗ੍ਰਿਫ਼ਤਾਰ ਕੀਤਾ ਹੈ। ਉਸ ਦੇ ਫੜੇ ਜਾਣ ਤੋਂ ਬਾਅਦ ਗਆਂਢੀਆਂ ਨੇ ਉਨ੍ਹਾਂ ਨਾਲ ਰੰਜਿਸ਼ ਰੱਖਣੀ ਸ਼ੁਰੂ ਕਰ ਦਿੱਤੀ ਸੀ।

ਦੂਜੇ ਪਾਸੇ ਗੁਆਂਢੀਆਂ ਨੇ ਜ਼ਖਮੀ ਨੌਜਵਾਨ ‘ਤੇ ਕਈ ਦੋਸ਼ ਲਗਾਏ ਹਨ। ਉਸ ਦਾ ਕਹਿਣਾ ਹੈ ਕਿ ਉਕਤ ਲੜਕੇ ਨੇ ਕਥਿਤ ਤੌਰ ‘ਤੇ ਉਸ ਦੀ ਲੜਕੀ ਨਾਲ ਛੇੜਛਾੜ ਕਰਨ ਦੀ ਕੋਸ਼ਿਸ਼ ਕੀਤੀ ਸੀ। ਜਿਸ ਕਾਰਨ ਉਹ ਉਨ੍ਹਾਂ ਨਾਲ ਲੜਾਈ ਦੌਰਾਨ ਜ਼ਖਮੀ ਹੋ ਗਿਆ। ਉਨ੍ਹਾਂ ਗੁੰਡਾਗਰਦੀ ਦੇ ਦੋਸ਼ਾਂ ਨੂੰ ਪੂਰੀ ਤਰ੍ਹਾਂ ਰੱਦ ਕਰ ਦਿੱਤਾ ਹੈ।

ਇਹ ਵੀ ਪੜ੍ਹੋ –   ‘ਅਦਾਲਤ ‘ਚ ਹਿੰਦੀ ‘ਚ ਬਹਿਸ ਹੋਣੀ ਚਾਹੀਦੀ ਹੈ’, ਸੁਪਰੀਮ ਕੋਰਟ ਦੇ ਚੀਫ ਜਸਟਿਸ ਨੇ ਦਿੱਤਾ ਨਵਾਂ ਸੁਝਾਅ