ਬਾਬਾ ਤਰਸੇਮ ਸਿੰਘ ਕਤਲ ਮਾਮਲੇ ਵਿੱਚ ਉਤਰਾਖੰਡ ਪੁਲਿਸ ਨੇ ਮੁਲਜ਼ਮ ਨੂੰ ਚੇਤਾਵਨੀ ਦਿੰਦਿਆਂ ਹੋਇਆ ਕਿਹਾ ਕਿ ਜੇਕਰ ਉਸ ਨੇ ਸਰੈਂਡਰ ਨਾਂ ਕੀਤਾ ਤਾਂ ਉਸ ਦੀ ਜਾਇਦਾਦ ਜ਼ਬਤ ਕਰ ਲਈ ਜਾਵੇਗੀ। ਕੁੱਝ ਦਿਨ ਪਹਿਲਾਂ ਗੁਰਦੁਆਰਾ ਨਾਨਕਮਤਾ ਉਤਰਾਖੰਡ ਦੇ ਕਾਰ ਸੇਵਕ ਤਰਸੇਮ ਸਿੰਘ ਦਾ ਦੋ ਵਿਅਕਤੀਆਂ ਨੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਸੀ, ਜਿਸ ਤੋਂ ਪੁਲਿਸ ਵੱਲੋਂ ਮੁਲਜ਼ਮਾਂ ਦੀ ਭਾਲ ਕੀਤੀ ਜਾ ਰਹੀ ਹੈ।
ਗੋਲੀਆਂ ਮਾਰਨ ਵਾਲੇ ਦੋ ਮੁਲਜ਼ਮਾਂ ਵਿੱਚੋਂ ਇੱਕ ਮੁਲਜ਼ਮ ਸਰਬਜੀਤ ਸਿੰਘ ਵਾਸੀ ਪਿੰਡ ਮੀਆਂਵਿੰਡ ਪੰਜਾਬ ਦਾ ਰਹਿਣ ਵਾਲਾ ਹੈ । ਇਸ ਮਾਮਲੇ ਨੂੰ ਲੈ ਕੇ ਉਤਰਾਖੰਡ ਪੁਲਿਸ ਕਸਬਾ ਮੀਆਂਵਿਡ ਪੁੱਜੀ ਹੈ। ਪੁਲਿਸ ਨੇ ਕਿਹਾ ਕਿ ਜੇਕਰ ਉਸ ਨੇ ਸਰੈਂਡਰ ਨਾਂ ਕੀਤਾ ਤਾਂ ਉਸ ਵਿਰੁਧ ਸਖ਼ਤ ਕਾਰਵਾਈ ਕਰਦਿਆਂ ਹੋਇਆਂ ਉਸ ਦਾ ਜਾਇਦਾਦ ਜ਼ਬਤ ਕਰ ਲਈ ਜਾਵੇਗੀ।
ਇਹ ਹੈ ਪੂਰਾ ਮਾਮਲਾ
ਉੱਤਰਾਖੰਡ ਦੇ ਇਤਿਹਾਸਕ ਗੁਰਦੁਆਰਾ ਨਾਨਕਮੱਤਾ ਸਾਹਿਬ ਵਿੱਚ ਭਿਆਨਕ ਕਤਲ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਹੈ । ਕਾਰਸੇਵਾ ਮੁੱਖੀ ਸੇਵਾਦਾਰ ਬਾਬਾ ਤਰਸੇਮ ਸਿੰਘ ‘ਤੇ ਸਵੇਰੇ 2 ਅਣਪਛਾਤੇ ਲੋਕਾਂ ਨੇ ਗੋਲੀਆਂ ਚੱਲਾ ਕੇ ਕਤਲ ਕਰ ਦਿੱਤਾ । ਹਮਲਾਵਰ ਬਾਈਕ ‘ਤੇ ਸਵਾਰ ਹੋ ਕੇ ਆਏ ਸਨ । ਇਸ ਤੋਂ ਬਾਅਦ ਗੰਭੀਰ ਹਾਲਤ ਬਾਬਾ ਤਰਸੇਮ ਸਿੰਘ ਖਟੀਮਾ ਦੇ ਨਿੱਜੀ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ । ਇਸ ਘਟਨਾ ਦੇ ਬਾਅਦ ਇਲਾਕੇ ਵਿੱਚ ਸਹਿਮ ਦਾ ਮਾਹੌਲ ਹੈ । ਹਸਪਤਾਲ ਦੇ ਬਾਹਰ ਵੱਡੀ ਗਿਣਤੀ ਵਿੱਚ ਸੰਗਤਾਂ ਇਕੱਠੀਆਂ ਹੋਇਆ ਹਨ ।
ਉਧਰ ਉਧਮ ਸਿੰਘ ਨਗਰ ਦੇ SSP ਮੰਜੂਨਾਥ ਟੀਸੀ ਵੀ ਆਪਣੀ ਟੀਮ ਦੇ ਨਾਲ ਮੌਕੇ ਤੇ ਪਹੁੰਚ ਗਏ ਹਨ ਅਤੇ ਸਾਰੇ ਹਾਲਾਤਾਂ ਦਾ ਜਾਇਜ਼ਾ ਲੈ ਰਹੇ ਹਨ । DGP ਲਾਅ ਐਂਡ ਆਰਡਰ ਏਪੀ ਅੰਸ਼ੁਮਨ ਨੇ ਦੱਸਿਆ ਕਿ ਮੋਟਰਸਾਈਕਲ ‘ਤੇ ਆਏ 2 ਹਮਲਾਵਰਾਂ ਨੇ ਸਵੇਰੇ ਕਰੀਬ ਸਾਢੇ 6 ਵਜੇ ਡੇਰੇ ਦੇ ਅੰਦਰ ਨਾਨਕਮੱਤਾ ਗੁਰਦੁਆਰਾ ਕਾਰ ਸੇਵਾ ਪ੍ਰਮੁੱਖ ਬਾਬਾ ਤਰਸੇਮ ਸਿੰਘ ‘ਤੇ ਗੋਲੀਆਂ ਚਲਾਈਆਂ । ਉਨ੍ਹਾਂ ਕਿਹਾ ਕਿ ਕਾਤਲਾਂ ਨੂੰ ਫੜਨ ਲਈ ਸਪੈਸ਼ਲ ਟਾਸਕ ਫੋਰਸ ਦੇ ਨਾਲ ਕਈ ਪੁਲਿਸ ਟੀਮਾਂ ਤਾਇਨਾਤ ਕੀਤੀਆਂ ਹਨ । ਕਤਲ ਦੀ ਜਾਂਚ ਲਈ ਸਪੈਸ਼ਲ SIT ਦਾ ਗਠਨ ਕੀਤਾ ਜਾ ਰਿਹਾ ਹੈ ।
ਪੁਲਿਸ ਨੇ ਕਤਲ ਕਰਕੇ ਫਰਾਰ ਹੋਣ ਵਾਲੇ 2 ਲੋਕਾਂ ਦੀ ਸੀਸੀਟੀਵੀ ਤਸਵੀਰ ਵੀ ਸਾਂਝੀ ਕੀਤੀ ਹੈ । ਦੱਸਿਆ ਜਾ ਰਿਹਾ ਹੈ ਕਿ ਕਾਤਲਾਂ ਨੇ ਪੂਰੀ ਰੇਕੀ ਕਰਕੇ ਵਾਰਦਾਤ ਨੂੰ ਅੰਜਾਮ ਦਿੱਤਾ ਹੈ । ਕਿਉਂਕਿ ਜਿਸ ਵੇਲੇ ਕਾਰ ਸੇਵਾ ਮੁੱਖੀ ਬਾਬਾ ਤਰਸੇਮ ਸਿੰਘ ਨੂੰ ਗੋਲੀਆਂ ਮਾਰੀਆਂ ਗਈਆਂ ਹਨ ਉਹ ਸਵੇਰ ਦੀ ਸੈਰ ਕਰ ਰਹੇ ਸਨ । ਯਾਨੀ ਕਾਤਲਾਂ ਨੂੰ ਪਤਾ ਸੀ ਕਿ ਉਹ ਕਿੰਨੇ ਵਜੇ ਸੈਰ ਕਰਦੇ ਹਨ । ਸਵੇਰ ਦਾ ਮਾਹੌਲ ਹੋਣ ਦੀ ਵਜ੍ਹਾ ਕਰਕੇ ਉਨ੍ਹਾਂ ਨੇ ਇਹ ਹੀ ਮੌਕਾ ਚੁਣਿਆ । ਕੀ ਬਾਬਾ ਤਰਸੇਮ ਸਿੰਘ ਨੂੰ ਕਿਸੇ ਤਰ੍ਹਾਂ ਦੀ ਧਮਕੀ ਮਿਲ ਰਹੀ ਸੀ ? ਪੁਲਿਸ ਇਸ ਦੇ ਲਈ ਡੇਰੇ ਨਾਲ ਜੁੜੇ ਸਾਥੀਆਂ ਅਤੇ ਪਰਿਵਾਰ ਤੋਂ ਪੁੱਛ-ਗਿੱਛ ਕਰ ਰਹੀ ਹੈ। ਪਰ ਹੁਣ ਤੱਕ ਮਿਲੀ ਜਾਣਕਾਰੀ ਦੇ ਮੁਤਾਬਿਕ ਬਾਬਾ ਤਰਸੇਮ ਸਿੰਘ ਨੇ ਫਰਵਰੀ ਦੇ ਮਹੀਨੇ ਇੱਕ ਪੋਸਟ ਪਾਕੇ ਜਾਣਕਾਰੀ ਦਿੱਤੀ ਸੀ ਕਿ ਕੁੱਝ ਲੋਕ ਉਨ੍ਹਾਂ ਵੱਲੋਂ ਸੇਵਾ ਨਿਭਾਉਣ ਨੂੰ ਲੈਕੇ ਖੁਸ਼ ਨਹੀਂ ਹਨ,ਉਹ ਵਾਰ-ਵਾਰ ਧਮਕੀ ਦੇ ਹਨ । ਪੁਲਿਸ ਮੰਨ ਕੇ ਚੱਲ ਰਹੀ ਹੈ ਇਸੇ ਵਜ੍ਹਾ ਨਾਲ ਬਾਬਾ ਤਰਸੇਮ ਸਿੰਘ ਨੂੰ ਟਾਰਗੇਟ ਕੀਤਾ ਗਿਆ ਹੋ ਸਕਦਾ ਹੈ ।
ਸ਼ਹੀਦ ਉਧਮ ਸਿੰਘ ਨਗਰ ਵਿੱਚ ਹੀ ਨਾਨਕਮੱਤਾ ਗੁਰਦੁਆਰਾ ਹੈ,ਸਿੱਖ ਅਤੇ ਪੰਜਾਬੀ ਭਾਈਚਾਰੇ ਦੀ ਵੱਡੀ ਗਿਣਤੀ ਇਸ ਇਲਾਕੇ ਵਿੱਚ ਰਹਿੰਦੀ ਹੈ ਇਸ ਨੂੰ ਮਿੰਨੀ ਪੰਜਾਬ ਵੀ ਕਿਹਾ ਜਾਂਦਾ ਹੈ ।
ਇਹ ਵੀ ਪੜ੍ਹੋ – ਪੰਜਾਬ ਦੇ ਵੱਡੇ ਪੁਲਿਸ ਅਫ਼ਸਰ ਨੇ ਛੱਡੀ ਨੌਕਰੀ! ‘ਮੈਂ ਹੁਣ ਕੈਦ ਤੋਂ ਅਜ਼ਾਦ!’ ਸਿਆਸਤ ‘ਚ ਆਉਣ ਦੀ ਚਰਚਾ