Punjab

ਸਰਕਾਰੀ ਸੰਸਥਾਵਾਂ ਡੁੱਬਣ ਦੀ ਕਗਾਰ ‘ਤੇ! ਬਾਜਵਾ ਨੇ ਸਰਕਾਰ ਨੂੰ ਧਿਆਨ ਦੇਣ ਦੀ ਕੀਤੀ ਅਪੀਲ

ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਲੀਡਰ ਪ੍ਰਤਾਪ ਸਿੰਘ ਬਾਜਵਾ (Partap Singh Bajwa) ਨੇ ਪੰਜਾਬ ਸਰਕਾਰ ਨੂੰ ਸਹਿਕਾਰੀ ਸੰਸਥਾਵਾਂ ਦੀ ਅਣਦੇਖੀ ਕਰਨ ਦੇ ਮੁੱਦੇ ‘ਤੇ ਘੇਰਿਆ ਹੈ। ਬਾਜਵਾ ਨੇ ਪੰਜਾਬ ਸਰਕਾਰ ‘ਤੇ ਤੰਜ ਕੱਸਦਿਆਂ ਕਿਹਾ ਕਿ ਪੰਜਾਬ ਦੀਆਂ ਸਹਿਕਾਰੀ ਬੈਂਕਾਂ, ਖੰਡ ਮਿੱਲਾਂ ਅਤੇ ਮਿਲਕ ਪਲਾਂਟ ਵਰਗੀਆਂ ਸਹਿਕਾਰੀ ਸੰਸਥਾਵਾਂ ਸੂਬੇ ਦੀ ਸੰਪੱਤੀ ਹਨ ਪਰ ਇਹ ਸਰਕਾਰ ਦੇ ਮਾੜੇ ਵਤੀਰੇ ਕਾਰਨ ਬੰਦ ਹੋਣ ਦੀ ਕਗਾਰ ‘ਤੇ ਪਹੁੰਚ ਗਈਆਂ ਹਨ।

ਬਾਜਵੇ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਇਨ੍ਹਾਂ ਵੱਲ ਧਿਆਨ ਨਹੀਂ ਦਿੱਤਾ ਜਾ ਰਿਹਾ। ਜਿਸ ਕਰਕੇ ਪੰਜਾਬ ਦਾ ਦੁੱਧ ਉਤਪਾਦ ਬ੍ਰਾਂਡ ਵੇਰਕਾ, ਜੋ ਕਿ ਪੰਜਾਬ ਰਾਜ ਸਹਿਕਾਰੀ ਦੁੱਧ ਉਤਪਾਦਕ ਫੈਡਰੇਸ਼ਨ ਲਿਮਟਿਡ ਦੀ ਮਲਕੀਅਤ ਹੈ, ਉਹ ਵੀ ਪੰਜਾਬ ਵਿੱਚ ਆਪਣਾ ਆਧਾਰ ਗੁਆ ਰਿਹਾ ਹੈ, ਜਦੋਂ ਕਿ ਅਮੂਲ ਰਾਜ ਵਿੱਚ ਦੁੱਧ ਦਾ ਕਾਰੋਬਾਰ ਸੰਭਾਲ ਰਿਹਾ ਹੈ। ਮੁੱਖ ਮੰਤਰੀ ਭਗਵੰਤ ਮਾਨ ਸਾਬ ਨੂੰ ਵੱਡੇ-ਵੱਡੇ ਦਾਅਵੇ ਕਰਨ ਦੀ ਬਜਾਏ ਇਸ ਵੱਲ ਧਿਆਨ ਦੇਣਾ ਚਾਹੀਦਾ ਹੈ। ਸਰਕਾਰ ਨੂੰ ਅਜਿਹੀਆਂ ਸੰਸਥਾਵਾਂ ਨੂੰ ਪ੍ਰਫੁੱਲਤ ਰੱਖਣ ਲਈ ਸੁਹਿਰਦ ਯਤਨ ਕਰਨੇ ਚਾਹੀਦੇ ਹਨ

ਬਾਜਵੇ ਨੇ ਕਿਹਾ ਕਿ ਇਹ ਸਹਿਕਾਰੀ ਸੰਸਥਾਵਾਂ ਖੇਤੀ ਲਈ ਬਹੁਤ ਅਹਿਮ ਹਨ, ਜੇਕਰ ਇਹ ਸੰਸਥਾਵਾਂ ਕਮਜੋਰ ਹੋ ਗਈਆ ਤਾਂ ਖੇਤੀ ਸੈਕਟਰ ਵਿੱਚ ਭਾਰੀ ਸੰਕਟ ਆ ਸਕਦਾ ਹੈ।

ਇਹ ਵੀ ਪੜ੍ਹੋ  –   6 ਹਜ਼ਾਰ ਕਰੋੜ ਭੋਲਾ ਡਰੱਗ ਮਾਮਲੇ 10 ਸਾਲ ਦੀ ਸਜ਼ਾ ਤੋਂ ਬਾਅਦ ਕਰੋੜਾਂ ਦੀ ਜਾਇਦਾਦ ਜ਼ਬਤ !