ਭਾਰਤੀ ਪਹਿਲਵਾਨ ਅਤੇ ਕਿਸਾਨ ਕਾਂਗਰਸ ਦੇ ਕਾਰਜਕਾਰੀ ਚੇਅਰਮੈਨ ਬਜਰੰਗ ਪੂਨੀਆ (Bajrang Punia) ਨੂੰ ਜਾਨ ਤੋਂ ਮਾਰਨ ਦੀ ਧਮਕੀ ਮਿਲੀ ਹੈ। ਇਹ ਧਮਕੀ ਉਨ੍ਹਾਂ ਨੂੰ ਇਕ ਵਿਦੇਸ਼ੀ ਨੰਬਰ ਤੋਂ ਮਿਲੀ ਹੈ। ਦੱਸ ਦੇਈਏ ਕਿ ਉਹ ਕੁਝ ਦਿਨ ਪਹਿਲਾਂ ਹੀ ਕਾਂਗਰਸ ਵਿੱਚ ਸ਼ਾਮਲ ਹੋਏ ਸਨ। ਉਨ੍ਹਾਂ ਨੂੰ ਵਟਸਐਪ ਤੋਂ ਇਹ ਧਮਕੀ ਦਿੱਤੀ ਗਈ ਹੈ। ਜਿਸ ਵਿੱਚ ਲਿਖਿਆ ਹੈ ਕਿ “ਬਜਰੰਗ ਕਾਂਗਰਸ ਛੱਡ ਦਿਓ ਨਹੀਂ ਤਾਂ ਤੇਰੇ ਨਾਲ ਤੇ ਤੇਰੇ ਪਰਿਵਾਰ ਨਾਲ ਚੰਗਾ ਨਹੀਂ ਹੋਵੇਗਾ। ਇਹ ਸਾਡਾ ਆਖਰੀ ਸੰਦੇਸ਼ ਹੈ। ਇਹ ਨੂੰ ਚੋਣਾਂ ਤੋਂ ਪਹਿਲਾਂ ਕਰਕੇ ਦਿਖਾਵਾਂਗੇ ਕਿ ਅਸੀਂ ਕੀ ਚੀਜ਼ ਹਾਂ, ਜਿਥੇ ਵੀ ਕੋਈ ਸ਼ਿਕਾਇਤ ਕਰਨੀ ਹੈ ਕਰ ਲਵੋ। ਇਹ ਸਾਡੀ ਪਹਿਲੀ ਅਤੇ ਆਖਰੀ ਚੇਤਾਵਨੀ ਹੈ।
ਇਸ ਤੋਂ ਬਾਅਦ ਬਜਰੰਗ ਵੱਲਂ ਸੋਨੀਪਤ ਬਹਾਲਗੜ੍ਹ ਥਾਣੇ ਵਿੱਚ ਸ਼ਿਕਾਇਤ ਦਰਜ ਕਰਵਾਈ ਗਈ ਹੈ। ਪੁਲਿਸ ਵੱਲੋਂ ਗੰਭੀਰਤਾਂ ਨਾਲ ਇਸ ਨੂੰ ਲੈਂਦਿਆਂ ਹੋਇਆਂ ਜਾਂਚ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ – ਕੈਬਨਿਟ ਮੰਤਰੀ ਵੱਲੋਂ 16 ਅਕਤੂਬਰ ਨੂੰ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਉਤਸਵ ਨੂੰ ਸਮਰਪਿਤ ਸ਼ੋਭਾ ਯਾਤਰਾ ਲਈ ਪੁਖ਼ਤਾ ਪ੍ਰਬੰਧ ਕਰਨ ਦਾ ਐਲਾਨ