‘ਦ ਖ਼ਾਲਸ ਬਿਊਰੋ(ਜਗਜੀਵਨ ਮੀਤ):-ਮਜ਼ਦੂਰਾਂ ਦੇ ਹੱਕਾਂ ਲਈ ਲੜਨ ਵਾਲੀ ਮੁਟਿਆਰ ਨੌਦੀਪ ਕੌਰ ਨੂੰ ਇਕ ਹੋਰ ਕੇਸ ਵਿਚੋਂ ਜ਼ਮਾਨਤ ਮਿਲ ਗਈ ਹੈ। ਉਸ ਖਿਲਾਫ ਦਰਜ ਹੋਏ ਤਿੰਨ ਕੇਸਾਂ ਵਿਚੋਂ ਦੋ ਵਿੱਚ ਉਸਨੂੰ ਜ਼ਮਾਨਤ ਦਿੱਤੀ ਗਈ ਹੈ। ਦਿੱਲੀ ਸਿੱਖ ਗੁਰੂਦੁਆਰਾ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ਸਰਦਾਰ ਮਨਜਿੰਦਰ ਸਿੰਘ ਸਿਰਸਾ ਨੇ ਦੱਸਿਆ ਕਿ ਸੋਨੀਪਤ ਦੀ ਸੈਸ਼ਨਜ਼ ਅਦਾਲਤ ਨੇ ਜ਼ਮਾਨਤ ਮਨਜੂਰ ਕੀਤੀ ਹੈ। ਉਹਨਾਂ ਦੱਸਿਆ ਕਿ ਐਡਵੋਕੇਟ ਜਤਿੰਦਰ ਕੁਮਾਰ ਖੁਦ ਆਪ ਪੇਸ਼ ਹੋਏ ਸੀ। ਉਹਨਾਂ ਦੱਸਿਆ ਇਸ ਕੇਸ ਵਿਚ ਅਰਜ਼ੀ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪ੍ਰਵਾਨ ਕਰ ਲਈ ਹੈ। ਇਸ ਮਾਮਲੇ ਦੀ ਸੁਣਵਾਈ ਕੱਲ੍ਹ ਜਾਂ ਪਰਸੋਂ ਹੋਣ ਦੀ ਉਮੀਦ ਹੈ ਤੇ ਸਾਨੂੰ ਭਰੋਸਾ ਹੈ ਕਿ ਨੌਦੀਪ ਕੌਰ ਜਲਦ ਜੇਲ੍ਹ ਵਿਚੋਂ ਬਾਹਰ ਆ ਜਾਵੇਗੀ।
ਨੌਦੀਪ ਕੌਰ ਨੂੰ ਇੱਕ ਹੋਰ ਮਾਮਲੇ ‘ਚ ਮਿਲੀ ਜ਼ਮਾਨਤ, ਜਲਦ ਹੋਵੇਗੀ ਰਿਹਾਈ
