Punjab

ਖੇੜੀ ਜੱਟਾਂ ਵਾਲੇ ਬਾਬੇ ਦੇ ਮਿਲਿਆ ਰਿਮਾਂਡ! ਅਦਾਲਤ ‘ਚ ਪੱਖ ਰੱਖ ਨਕਾਰੇ ਇਲਜ਼ਾਮ

ਬਿਊਰੋ ਰਿਪੋਰਟ – ਬਾਬਾ ਗੁਰਵਿੰਦਰ ਸਿੰਘ ਖੇੜੀ ਜੱਟਾਂ (Baba Gurwinder Singh Kehri Jatta) ਵਾਲੇ ਦੀਆਂ ਮੁਸ਼ਕਿਲਾਂ ਵਧਦੀਆਂ ਹੀ ਜਾ ਰਹੀਆਂ ਹਨ। ਫਤਿਹਗੜ੍ਹ ਪੁਲਿਸ ਨੇ ਉਸ ਨੂੰ ਦੁਬਾਰਾ ਪ੍ਰੋਡਕਸ਼ਨ ਵਾਰੰਟ ‘ਤੇ ਨਾਭਾ ਜੇਲ੍ਹ ਤੋਂ ਲੈ ਕੇ ਆਈ ਹੈ। ਇਸ ਤੋਂ ਬਾਅਦ ਗੁਰਵਿੰਦਰ ਸਿੰਘ ਦਾ ਇਕ ਦਿਨ ਦਾ ਰਿਮਾਂਡ ਹਾਸਲ ਕੀਤਾ ਗਿਆ ਹੈ। ਉਸ ਦਾ ਇਹ ਰਿਮਾਂਡ ਵਰਤੇ ਰਿਵਾਲਵਰ ਨੂੰ ਬਰਾਮਦ ਕਰਨ ਲਈ ਲਿਆ ਗਿਆ ਹੈ। ਪੁਲਿਸ ਨੇ ਬਾਬੇ ਦੇ ਇੱਕ ਹੋਰ ਸਾਥੀ ਬਿੱਟੂ ਵਾਸੀ ਸ਼ਿਮਲਾਪੁਰੀ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਹੈ। ਅਦਾਲਤ ਵਿਚ ਬਾਬਾ ਗੁਰਵਿੰਦਰ ਸਿੰਘ ਨੇ ਕਿਹਾ ਕਿ ਉਸ ਨੂੰ ਫਸਾਉਣ ਦੀ ਸਾਜਿਸ਼ ਰਚੀ ਜਾ ਰਹੀ ਹੈ। ਉਸ ਦੇ ਕੋਲ ਕੋਈ ਵੀ ਰਿਵਾਲਵਰ ਨਹੀਂ ਹੈ। ਉਸ ਦੇ ਸਹੁਰਿਆਂ ਨੇ ਗੋਲੀਆਂ ਚਲਾ ਦਿੱਤੀਆਂ। ਜੇਕਰ ਰਿਵਾਲਵਰ ਉਸਦਾ ਨਿਕਲਿਆ ਤਾਂ ਉਸਨੂੰ ਫਾਂਸੀ ਦੇ ਦਿਓ। ਪੁਲਿਸ ਉਸ ਕੋਲੋਂ ਬਰਾਮਦ ਹੋਇਆ ਨਾਜਾਇਜ਼ ਰਿਵਾਲਵਰ ਦਿਖਾ ਸਕਦੀ ਹੈ।

ਬਾਬੇ ਦੇ ਵਕੀਲ ਜੀਐਸ ਘੁੰਮਣ ਨੇ ਕਿਹਾ ਕਿ ਉਨ੍ਹਾਂ ਦੇ ਮੁਵੱਕਿਲ ਨੂੰ ਜਾਣਬੁੱਝ ਕੇ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ। ਇਸ ਦੇ ਨਾਲ ਹੀ ਪੁਲਿਸ ਨੇ ਅਜੇ ਤੱਕ ਬਾਬੇ ਦੀ ਸੱਸ ਅਤੇ ਭਰਜਾਈ ਨੂੰ ਗ੍ਰਿਫਤਾਰ ਨਹੀਂ ਕੀਤਾ ਹੈ। ਬਾਬੇ ਦਾ ਇਲਾਜ ਵੀ ਨਹੀਂ ਹੋ ਰਿਹਾ।

ਦੱਸ ਦੇਈਏ ਕਿ ਫਤਹਿਗੜ੍ਹ ਸਾਹਿਬ ਦੀ ਮਾਤਾ ਗੁਜਰੀ ਕਲੋਨੀ ‘ਚ ਬਾਬਾ ਗੁਰਵਿੰਦਰ ਸਿੰਘ ਖੇੜੀ ਜੱਟਾਂ ਅਤੇ ਸਹੁਰਿਆਂ ਵਿਚਾਲੇ ਹੋਏ ਝਗੜੇ ‘ਚ ਜਿੱਥੇ ਗੁਰਵਿੰਦਰ ਸਿੰਘ ਦੀ ਸੱਸ ਗੁਰਜੀਤ ਕੌਰ ਦੇ ਬਿਆਨਾਂ ‘ਤੇ ਬਾਬਾ ਗੁਰਵਿੰਦਰ ਸਿੰਘ, ਉਸ ਦੇ ਰਿਸ਼ਤੇਦਾਰ ਪ੍ਰਭਦੀਪ ਸਿੰਘ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ। ਪੁਲਿਸ ਨੇ ਜ਼ਖਮੀ ਬਾਬਾ ਗੁਰਵਿੰਦਰ ਸਿੰਘ ਦੇ ਬਿਆਨਾਂ ‘ਤੇ ਕਾਰਵਾਈ ਕਰਦੇ ਹੋਏ 5 ਅਣਪਛਾਤੇ ਵਿਅਕਤੀਆਂ ‘ਤੇ ਮਾਮਲਾ ਦਰਜ ਕਰ ਲਿਆ ਹੈ। ਜਿਸ ਵਿੱਚ ਗੁਰਵਿੰਦਰ ਸਿੰਘ ਦੇ ਜੀਜਾ ਮਨਜੋਤ ਸਿੰਘ ਤੋਂ ਇਲਾਵਾ ਉਸਦੇ ਦੋਸਤਾਂ ਸਤਵੀਰ ਸਿੰਘ, ਜਸਪਾਲ ਸਿੰਘ ਅਤੇ ਕਈ ਅਣਪਛਾਤੇ ਵਿਅਕਤੀਆਂ ਖਿਲਾਫ ਮਾਮਲਾ ਦਰਜ ਕੀਤਾ ਗਿਆ ਸੀ।

ਇਹ ਵੀ ਪੜ੍ਹੋ –  ਪਿਤਾ ਪਾਣੀ ਵਾਲੀ ਟੈਂਕੀ ‘ਤੇ ਚੜ੍ਹਿਆ! ਛਾਲ ਮਾਰਨ ਦੀ ਦਿੱਤੀ ਚੇਤਾਵਨੀ