ਆਸਟਰੇਲੀਆ (Australia) ਦੇ ਪਰਥ (Perth) ਸ਼ਹਿਰ ਦੇ ਵਿਚ ਬੇਅਦਬੀ ਕਰਨ ਵਾਲੇ ਨੂੰ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ। ਇਸ ਵਿਅਕਤੀ ਨੇ ਕੁਝ ਦਿਨ ਪਹਿਲਾਂ ਕੈਨਿੰਗ ਵੇਲ ਸਿੱਖ ਗੁਰਦੁਆਰਾ ਸਾਹਮਣੇ ਗੁਟਕਾ ਸਾਹਿਬ ਦੀ ਬੇਅਦਬੀ ਕੀਤੀ ਸੀ, ਜਿਸ ਦੀ ਵੀਡੀਓ ਵੀ ਸਾਹਮਣੇ ਆਈ ਸੀ। ਵਾਇਰਲ ਹੋਈ ਇਸ ਵੀਡੀਓ ਤੋਂ ਬਾਅਦ ਸਿੱਖ ਭਾਈਚਾਰੇ ਵਿੱਚ ਭਾਰੀ ਨਿਰਾਸ਼ਾ ਪਾਈ ਜਾ ਰਹੀ ਸੀ ਅਤੇ ਗੁਰਦੁਆਰਾ ਸਾਹਿਬ ਵਿੱਚ ਇਕੱਠੇ ਹੋ ਕੇ ਨਿਰਾਸ਼ਾ ਵੀ ਜ਼ਾਹਿਰ ਕੀਤੀ ਸੀ।
ਇਸ ਮਾਮਲਾ ਰਾਜਨੀਤੀਕ ਗਲਿਆਰਿਆਂ ਤੱਕ ਵੀ ਪਹੁੰਚ ਗਿਆ ਸੀ। ਇਸ ਦੀ ਕਈ ਰਾਜਨੀਤੀਕ ਆਗੂਆਂ ਨੇ ਵੀ ਨਿੰਦਾ ਕੀਤੀ ਸੀ। ਹਿੰਦੂ ਭਾਈਚਾਰਿਆਂ ਅਤੇ ਭਾਰਤੀ ਸੰਸਥਾਵਾਂ ਵੱਲੋਂ ਵੀ ਇਸ ਦੀ ਨਿਖੇਧੀ ਕੀਤੀ ਗਈ ਸੀ।
ਗ੍ਰਿਫਤਾਰ ਕੀਤਾ ਵਿਅਕਤੀ ਬਾਰੇ ਜਾਣਕਾਰੀ ਦਿੰਦਿਆਂ ਪੁਲਿਸ ਨੇ ਦੱਸਿਆ ਕਿ ਬੇਅਦਬੀ ਦੀ ਘਟਨਾ ਨੂੰ ਅੰਜਾਮ ਦੇਣ ਵਾਲੇ ਦੀ ਉਮਰ 20 ਸਾਲ ਹੈ ਅਤੇ ਉਸ ਕੋਲੋ ਹੁਣ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ। ਪੁਲਿਸ ਨੇ ਗ੍ਰਿਫਤਾਰ ਕੀਤੇ ਵਿਅਕਤੀ ਦਾ ਨਾਮ ਦੱਸਣ ਤੋਂ ਇਨਕਾਰ ਕਰ ਦਿੱਤਾ ਹੈ।
ਇਹ ਵੀ ਪੜ੍ਹੋ – ਫੁਕਰਪੁਣੇ ਨੇ ਲਈ ਨੌਜਵਾਨ ਦੀ ਜਾਨ! ਸੱਪ ਨੇ ਐਸਾ ਡੰਗਿਆ ਕਰ ਗਿਆ ਜਨਾਹੋ ਕੂਚ