India International

ਆਸਟ੍ਰੇਲੀਆ ਜਾਣ ਵਾਲੇ ਵਿਦਿਆਰਥੀਆਂ ਨੂੰ ਵੱਡਾ ਝਟਕਾ! ਸਟੂਡੈਂਟ ਵੀਜ਼ਾ ਨਿਯਮਾਂ ’ਚ ਹੋਇਆ ਵੱਡਾ ਬਦਲਾਅ

ਆਸਟ੍ਰੇਲੀਆ ਜਾਣ ਦੇ ਚਾਹਵਾਨ ਵਿਦਿਆਰਥੀਆਂ ਲਈ ਜ਼ਰੂਰੀ ਖ਼ਬਰ ਹੈ। ਆਸਟ੍ਰੇਲੀਅਨ ਸਰਕਾਰ ਨੇ ਕੌਮਾਂਤਰੀ ਵਿਦਿਆਰਥੀਆਂ ਲਈ ਆਪਣੇ ਵੀਜ਼ਾ ਨਿਯਮਾਂ ਵਿੱਚ ਵੱਡਾ ਫੇਰਬਦਲ ਕੀਤਾ ਹੈ। ਐਂਥਨੀ ਅਲਬਾਨੀਜ਼ ਦੀ ਸਰਕਾਰ ਵੱਲੋਂ ਲਿਆਂਦੇ ਇਨ੍ਹਾਂ ਬਦਲਾਵਾਂ ਵਿੱਚ ਜ਼ਰੂਰੀ ਕਰ ਦਿੱਤਾ ਗਿਆ ਹੈ ਕਿ ਅੰਤਰਰਾਸ਼ਟਰੀ ਵਿਦਿਆਰਥੀਆਂ ਨੂੰ ਆਪਣੀ ਬੱਚਤ ਦਾ ਸਬੂਤ ਦਿਖਾਉਣਾ ਪਵੇਗਾ। ਇਹ ਰਕਮ ਘੱਟੋ-ਘੱਟ 29,710 ਆਸਟ੍ਰੇਲੀਅਨ ਡਾਲਰ ਹੋਣੀ ਚਾਹੀਦੀ ਹੈ।

ਭਆਰੀ ਕਰੰਸੀ ਦੀ ਗੱਲ ਕਰੀਏ ਤਾਂ 29,710 ਆਸਟ੍ਰੇਲੀਅਨ ਡਾਲਰ 16,35,806 ਭਾਰਤੀ ਰੁਪਏ ਬਣਦੇ ਹਨ। ਮੱਧ ਵਰਗ ਦੇ ਭਾਰਤੀ ਵਿਦਿਆਰਥੀਆਂ ਲਈ ਇਹ ਬਹੁਤ ਜ਼ਿਆਦਾ ਵੱਡੀ ਰਕਮ ਹੈ। ਯਾਦ ਰਹੇ ਆਸਟ੍ਰੇਲੀਅਨ ਸਰਕਾਰ ਨੇ ਪਿਛਲੇ 7 ਮਹੀਨਿਆਂ ਵਿੱਚ ਦੂਜੀ ਵਾਰ ਇਹ ਰਕਮ ਵਧਾਈ ਹੈ।

ਪ੍ਰਧਾਨ ਮੰਤਰੀ ਐਂਥਨੀ ਅਲਬਾਨੀਜ਼ ਦੀ ਸਰਕਾਰ ਨੇ ਵਿਦਿਆਰਥੀ ਵੀਜ਼ਾ ਪ੍ਰਕਿਰਿਆ ਨੂੰ ਹੋਰ ਮੁਸ਼ਕਲ ਬਣਾਉਣ ਲਈ ਕਈ ਕਦਮ ਚੁੱਕੇ ਹਨ। ਇਨ੍ਹਾਂ ਵਿੱਚ ਆਈਲੈਟਸ (International English Language Testing Systeਸ) ਦੇ ਸਕੋਰ ਵਧਾਉਣਾ ਵੀ ਸ਼ਾਮਲ ਹੈ। ਇਹ ਟੈਸਟ ਉਨ੍ਹਾਂ ਲੋਕਾਂ ਦੀ ਅੰਗਰੇਜ਼ੀ ਭਾਸ਼ਾ ਦੀ ਕਮਾਂਡ ਨੂੰ ਜਾਂਚਣ ਲਈ ਹੈ ਜਿਨ੍ਹਾਂ ਦੀ ਮਾਤ ਭਾਸ਼ਾ ਅੰਗਰੇਜ਼ੀ ਨਹੀਂ ਹੈ। ਆਸਟ੍ਰੇਲੀਆ ਜਾਣ ਲਈ ਇਹ ਟੈਸਟ ਪਾਸ ਕਰਨਾ ਜ਼ਰੂਰੀ ਹੈ।

ਰਿਪੋਰਟਾਂ ਮੁਤਾਬਕ ਆਸਟ੍ਰੇਲੀਅਨ ਸਰਕਾਰ ਪਰਵਾਸ ਵਿੱਚ ਵਾਧੇ ਤੇ ਵਿਦਿਆਰਥੀ ਵੀਜ਼ਿਆਂ ਨੂੰ ਲੈ ਕੇ ਧੋਖਾਧੜੀ ਦੇ ਖਦਸ਼ਿਆਂ ਦੇ ਮੱਦੇਨਜ਼ਰ ਇਹੋ ਜਿਹੇ ਐਲਾਨ ਕਰ ਰਹੀ ਹੈ। ਪਰਵਾਸ ਨੂੰ ਅੱਧਾ ਕਰਨ ਦੇ ਇਰਾਦੇ ਨਾਲ ਵੀ ਅਜਿਹੇ ਫੈਸਲੇ ਕੀਤੇ ਜਾ ਰਹੇ ਹਨ। ਪਰ ਇਨ੍ਹਾਂ ਫੈਸਲਿਆਂ ਕਰਕੇ ਕੌਮਾਂਤਰੀ ਵਿਦਿਆਰਥੀ ਬੁਰੀ ਤਰੀਕੇ ਨਾਲ ਪ੍ਰਭਾਵਿਤ ਹੋ ਰਹੇ ਹਨ।