ਦ ਖ਼ਾਲਸ ਬਿਊਰੋ(ਜਗਜੀਵਨ ਮੀਤ):-ਵਾਤਾਰਵਰਣ ਕਾਰਕੁੰਨ ਦਿਸ਼ਾ ਰਵੀ ਨੂੰ ਦਿੱਲੀ ਸੈਸ਼ਨ ਕੋਰਟ ਨੇ ਟੂਲਕਿਟ ਮਾਮਲੇ ਵਿੱਚ ਜ਼ਮਾਨਤ ਦੇ ਦਿੱਤੀ ਹੈ। ਜ਼ਮਾਨਤ ਐਡੀਸ਼ਨ ਸੈਸ਼ਨ ਜੱਜ ਧਰਮਿੰਦਰ ਰਾਣਾ ਦੀ ਅਦਾਲਤ ਨੇ ਦਿੱਤੀ ਹੈ। ਜਾਣਕਾਰੀ ਅਨੁਸਾਰ ਦਿਸ਼ਾ ਰਵੀ ਨੂੰ ਅਦਾਲਤ ਨੇ ਇੱਕ ਦਿਨ ਦੇ ਪੁਲਿਸ ਰਿਮਾਂਡ ਉੱਤੇ ਭੇਜਿਆ ਸੀ। ਜਦਕਿ ਪੁਲਿਸ ਨੇ ਦਿਸ਼ਾ ਰਾਵੀ ਦੇ ਪੰਜ ਦਿਨ ਦਾ ਰਿਮਾਂਡ ਮੰਗਿਆ ਸੀ। ਉਸ ਵੇਲੇ ਪੁਲਿਸ ਨੇ ਅਦਾਲਤ ਵਿੱਚ ਇਸ ਮਾਮਲੇ ਦੇ ਸਹਿ ਮੁਲਜ਼ਮ ਸ਼ਾਂਤਨੂੰ ਅਤੇ ਨਿਕਤਾ ਦੇ ਸਾਹਮਣੇ ਪੁੱਛਗਿੱਛ ਕਰਨ ਦੀ ਦਲੀਲ ਦਿੱਤੀ ਸੀ। ਦਿਸ਼ਾ ਰਵੀ ਦੇ ਵਕੀਲ ਕੋਰਟ ਵਿੱਚ ਕਿਹਾ ਸੀ ਕਿ ਪੁਲਿਸ ਰਿਮਾਂਡ ਦੀ ਲੋੜ ਨਹੀਂ ਹੈ।
