Punjab

ਅਸਟ੍ਰੇਲੀਆ ਵਾਲੇ ਮਰਦਮਸ਼ੁਮਾਰੀ ਭਰਨ ਤੋਂ ਪਹਿਲਾਂ ਸੁਣਨ ਇਹ ਖ਼ਾਸ ਅਪੀਲ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬੀ ਗਾਇਕ ਬੱਬੂ ਮਾਨ ਅਤੇ ਅਮਿਤੋਜ ਮਾਨ ਨੇ ਅਸਟ੍ਰੇਲੀਆ ਵਿੱਚ 10 ਅਗਸਤ ਨੂੰ ਹੋਣ ਵਾਲੀ ਮਰਦਮਸ਼ੁਮਾਰੀ ਦੇ ਲਈ ਅਸਟ੍ਰੇਲੀਆ ਵਿੱਚ ਵੱਸਦੇ ਪੰਜਾਬੀਆਂ ਨੂੰ ਇੱਕ ਖ਼ਾਸ ਅਪੀਲ ਕੀਤੀ ਹੈ। ਉਨ੍ਹਾਂ ਨੇ ਸਾਰੇ ਪੰਜਾਬੀਆਂ ਨੂੰ ਮਰਦਮਸ਼ੁਮਾਰੀ  ਫ਼ਾਰਮ ਵਿੱਚ ਪੰਜਾਬੀ ਭਾਸ਼ਾ ਨੂੰ ਤਰਜੀਹ ਦੇ ਆਧਾਰ ‘ਤੇ ਚੁਣਨ ਦੀ ਬੇਨਤੀ ਕੀਤੀ ਹੈ। ਬੱਬੂ ਮਾਨ ਨੇ ਕਿਸਾਨੀ ਅੰਦੋਲਨ ਦਾ ਡਟ ਕੇ ਸਮਰਥਨ ਕਰਨ ਦੀ ਵੀ ਅਪੀਲ ਕੀਤੀ ਹੈ। ਤੁਹਾਨੂੰ ਦੱਸ ਦਈਏ ਕਿ ਮਰਦਮਸ਼ੁਮਾਰੀ ਕਿਸੇ ਵਿਸ਼ੇਸ਼ ਅਬਾਦੀ ਦੇ ਜੀਆਂ ਬਾਬਤ ਸੂਚਨਾ ਨੂੰ ਇਕੱਠਾ ਕਰਕੇ ਪੱਕੇ ਰੂਪ ਵਿੱਚ ਦਰਜ ਕਰਨ ਦੀ ਵਿਵਸਥਤ ਕਾਰਜ-ਪ੍ਰਣਾਲੀ ਨੂੰ ਕਿਹਾ ਜਾਂਦਾ ਹੈ। ਮਰਦਮਸ਼ੁਮਾਰੀ ਵੇਲੇ ਇਕੱਠੀ ਕੀਤੀ ਗਈ ਜਾਣਕਾਰੀ ਨੂੰ ਪੂਰੀ ਤਰ੍ਹਾਂ ਗੁਪਤ ਰੱਖਿਆ ਜਾਂਦਾ ਹੈ।