‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):- ਕੋਰੋਨਾ ਕਾਰਨ ਭਾਰਤ ਵਿੱਚ ਫਸੇ ਆਸਟਰੇਲੀਆ ਸਰਕਾਰ ਨੇ ਭਾਰਤ ਤੋਂ ਆਉਣ ਵਾਲੇ ਆਪਣੇ ਹੀ ਨਾਗਰਿਕਾਂ ’ਤੇ ਅਸਥਾਈ ਤੌਰ ’ਤੇ ਪਾਬੰਦੀ ਲਾ ਦਿੱਤੀ ਹੈ। ਸਰਕਾਰ ਨੇ ਇਨ੍ਹਾਂ ਨੂੰ ਫੈਸਲਾ ਸੁਣਾਇਆ ਹੈ ਕਿ ਜੇ ਕੋਈ ਵੀ ਨਾਗਰਿਕ ਬੀਤੇ 14 ਦਿਨਾਂ ਤੋਂ ਭਾਰਤ ਵਿੱਚ ਹੈ ਤੇ ਉਹ ਦੇਸ਼ ਪਰਤਦਾ ਹੈ ਤਾਂ ਉਸ ਨੂੰ ਪੰਜ ਸਾਲ ਦੀ ਕੈਦ ਦੀ ਸਜ਼ਾ ਕੀਤੀ ਜਾਵੇਗੀ ਤੇ ਇਸਦੇ ਨਾਲ ਹੀ ਭਾਰੀ ਜ਼ੁਰਮਾਨਾ ਵੀ ਕੀਤਾ ਜਾਵੇਗਾ। ਇਸ ਫੈਸਲੇ ਨੂੰ ਸੋਮਵਾਰ ਤੋਂ ਲਾਗੂ ਕੀਤਾ ਜਾ ਰਿਹਾ ਹੈ।