The Khalas Tv Blog Lok Sabha Election 2024 ਲੁਧਿਆਣਾ ’ਚ ਵੱਡਾ ਸਿਆਸੀ ਉਲਟਫੇਰ! ਕਾਂਗਰਸ ਦੇ ਹੋਏ ਬੈਂਸ ਭਰਾ
Lok Sabha Election 2024 Punjab

ਲੁਧਿਆਣਾ ’ਚ ਵੱਡਾ ਸਿਆਸੀ ਉਲਟਫੇਰ! ਕਾਂਗਰਸ ਦੇ ਹੋਏ ਬੈਂਸ ਭਰਾ

ਲੋਕ ਸਭਾ ਚੋਣਾਂ ਤੋਂ ਪਹਿਲਾਂ ਲੁਧਿਆਣਾ ਵਿੱਚ ਕਾਂਗਰਸ ਹੋਰ ਮਜ਼ਬੂਤ ਹੋ ਗਈ ਹੈ। ਦੋ ਸਾਬਕਾ ਵਿਧਾਇਕ ਬਲਵਿੰਦਰ ਸਿੰਘ ਬੈਂਸ ਅਤੇ ਸਿਮਰਜੀਤ ਸਿੰਘ ਬੈਂਸ, ਜਿੰਨ੍ਹਾਂ ਨੂੰ ਬੈਂਸ ਭਰਾਵਾਂ ਦੇ ਨਾਮ ਤੋਂ ਜਾਣਿਆ ਜਾਂਦਾ ਹੈ, ਅੱਜ ਕਾਂਗਰਸ ਵਿੱਚ ਸ਼ਾਮਲ ਹੋ ਗਏ ਹਨ। ਇਸ ਦੇ ਨਾਲ ਹੀ ਲੋਕ ਇਨਸਾਫ ਪਾਰਟੀ ਦਾ ਰਸਮੀ ਤੌਰ ’ਤੇ ਕਾਂਗਰਸ ਪਾਰਟੀ ‘ਚ ਰਲੇਵਾਂ ਹੋ ਗਿਆ ਹੈ। ਬਲਵਿੰਦਰ ਬੈਂਸ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੌਜੂਦਾ ਮੈਂਬਰ ਵੀ ਹਨ।

ਬੈਂਸ ਭਰਾਵਾਂ ਨੂੰ ਅੱਜ ਨਵੀਂ ਦਿੱਲੀ ਵਿਖੇ ਪੰਜਾਬ ਇੰਚਾਰਜ ਦੇਵੇਂਦਰ ਯਾਦਵ ਨੇ ਰਾਹੁਲ ਗਾਂਧੀ ਨਾਲ ਮੁਲਾਕਾਤ ਕਰਨ ਤੋਂ ਬਾਅਦ ਪਾਰਟੀ ਵਿੱਚ ਸ਼ਾਮਲ ਕੀਤਾ। ਪਾਰਟੀ ਵਿੱਚ ਉਨ੍ਹਾਂ ਦਾ ਸਵਾਗਤ ਕਰਦਿਆਂ ਪੰਜਾਬ ਕਾਂਗਰਸ ਦੇ ਇੰਚਾਰਜ ਨੇ ਕਿਹਾ ਕਿ ਬੈਂਸ ਭਰਾ ਨਾ ਸਿਰਫ਼ ਲੁਧਿਆਣਾ ਲੋਕ ਸਭਾ ਹਲਕੇ ਵਿੱਚ ਸਗੋਂ ਪੂਰੇ ਸੂਬੇ ਵਿੱਚ ਕਾਂਗਰਸ ਨੂੰ ਹੋਰ ਮਜ਼ਬੂਤ ​​ਕਰਨਗੇ।

ਬੈਂਸ ਭਰਾਵਾਂ ਨੇ 2012 ਤੋਂ 2022 ਤੱਕ ਆਤਮ ਨਗਰ ਅਤੇ ਲੁਧਿਆਣਾ ਦੱਖਣੀ ਵਿਧਾਨ ਸਭਾ ਹਲਕਿਆਂ ਦੀ ਨੁਮਾਇੰਦਗੀ ਕੀਤੀ ਸੀ। 2019 ਦੀਆਂ ਆਮ ਚੋਣਾਂ ਵਿੱਚ ਸਿਮਰਜੀਤ ਬੈਂਸ ਨੇ ਆਪਣੀ ਲੋਕ ਇਨਸਾਫ ਪਾਰਟੀ ਦੀ ਟਿਕਟ ‘ਤੇ ਚੋਣ ਲੜਕੇ ਲਗਭਗ 3.07 ਲੱਖ ਵੋਟਾਂ ਹਾਸਿਲ ਕਰਕੇ ਜਿੱਤ ਪ੍ਰਾਪਤ ਕੀਤੀ ਸੀ।

ਬੈਂਸ ਭਰਾਵਾਂ ਨੇ ਕਿਹਾ ਕਿ ਉਹ ਬਿਨਾਂ ਸ਼ਰਤ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋਏ ਹਨ ਅਤੇ ਉਨ੍ਹਾਂ ਭਰੋਸਾ ਦਿਵਾਇਆ ਹੈ ਕਿ ਉਹ ਸਿਰਫ਼ ਲੁਧਿਆਣਾ ਵਿੱਚ ਹੀ ਨਹੀਂ ਸਗੋਂ ਸੂਬੇ ਦੇ ਹੋਰ ਹਲਕਿਆਂ ਵਿੱਚ ਵੀ ਪਾਰਟੀ ਦੀ ਜਿੱਤ ਯਕੀਨੀ ਬਣਾਉਣਗੇ।

Exit mobile version