Punjab

ਬੈਂਸ ਨੂੰ ਮਿਲੀ ਹਾਈਕੋਰਟ ਤੋਂ ਰਾਹਤ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਲੋਕ ਇਨਸਾਫ ਪਾਰਟੀ ਦੇ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਦੀ ਜ਼ਮਾਨਤ ਪਟੀਸ਼ਨ ‘ਤੇ ਸੁਣਵਾਈ ਕਰਦਿਆਂ ਉਸ ਨੂੰ ਭਗੌੜਾ ਐਲਾਨਣ ਦੇ ਹੁਕਮਾਂ ਨੂੰ ਰੱਦ ਕਰ ਦਿੱਤਾ ਹੈ। ਇਸ ਮਾਮਲੇ ਵਿੱਚ ਕਰੀਬ ਡੇਢ ਘੰਟੇ ਤੱਕ ਬਹਿਸ ਚੱਲੀ। ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਨੋਟਿਸ ਵੀ ਜਾਰੀ ਕਰਕੇ ਜਵਾਬ ਮੰਗਿਆ ਹੈ। ਸਿਮਰਜੀਤ ਬੈਂਸ ‘ਤੇ ਔਰਤ ਨਾਲ ਛੇੜਛਾੜ ਕਰਨ ਦਾ ਦੋਸ਼ ਲੱਗਾ ਹੈ।

ਲੁਧਿਆਣਾ ਦੀ ਇੱਕ ਅਦਾਲਤ ਵੱਲੋਂ ਬੈਂਸ ਸਮੇਤ ਕਈ ਹੋਰਾਂ ਨੂੰ ਭ ਗੌੜਾ ਕਰਾਰ ਦਿੱਤਾ ਗਿਆ ਸੀ। ਬਲਾ ਤ ਕਾਰ ਦੇ ਕੇ ਸ ਵਿੱਚ ਹੇਠਲੀ ਅਦਾਲਤ ਵੱਲੋਂ ਸਿਮਰਜੀਤ ਸਿੰਘ ਬੈਂਸ ਨੂੰ ਭਗੌ ੜਾ ਐਲਾਨਿਆ ਸੀ ਅਤੇ ਬੈਂਸ ਨੇ ਇਸ ਦੇ ਖਿ ਲਾਫ ਹਾਈਕੋਰਟ ਵਿੱਚ ਪਟੀਸ਼ਨ ਪਾਈ ਸੀ। ਅਦਾਲਤ ਵੱਲੋਂ ਭਗੌੜਾ ਐਲਾਨੇ ਜਾਣ ਤੋਂ ਬਾਅਦ ਪੰਜਾਬ ਪੁਲਿਸ ਨੇ ਉਨ੍ਹਾਂ ਦੇ ਘਰ ਸਮੇਤ ਲੁਧਿਆਣਾ ਵਿੱਚ ਹੋਰ ਕਈ ਥਾਂਵਾਂ ਉੱਤੇ ਪੋਸਟਰ ਲਗਾ ਦਿੱਤੇ ਸਨ। ਪੁਲਿਸ ਨੇ ਇਨ੍ਹਾਂ ਬਾਰੇ ਜਾਣਕਾਰੀ ਦੇਣ ਲਈ ਪੁਲਿਸ ਅਧਿਕਾਰੀਆਂ ਦੇ ਨੰਬਰ ਵੀ ਜਾਰੀ ਕੀਤੇ ਸਨ। ਭਗੋੜੇ ਐਲਾਨੇ ਗਏ ਮੁਲਜ਼ਮਾਂ ਵਿੱਚ ਸਿਮਰਜੀਤ ਸਿੰਘ ਬੈਂਸ,ਕਰਮਜੀਤ ਸਿੰਘ ਬੈਂਸ,ਪਰਮਜੀਤ ਸਿੰਘ ਬੈਂਸ ਤੋਂ ਇਲਾਵਾ ਪਰਦੀਪ ਕੁਮਾਰ ਤੇ ਸੁਖਚੈਨ ਸਿੰਘ ਵੀ ਸ਼ਾਮਿਲ ਸਨ। ਇਹਨਾਂ ਸਾਰਿਆਂ ਤੋਂ ਇਲਾਵਾ ਦੋ ਔਰਤਾਂ ਬਲਜਿੰਦਰ ਕੌਰ ਤੇ ਬਲਵੀਰ ਕੌਰ ਨੂੰ ਵੀ ਇਹਨਾਂ ਦੇ ਨਾਲ ਹੀ ਭਗੌੜਾ ਐਲਾਨਿਆ ਗਿਆ ਸੀ।