The Khalas Tv Blog Punjab ਹਲਕਾ ਸਮਰਾਲਾ ਤੋਂ ਚੋਣ ਹਾਰਨ ਵਾਲੇ ਬਲਬੀਰ ਸਿੰਘ ਰਾਜੇਵਾਲ ਦੀ ਜ਼ਮਾਨਤ ਜ਼ਬਤ
Punjab

ਹਲਕਾ ਸਮਰਾਲਾ ਤੋਂ ਚੋਣ ਹਾਰਨ ਵਾਲੇ ਬਲਬੀਰ ਸਿੰਘ ਰਾਜੇਵਾਲ ਦੀ ਜ਼ਮਾਨਤ ਜ਼ਬਤ

‘ਦ ਖ਼ਾਲਸ ਬਿਊਰੋ :ਕਿਸਾਨ ਆਗੂ ਤੇ ਸੰਯੁਕਤ ਸਮਾਜ ਮੋਰਚਾ ਦੇ ਮੁੱਖ ਮੰਤਰੀ ਉਮੀਦਵਾਰ ਬਲਬੀਰ ਸਿੰਘ ਰਾਜੇਵਾਲ ,ਜਿਹਨਾਂ ਹਲਕਾ ਸਮਰਾਲਾ ਤੋਂ ਚੋਣ ਲੜੀ ਸੀ ,ਆਪਣੀ ਜ਼ਮਾਨਤ ਵੀ ਨਹੀਂ ਬਚਾ ਸਕੇ। ਇਸ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਜਗਤਾਰ ਸਿੰਘ ਦਿਆਲਪੁਰਾ ਨੇ ਇਤਿਹਾਸਕ ਜਿੱਤ ਦਰਜ ਕੀਤੀ ਜਦੋਂ ਕਿ ਰਾਜੇਵਾਲ ਨੂੰ ਕੁੱਲ 4626 ਵੋਟਾਂ ਪਈਆਂ। ਹਲਕਾ ਸਮਰਾਲਾ ਵਿਚ ਪਈਆਂ ਕੁੱਲ 1,32,736 ਵੋਟਾਂ ਵਿਚੋਂ ‘ਆਪ’ ਉਮੀਦਵਾਰ ਜਗਤਾਰ ਦਿਆਲਪੁਰਾ ਨੂੰ 57,126, ਅਕਾਲੀ ਦਲ ਦੇ ਉਮੀਦਵਾਰ ਪਰਮਜੀਤ ਸਿੰਘ ਢਿੱਲੋਂ ਨੂੰ 26,537 ਅਤੇ ਕਾਂਗਰਸੀ ਉਮੀਦਵਾਰ ਰੁਪਿੰਦਰ ਸਿੰਘ ਰਾਜਾ ਗਿੱਲ ਨੂੰ 23,276 ਵੋਟਾਂ ਪਈਆਂ। ਰਾਜੇਵਾਲ ਨੂੰ ਮਿਲੀ ਕਰਾਰੀ ਹਾਰ ਨਾਲ ਉਨ੍ਹਾਂ ਦੇ ਸਮਰਥਕਾਂ ਵਿੱਚ ਮਾਯੂਸੀ ਹੈ। ਜਿਕਰਯੋਗ ਹੈ ਕਿ ਵਿਧਾਨ ਸਭਾ ਚੋਣਾਂ ਦੌਰਾਨ ਇਸ ਹਲਕੇ ਤੋਂ 937 ਵੋਟਰਾਂ ਨੇ ‘ਨੋਟਾ’ ਦਾ ਬਟਨ ਦਬਾਇਆ ਤੇ ਸਾਰੇ ਉਮੀਦਵਾਰਾਂ ਨੂੰ ਨਕਾਰ ਦਿਤਾ। ਰਾਜੇਵਾਲ ਨੇ ਅੰਦੋਲਨ ਖਤਮ ਕਰ ਕੇ ਸੰਯੁਕਤ ਸਮਾਜ ਮੋਰਚਾ ਨਾਂ ਦੀ ਪਾਰਟੀ ਬਣਾਈ ਸੀ ਪਰ ਇਸ ਪਾਰਟੀ ਨੂੰ ਕੋਈ ਖਾਸ ਸਫ਼ਲਤਾ ਨਹੀਂ ਮਿਲੀ।

Exit mobile version