‘ਦ ਖ਼ਾਲਸ ਬਿਊਰੋ : ਈ ਡੀ ਵੱਲੋਂ ਮੁੱਖ ਮੰਤਰੀ ਦੇ ਰਿਸ਼ਤੇਦਾਰਾਂ ਦੇ ਘਰ ਮਾ ਰੇ ਗਏ ਛਾਪਿਆਂ ਨੂੰ ਲੈ ਕੇ ਭਾਜਪਾ ਦਾ ਸੀਨੀਅਰ ਲੀਡਰ ਤਰੁਣ ਚੁੱਘ ਨੇ ਮੁੱਖ ਮੰਤਰੀ ਚੰਨੀ ਦੇ ਅਸਤੀਫੇ ਦਾ ਮੰਗ ਕੀਤੀ ਹੈ। ਮੁੱਖ ਮੰਤਰੀ ਚੰਨੀ ਨੇ ਪ੍ਰੈੱਸ ਕਾਨਫਰੰਸ ਕਰਦਿਆਂ ਕਿਹਾ ਸੀ ਕਿ ਭਾਜਪਾ ਕੇਂਦਰੀ ਏਜੰਸੀਆਂ ਦੀ ਮਦਦ ਨਾਲ ਉਹਨਾਂ ਨੂੰ ਫਸਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਈਡੀ ਦੇ ਛਾਪਿਆਂ ਨੂੰ ਪ੍ਰਧਾਨ ਮੰਤਰੀ ਮੋਦੀ ਦੇ ਫਿਰੋਜਪੁਰ ਦੌਰੇ ਦਾ ਬਦਲਾ ਲੈਣ ਦੀ ਸਾ ਜ਼ਿਸ਼ ਵੀ ਦੱਸਿਆ ਸੀ।
ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ‘ਤੇ ਵੀ ਮੁੱਖ ਮੰਤਰੀ ਚੰਨੀ ਨੇ ਇਲ ਜ਼ਾਮ ਲਗਾਏ ਸਨ। ਜਿਸ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਨੇ ਟਵੀਟ ਕਰਦਿਆਂ ਕਿਹਾ ਸੀ ਕਿ ਈਡੀ ਉਹਨਾਂ ਨੂੰ ਜਵਾਬ ਦੇਹ ਨਹੀਂ ਹੈ।
ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਵੀ ਮੁੱਖ ਮੰਤਰੀ ਚੰਨੀ ‘ਤੇ ਨਿ ਸ਼ਾਨਾ ਸਾਧਦਿਆਂ ਕਿਹਾ ਕਿ ਤੁਸੀਂ ਤਾਂ 111 ਦਿਨਾਂ ਵਿੱਚ ਹੀ ਕਮਾਲ ਕਰ ਦਿੱਤੀ।