The Khalas Tv Blog Punjab ਬਾਜਵਾ ਨੇ ਸੂਬਾ ਚੋਣ ਕਮਿਸ਼ਨ ਨਾਲ ਕੀਤੀ ਮੁਲਾਕਾਤ! ਧੱਕੇਸ਼ਾਹੀ ਦੇ ਲਾਏ ਇਲਜ਼ਾਮ
Punjab

ਬਾਜਵਾ ਨੇ ਸੂਬਾ ਚੋਣ ਕਮਿਸ਼ਨ ਨਾਲ ਕੀਤੀ ਮੁਲਾਕਾਤ! ਧੱਕੇਸ਼ਾਹੀ ਦੇ ਲਾਏ ਇਲਜ਼ਾਮ

ਬਿਉਰੋ ਰਿਪੋਰਟ – ਪੰਜਾਬ ਵਿਚ 21 ਦਸੰਬਰ ਨੂੰ ਨਗਰ ਨਿਗਮ ਦੀਆਂ ਚੋਣਾਂ ਹੋਣ ਜਾ ਰਹੀਆਂ ਹਨ, ਇਸ ਤੋਂ ਪਹਿਲਾਂ ਵਿਰੋਧੀ ਧਿਰ ਦੇ ਲੀਡਰ ਪ੍ਰਤਾਪ ਸਿੰਘ ਬਾਜਵਾ ਦੀ ਅਗਵਾਈ ਦੇ ਵਿਚ ਕਾਂਗਰਸੀ ਵਫਦ ਨੇ ਅੱਜ ਸੂਬੇ ਦੇ ਚੋਣ ਕਮਿਸ਼ਨ ਰਾਜ ਕੁਮਾਰ ਚੌਧਰੀ ਨਾਲ ਮੁਲਾਕਾਤ ਕੀਤੀ ਹੈ। ਇਸ ਦੌਰਾਨ ਬਾਜਵਾ ਨੇ ਪੰਜਾਬ ਦੀ ਸੱਤਾਧਾਰੀ ਪਾਰਟੀ ‘ਤੇ ਚੋਣਾਂ ‘ਚ ਗੁੰਡਾਗਰਦੀ ਦਾ ਦੋਸ਼ ਲਗਾਇਆ ਹੈ। ਉਸ ਕਿਹਾ ਕਿ ਪੁਲਿਸ ਸਰਕਾਰ ਦੀਆਂ ਹਦਾਇਤਾਂ ’ਤੇ ਕੰਮ ਕਰ ਰਹੀ ਹੈ। ਉਨ੍ਹਾਂ ਦੇ ਉਮੀਦਵਾਰਾਂ ‘ਤੇ ਹਮਲਾ ਕੀਤਾ ਗਿਆ। ਉਸ ਨੂੰ ਨਾਮਜ਼ਦਗੀ ਦਾਖ਼ਲ ਕਰਨ ਦੀ ਵੀ ਇਜਾਜ਼ਤ ਨਹੀਂ ਦਿੱਤੀ ਗਈ।ਮਪਟਿਆਲਾ ਨਗਰ ਨਿਗਮ ਚੋਣਾਂ ਵਿੱਚ ਸਿਰਫ਼ 33 ਕਾਂਗਰਸੀ ਉਮੀਦਵਾਰ ਹੀ ਨਾਮਜ਼ਦਗੀ ਪੱਤਰ ਦਾਖ਼ਲ ਕਰ ਸਕੇ ਹਨ। ਜਦੋਂ ਕਿ ਪੰਜ ਸਾਲ ਪਹਿਲਾਂ ਹੋਈਆਂ ਚੋਣਾਂ ਵਿੱਚ ਕਾਂਗਰਸ ਕੋਲ 60 ਸੀਟਾਂ ’ਤੇ ਕੌਂਸਲਰ ਸਨ। ਉਨ੍ਹਾਂ ਕਿਹਾ ਕਿ ਉਹ ਇਸ ਮਾਮਲੇ ਨੂੰ ਲੈ ਕੇ ਹਾਈ ਕੋਰਟ ਗਏ ਹਨ। ਹੁਣ ਉਹ ਇਸ ਮਾਮਲੇ ਨੂੰ ਲੈ ਕੇ ਸੁਪਰੀਮ ਕੋਰਟ ਜਾਣਗੇ। ਇਸ ਤੋਂ ਬਾਅਧਦ ਬਾਜਵਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕਾਂਗਰਸੀ ਉਮੀਦਵਾਰਾਂ ਨੂੰ ਨਾਮਜ਼ਦਗੀਆਂ ਦਾਖਲ ਕਰਨ ਵਿਚ ਦਿੱਕਤਾਂ ਆਈਆਂ ਹਨ। ਕਈ ਕਾਂਗਰਸੀ ਉਮੀਦਵਾਰਾਂ ਨੂੰ ਪੱਤਰ ਤੱਕ ਦਾਖਲ ਨਹੀਂ ਕਰਨ ਦਿੱਤੇ ਗਏ। ਉਮੀਦਵਾਰਾਂ ਦੇ ਕਾਗਜ਼ ਪਾੜ ਦਿੱਤੇ ਗਏ। ਨਾਮਜ਼ਦਗੀ ਦਫ਼ਤਰ ਦੇ ਬਾਹਰ ਉਮੀਦਵਾਰ ਦੇ ਪਿਤਾ ਦੀ ਕੁੱਟਮਾਰ ਕੀਤੀ ਗਈ। ਉਨ੍ਹਾਂ ਕਿਹਾ ਕਿ ਪੰਜ ਸਾਲ ਪਹਿਲਾਂ ਹੋਈਆਂ ਪਟਿਆਲਾ ਨਗਰ ਨਿਗਮ ਚੋਣਾਂ ਵਿੱਚ 60-60 ਉਮੀਦਵਾਰ ਜਿੱਤੇ ਸਨ ਪਰ ਇਸ ਵਾਰ ਕਾਂਗਰਸ ਹਰ ਥਾਂ ਚੋਣ ਲੜਨ ਦੇ ਸਮਰੱਥ ਨਹੀਂ ਹੈ।ਸਿਰਫ਼ 33 ਉਮੀਦਵਾਰ ਹੀ ਚੋਣ ਲੜ ਰਹੇ ਹਨ।

ਇਹ ਵੀ ਪੜ੍ਹੋ – ਪੰਜਾਬ ਰਾਜ ਮਹਿਲਾ ਕਮਿਸ਼ਨ ਅੱਗੇ ਪੇਸ਼ ਹੋਏ SGPC ਪ੍ਰਧਾਨ ਧਾਮੀ

 

Exit mobile version