ਮਾਨਸਾ : ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕੇਸ ਦੀਆਂ ਤਾਰਾਂ ਪੰਜਾਬੀ ਮਿਊਜ਼ਿਕ ਇੰਡਸਟਰੀ ਨਾਲ ਜੁੜਦੀਆਂ ਜਾ ਰਹੀਆਂ ਹਨ। ਬੇਸ਼ੱਕ ਪੁਲਿਸ ਨੇ ਪਹਿਲਾਂ ਵੀ ਕਈ ਕਲਾਕਾਰਾਂ ਤੋਂ ਪੁੱਛਗਿੱਛ ਕੀਤੀ ਹੈ। ਹੁਣ ਇਸੇ ਕੜੀ ‘ਚ ਸੂਤਰਾਂ ਮੁਤਾਬਿਕ ਇੱਕ ਹੋਰ ਵੱਡੀ ਖ਼ਬਰ ਸਾਹਮਣੇ ਆਈ ਹੈ ਕਿ ਪੰਜਾਬੀ ਗਾਇਕ ਬੱਬੂ ਮਾਨ ਅਤੇ ਮਨਕੀਰਤ ਔਲਖ ਤੋਂ ਪੁੱਛ ਗਿੱਛ ਹੋ ਰਹੀ ਹੈ। ਇਸ ਕੇਸ ਵਿੱਚ ਦੋਹੇਂ ਪੁੱਛਗਿੱਛ ਲਈ ਮਾਨਸਾ ਸੀਆਈਏ ਸਟਾਫ਼ ਪਹੁੰਚੇ ਹਨ ।
ਜਾਣਕਾਰੀ ਅਨੁਸਾਰ ਪੰਜਾਬੀ ਗਾਇਕ ਬੱਬੂ ਮਾਨ ਅਤੇ ਮਨਕੀਰਤ ਔਲਖ ਨੂੰ ਅੱਜ ਸੀਆਈਏ ਵੱਲੋਂ ਪੁੱਛਗਿੱਛ ਲਈ ਬੁਲਾਇਆ ਗਿਆ ਸੀ, ਜਿਸ ਕਾਰਨ ਮਨਕੀਰਤ ਔਲਖ ਤੋਂ ਪੁੱਛਗਿੱਛ ਪੂਰੀ ਹੋ ਗਈ ਹੈ ਅਤੇ ਉਹ ਮਾਨਸਾ ਛੱਡ ਕੇ ਚਲੇ ਗਏ ਹਨ, ਹੁਣ ਬੱਬੂ ਮਾਨ ਨੂੰ ਹੀ ਸਵਾਲਾਂ ਦੇ ਜਵਾਬ ਦੇ ਰਹੇ ਹਨ। ਪੁਲਿਸ ਨੇ ਇਹ ਗੱਲ ਪੂਰੀ ਤਰ੍ਹਾਂ ਗੁਪਤ ਰੱਖੀ ਕਿ ਕਿਹੜੇ ਗਾਇਕਾਂ ਨੂੰ ਅੰਦਰ ਬੁਲਾਇਆ ਗਿਆ ਹੈ।
ਦੱਸ ਦੇਈਏ ਕਿ ਮਾਨਸਾ ਪੁਲਿਸ ਵੱਲੋਂ ਓਪਰੋਕਤ ਦੋਹਾਂ ਪੰਜਾਬੀ ਗਾਇਕਾਂ ਨੂੰ ਮਾਨਸਾ ’ਚ ਪੇਸ਼ ਹੋਣ ਲਈ ਸੰਮਨ ਜਾਰੀ ਕੀਤੇ ਗਏ ਸਨ। ਸੁਰੱਖਿਆ ਦੇ ਮੱਦੇਨਜ਼ਰ ਪੁਲਿਸ ਨੇ ਗਾਇਕਾਂ ਨੂੰ ਵੱਖ-ਵੱਖ ਸਮੇਂ ’ਤੇ ਸੱਦਿਆ ਸੀ। ਜਿਸ ਸਦਕਾ CIA ਵੱਲੋਂ ਬੱਬੂ ਮਾਨ ਅਤੇ ਮਨਕੀਰਤ ਔਲਖ ਨੂੰ ਪੁੱਛਗਿੱਛ ਲਈ ਸ਼ੁੱਕਰਵਾਰ ਦੀ ਥਾਂ ਦੋ ਦਿਨ ਪਹਿਲਾਂ ਅੱਜ ਹੀ ਸੱਦ ਲਿਆ ਗਿਆ। ਬੱਬੂ ਮਾਨ ਆਪਣੇ ਸੁਰੱਖਿਆ ਕਰਮੀਆਂ ਤੇ ਵਕੀਲਾਂ ਨੂੰ ਨਾਲ ਲੈ ਕੇ ਮਾਨਸਾ ਪਹੁੰਚੇ ਹਨ।
ਜ਼ਿਕਰਯੋਗ ਹੈ ਕਿ ਸੋਸ਼ਲ ਮੀਡੀਆ ‘ਤੇ ਕਈ ਵਾਰ ਬੱਬੂ ਮਾਨ ਅਤੇ ਸਿੱਧੂ ਮੂਸੇਵਾਲਾ ਵਿਚਾਲੇ ਕਥਿਤ ਰੂਪ ਵਿੱਚ ਵਿਚਾਰਾਂ ਦਾ ਟਕਰਾਅ ਸਾਹਮਣੇ ਆਉਂਦਾ ਰਿਹਾ ਸੀ । ਇਸੇ ਤਰ੍ਹਾਂ ਮਨਕੀਰਤ ਔਲਖ ਅਤੇ ਮੂ੍ਸੇਵਾਲਾ ਦੇ ਰਿਸ਼ਤਿਆਂ ਨੂੰ ਲੈ ਕੇ ਵੀ ਕਈ ਵਾਰ ਸਵਾਲ ਉੱਠ ਦੇ ਰਹੇ ਸਨ। ਜਿਸ ਦੀ ਵਜ੍ਹਾ ਕਰਕੇ ਇੰਨਾਂ ਦੋਵਾਂ ਗਾਇਕਾਂ ਨੂੰ ਖ਼ਾਸ ਤੌਰ ‘ਤੇ ਮਾਨਸਾ ਪੁਲਿਸ ਨੇ ਸੱਦਿਆ ਹੈ ।
ਇਸ ਤੋਂ ਪਹਿਲਾਂ ਪੁਲਿਸ ਨੇ ਮਰਹੂਮ ਯੂਥ ਅਕਾਲੀ ਆਗੂ ਵਿੱਕੀ ਮਿੱਡੂਖੇੜਾ ਦੇ ਭਰਾ ਅਜੈਪਾਲ ਸਿੰਘ ਮਿੱਡੂਖੇੜਾ ਨੂੰ ਵੀ ਸੱਦਿਆ ਸੀ ਤੇ ਉਹ ਪਿਛਲੇ ਹਫ਼ਤੇ ਪੁਲਿਸ ਕੋਲ ਪੇਸ਼ ਹੋਇਆ ਸੀ। ਪੁਲਿਸ ਮੁਤਾਬਿਕ ਇਨ੍ਹਾਂ ਵਿਅਕਤੀਆਂ ਦੇ ਨਾਂ ਵੀ ਮੂਸੇਵਾਲਾ ਦੇ ਪਿਤਾ ਨੇ ਆਪਣੇ ਪੁੱਤਰ ਦੇ ਕਤਲ ਵਿੱਚ ਉਨ੍ਹਾਂ ਦੀ ਭੂਮਿਕਾ ਸਬੰਧੀ ਜਾਂਚ ਦੀ ਮੰਗ ਕਰਦਿਆਂ ਦਿੱਤੇ ਸਨ। ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਕਈ ਵਾਰ ਪੰਜਾਬੀ ਮਿਊਜ਼ਿਕ ਸਨਅਤ ਵਿੱਚ ਗੈਂਗਸਟਰਾਂ ਦੇ ਦਬਦਬੇ ਦਾ ਇਲਜ਼ਾਮ ਲੱਗਾ ਚੁੱਕੇ ਹਨ । ਉਨ੍ਹਾਂ ਨੇ ਇਸ਼ਾਰਿਆਂ ਹੀ ਇਸ਼ਾਰਿਆਂ ਵਿੱਚ ਕਈ ਵਾਰ ਉਨ੍ਹਾਂ ਗਾਇਕਾਂ ‘ਤੇ ਵੀ ਸਵਾਲ ਚੁੱਕੇ ਸਨ ਜਿੰਨਾਂ ਦਾ ਰਿਸ਼ਤਾ ਗੈਂਗਸਟਰਾਂ ਨਾਲ ਹੈ ।
ਪੰਜਾਬ ਪੁਲਿਸ ਦੀ ਵਿਸ਼ੇਸ਼ ਜਾਂਚ ਟੀਮ (ਐੱਸਆਈਟੀ) ਨੇ ਹੁਣ ਤੱਕ ਇਸ ਮਾਮਲੇ ਵਿੱਚ 36 ਲੋਕਾਂ ਨੂੰ ਮੁਲਜ਼ਮ ਵਜੋਂ ਦਰਜ ਕੀਤਾ ਹੈ ਤੇ 24 ਮੁਲਜ਼ਮਾਂ ਖ਼ਿਲਾਫ਼ 1850 ਪੰਨਿਆਂ ਦੀ ਚਾਰਜਸ਼ੀਟ ਦਾਖ਼ਲ ਕੀਤੀ ਹੈ। ਜ਼ਿਕਰਯੋਗ ਹੈ ਕਿ ਇਸ ਕੇਸ ਵਿਚ ਗਾਇਕ ਮਨਕੀਰਤ ਔਲਖ ਦਾ ਨਾਂ ਪਹਿਲਾਂ ਵੀ ਕਾਫ਼ੀ ਉੱਭਰਿਆ ਸੀ।
ਇਸ ਤੋਂ ਪਹਿਲਾਂ NIA ਯਾਨੀ ਕੌਮੀ ਜਾਂਚ ਏਜੰਸੀ ਵੀ ਸਿੱਧੂ ਮੂਸੇਵਾਲਾ ਦੇ ਕਤਲ ਅਤੇ ਗੈਂਗਸਟਰਾਂ ਦੇ ਨਾਲ ਗਾਇਕਾਂ ਦੇ ਸਬੰਧਾਂ ਨੂੰ ਲੈ ਕੇ ਕਈ ਗਾਇਕਾਂ ਤੋਂ ਪੁੱਛ-ਗਿੱਛ ਕਰ ਚੁੱਕੀ ਹੈ। ਇੰਨਾਂ ਵਿੱਚ ਮਨਕੀਰਤ ਔਲਖ,ਦਿਲਪ੍ਰੀਤ ਢਿੱਲੋ,ਬੀ ਪਰਾਕ, ਅਫਸਾਨਾ ਖਾਨ, ਜੈਨੀ ਜੋਹਲ ਦਾ ਨਾਂ ਹੈ ।
ਦੱਸ ਦਈਏ ਕਿ ਮੂਸੇ ਵਾਲਾ ਦੀ 29 ਮਈ ਨੂੰ ਪਿੰਡ ਜਵਾਹਰਕੇ ਵਿੱਚ ਦੋ ਗੱਡੀਆਂ ਵਿੱਚ ਸਵਾਰ ਹੋ ਕੇ ਆਏ ਅਣਪਛਾਤੇ ਵਿਅਕਤੀਆਂ ਨੇ ਅੰਨ੍ਹੇ ਵਾਹ ਫਾਇਰਿੰਗ ਕਰਕੇ ਸਿੱਧੂ ਮੂਸੇਵਾਲਾ ਦਾ ਕ ਲ ਕਰ ਦਿੱਤਾ ਸੀ। ਇਸ ਘਟ ਨਾ ਵਿੱਚ ਸਿੱਧੂ ਮੂਸੇਵਾਲਾ ਨੂੰ ਕਰੀਬ ਸੱਤ ਗੋ ਲੀਆਂ ਲੱਗੀਆਂ ਤੇ ਉਸ ਦੀ ਮੌਕੇ ’ਤੇ ਹੀ ਮੌ ਤ ਗਈ ਸੀ। ਹਮ ਲੇ ਵਿੱਚ ਉਸ ਦੇ ਦੋ ਹੋਰ ਸਾਥੀ ਬੁਰੀ ਤਰ੍ਹਾਂ ਜ਼ਖ਼ ਮੀ ਹੋ ਗਏ ਸਨ। ਇਹ ਘਟਨਾ ਪੰਜਾਬ ਸਰਕਾਰ ਵੱਲੋਂ ਉਸ ਦੀ ਸੁਰੱਖਿਆ ਵਾਪਸ ਲੈਣ ਤੋਂ ਇੱਕ ਦਿਨ ਬਾਅਦ ਵਾਪਰੀ ਸੀ। ਉਸ ਦੇ ਕਤਲ ਤੋਂ ਕੁਝ ਘੰਟੇ ਬਾਅਦ ਕੈਨੇਡਾ ਵਿੱਚ ਰਹਿੰਦੇ ਗੋਲਡੀ ਬਰਾੜ ਅਤੇ ਲਾਰੈਂਸ ਬਿਸ਼ਨੋਈ ਗੈਂ ਗ ਨੇ ਸਿੱਧੂ ਮੂਸੇਵਾਲਾ ਦੇ ਕਤ ਲ ਦੀ ਜ਼ਿੰਮੇਵਾਰੀ ਲਈ ਸੀ