Punjab

ਬੈਂਸ ਨੂੰ ਹਾਈ ਕੋਰਟ ਤੋਂ ਨਹੀਂ ਮਿਲੀ ਰਾਹਤ

ਦ ਖ਼ਾਲਸ ਬਿਊਰੋ : ਲੋਕ ਇਨਸਾਫ ਪਾਰਟੀ ਦੇ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਰਾਹਤ ਨਹੀਂ ਮਿਲੀ। ਉਨ੍ਹਾਂ ਦੀ ਪਟੀਸ਼ਨ ਉੱਤੇ ਅੱਜ ਸੁਣਵਾਈ ਕੀਤੇ ਬਿਨਾਂ ਹੀ ਅਦਾਲਤ ਨੇ ਅਗਲੀ ਤਰੀਕ 19 ਮਈ ਮੁਕੱਰਰ ਕਰ ਦਿੱਤੀ ਹੈ। ਲੁਧਿਆਣਾ ਦੀ ਇੱਕ ਅਦਾਲਤ ਵੱਲੋਂ ਬੈਂਸ ਸਮੇਤ ਕਈ ਹੋਰਾਂ ਨੂੰ ਭ ਗੌੜਾ ਕਰਾਰ ਦਿੱਤਾ ਗਿਆ ਸੀ। ਬਲਾ ਤ ਕਾਰ ਦੇ ਕੇ ਸ ਵਿੱਚ ਹੇਠਲੀ ਅਦਾਲਤ ਵੱਲੋਂ ਸਿਮਰਜੀਤ ਸਿੰਘ ਬੈਂਸ ਨੂੰ ਭਗੌ ੜਾ ਐਲਾਨਿਆ ਸੀ ਅਤੇ ਬੈਂਸ ਨੇ ਇਸ ਦੇ ਖਿ ਲਾਫ ਹਾਈਕੋਰਟ ਵਿੱਚ ਪਟੀਸ਼ਨ ਪਾਈ ਸੀ।

ਪਿਛਲੇ ਦਿਨੀਂ ਅਦਾਲਤ ਨੇ ਬੈਂਸ ਸਣੇ ਕੁੱਝ ਹੋਰਾਂ ਨੂੰ ਭ ਗੌੜਾ ਕਰਾਰ ਦਿੱਤਾ ਸੀ ਜਿਸ ਤੋਂ ਬਾਅਦ ਉਨ੍ਹਾਂ ਦੇ ਘਰ ਸਮੇਤ ਲੁਧਿਆਣਾ ਵਿੱਚ ਹੋਰ ਕਈ ਥਾਂਵਾਂ ਉੱਤੇ ਪੋਸਟਰ ਲਗਾ ਦਿੱਤੇ ਗਏ ਸਨ। ਬਲਾ ਤ ਕਾਰ ਦੇ ਦੋ ਸ਼ਾਂ ਤਹਿਤ ਅਦਾਲਤ ਵੱਲੋਂ ਵਾਰ-ਵਾਰ ਨੋਟਿਸ ਦਿੱਤੇ ਜਾਣ ਦੇ ਬਾਵਜੂਦ ਬੈਂਸ ਅਦਾਲਤ ਵਿੱਚ ਹਾਜ਼ਰ ਨਹੀਂ ਹੋਏ ਸਨ। ਪੁਲਿਸ ਅਧਿਕਾਰੀਆਂ ਦਾ ਕਹਿਣਾ ਸੀ ਕਿ ਸਿਮਰਜੀਤ ਸਿੰਘ ਬੈਂਸ ਤੇ ਹੋਰਾਂ ਦੀ ਗ੍ਰਿ ਫਤਾਰੀ ਲਈ ਛਾ ਪੇਮਾਰੀ ਕੀਤੀ ਜਾ ਰਹੀ ਹੈ ਪਰ ਉਨ੍ਹਾਂ ਨੂੰ ਹਾਲੇ ਤੱਕ ਗ੍ਰਿਫ ਤਾਰ ਨਹੀਂ ਕੀਤਾ ਜਾ ਸਕਿਆ।

ਪੁਲਿਸ ਨੇ ਇਨ੍ਹਾਂ ਬਾਰੇ ਜਾਣਕਾਰੀ ਦੇਣ ਲਈ ਪੁਲਿਸ ਅਧਿਕਾਰੀਆਂ ਦੇ ਨੰਬਰ ਵੀ ਜਾਰੀ ਕੀਤੇ ਗਏ ਸਨ। ਐਲਾਨੇ ਗਏ ਭਗੌ ੜਿਆਂ ਵਿੱਚ ਸਿਮਰਜੀਤ ਸਿੰਘ ਬੈਂਸ, ਕਰਮਜੀਤ ਸਿੰਘ ਬੈਂਸ, ਪਰਮਜੀਤ ਸਿੰਘ ਬੈਂਸ ਤੋਂ ਇਲਾਵਾ ਪਰਦੀਪ ਕੁਮਾਰ ਤੇ ਸੁਖਚੈਨ ਸਿੰਘ ਦੇ ਨਾਂ ਸ਼ਾਮਿਲ ਹਨ। ਇਹਨਾਂ ਸਾਰਿਆਂ ਤੋਂ ਇਲਾਵਾ ਦੋ ਔਰਤਾਂ ਬਲਜਿੰਦਰ ਕੌਰ ਤੇ ਬਲਵੀਰ ਕੌਰ ਨੂੰ ਵੀ ਇਹਨਾਂ ਦੇ ਨਾਲ ਹੀ ਭਗੌੜਾ ਐਲਾਨਿਆ ਗਿਆ ਸੀ। ਦੂਜੇ ਪਾਸੇ ਬੈਂਸ ਟਵਿੱਟਰ ਉੱਤੇ ਮੈਸੇਜ ਪਾ ਕੇ ਨਿਰ ਦੋ ਸ਼ ਹੋਣ ਦਾ ਦਾਅਵਾ ਕਰਦੇ ਆ ਰਹੇ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਉਨ੍ਹਾਂ ਉੱਤੇ ਲਾਏ ਜਾ ਰਹੇ ਦੋ ਸ਼ ਸਿਆਸਤ ਤੋਂ ਪ੍ਰੇਰਿਤ ਹਨ।