ਬਿਉਰੋ ਰਿਪੋਰਟ – ਐਮ.ਐਸ.ਪੀ ਦੀ ਕਾਨੂੰਨੀ ਗਾਰੰਟੀ ਨੂੰ ਲੈ ਕੇ ਧਰਨੇ ‘ਤੇ ਬੈਠੇ ਜਗਜੀਤ ਸਿੰਘ ਡੱਲੇਵਾਲ ਦਾ ਹਾਲ ਜਾਨਣ ਲਈ ਵੱਖ-ਵੱਖ ਆਗੂਆਂ ਦਾ ਪਹੁੰਚਣਾ ਜਾਰੀ ਹੈ। ਅੱਜ ਪੰਜਾਬ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ( Partap Singh Bajwa) ਨੇ ਖਨੌਰੀ ਬਾਰਡਰ ਪਹੁੰਚ ਕੇ ਜਗਜੀਤ ਸਿੰਘ ਡੱਲੇਵਾਲ ਦਾ ਹਾਲ ਜਾਨਿਆ ਹੈ। ਇਸ ਦੇ ਨਾਲ ਹੀ ਵਿਨੇਸ਼ ਫੌਗਾਟ ਅਤੇ ਉਹਨਾਂ ਦੇ ਪਤੀ ਸੋਮਵੀਰ ਰਾਠੀ ਨੇ ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਦਾ ਹਾਲ ਜਾਨਣ ਲਈ ਖਨੌਰੀ ਬਾਰਡਰ ਪਹੁੰਚੇ ਹਨ।
ਦੱਸ ਦੇਈਏ ਕਿ ਜਗਜੀਤ ਸਿੰਘ ਡੱਲੇਵਾਲ 20 ਦਿਨਾਂ ਤੋਂ ਮਰਨ ਵਰਤ ‘ਤੇ ਬੈਠੇ ਹੋਏ ਹਨ, ਉਨ੍ਹਾਂ ਦੀ ਸਿਹਤ ਲਗਾਤਾਰ ਵਿਗੜ ਰਹੀ ਹੈ।