Punjab Religion

ਬਰਨਾਲਾ ਦੇ ਇਸ ਪਿੰਡ ‘ਚ ਹੋਈ ਬੇਅਦਬੀ ਦੀ ਕੋਸ਼ਿਸ਼

ਬਰਨਾਲਾ ਦੇ ਇਤਹਾਸਿਕ ਪਿੰਡ ਗਹਿਲ ਵਿਖੇ ਅੱਜ ਇਕ ਵਿਅਕਤੀ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀ ਕੋਸ਼ਿਸ਼ ਕੀਤੀ ਹੈ ਹਾਲਾਂਕਿ ਉਸਨੂੰ ਮੌਕੇ ਤੇ ਕਾਬੂ ਕਰ ਲਿਆ ਗਿਆ। ਜਾਣਕਾਰੀ ਅਨੁਸਾਰ ਅੱਜ ਪਿੰਡ ਗਹਿਲ ਦੇ ਗੁਰਦੁਆਰਾ ਭਾਈ ਭਗਤੂਆਣਾ ਸਾਹਿਬ ਵਿਖੇ ਇਕ ਵਿਅਕਤੀ ਦਰਬਾਰ ਸਾਹਿਬ ਵਿਚ ਗਿਆ ਸੀ ਅਤੇ ਉਸ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸਰੂਪ ਉੱਪਰ ਪਾਏ ਰੁਮਾਲਾ ਸਾਹਿਬ ਨੂੰ ਚੁੱਕ ਦਿੱਤਾ ਅਤੇ ਸੇਵਾਦਾਰ ਵਲੋ ਲਲਕਾਰਨ ‘ਤੇ ਉਕਤ ਵਿਅਕਤੀ ਨੇ ਰੁਮਾਲਾ ਸਾਹਿਬ ਮੁੜ ਰੱਖ ਦਿੱਤਾ ਅਤੇ ਉਕਤ ਵਿਅਕਤੀ ਨੂੰ ਪਿੰਡ ਵਾਸੀਆਂ ਨੇ ਪੁਲਿਸ ਹਵਾਲੇ ਕਰ ਦਿੱਤਾ । ਪੁਲਿਸ ਇਸ ਘਟਨਾ ਦੀ ਜਾਂਚ ਕਰ ਰਹੀ ਹੈ ।