‘ਦ ਖ਼ਾਲਸ ਬਿਊਰੋ : ਕਾਂਗਰਸ ਤੋਂ ਅਸਤੀਫ਼ਾ ਦੇਣ ਤੋਂ ਬਾਅਦ ਗ਼ੁਲਾਮ ਨਬੀ ਆਜ਼ਾਦ ਨੇ 10 ਦਿਨਾਂ ਦੇ ਅੰਦਰ ਆਪਣੀ ਨਵੀਂ ਸਿਆਸੀ ਪਾਰਟੀ  ਬਣਾਉਣ ਦਾ ਐਲਾਨ ਕਰਨ ਦਾ ਦਾਅਵਾ ਕੀਤਾ ਹੈ। ਉਨ੍ਹਾਂ ਨੇ ਕਿਹਾ ਕਿ ਪਾਰਟੀ ਦੀ ਵਿਚਾਰਧਾਰਾ ਆਜ਼ਾਦ ਹੋਵੇਗੀ। ਉਨ੍ਹਾਂ ਨੇ ਕਿਹਾ ਕਿ ਨਵੀਂ ਸਿਆਸੀ ਜਥੇਬੰਦੀ ਦਾ ਏਜੰਡਾ ਜੰਮੂ-ਕਸ਼ਮੀਰ ਦੇ ਰਾਜ ਦੀ ਬਹਾਲੀ ਅਤੇ ਲੋਕਾਂ ਦੇ ਰੁਜ਼ਗਾਰ ਅਤੇ ਅਧਿਕਾਰਾਂ ਲਈ ਸੰਘਰਸ਼ ਕਰਨਾ ਹੋਵੇਗਾ।