Punjab

ਅੱਜ 2 ਵਜੇ ਸਾਈਬਰ ਸੈੱਲ ਮੋਹਾਲੀ ਦੇ ਸਾਹਮਣੇ ਹੋਣਗੇ ਪੇਸ਼ ਬਾਜਵਾ

ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਅੱਜ 2 ਵਜੇ ਮੋਹਾਲੀ ਵਿੱਚ ਸਾਈਬਰ ਸੈਲ  ਸਾਹਮਣੇ ਪੇਸ਼ ਹੋਣਗੇ। ਉਨ੍ਹਾਂ ਨੇ ਆਪਣੇ ਐਕਸ ਹੈਂਡਲ ਉਤੇ ਪੋਸਟ ਸਾਂਝੀ ਕਰਕੇ ਇਹ ਜਾਣਕਾਰੀ ਦਿੱਤੀ ਹੈ। ਬਾਜਵਾ ਨੇ ਟਵੀਟ ਕਰ ਕਿਹਾ ਕਿ ‘ਆਪ’ ਸਰਕਾਰ ਝੂਠੀਆਂ ਅਫਵਾਹਾਂ ਫੈਲਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਮੈਂ ਇਹ ਰਿਕਾਰਡ ’ਤੇ ਰੱਖ ਰਿਹਾ ਹਾਂ ਕਿ ਮੈਂ ਅੱਜ ਦੁਪਹਿਰ 2 ਵਜੇ ਆਪਣਾ ਅਧਿਕਾਰਤ ਬਿਆਨ ਦੇਣ ਲਈ ਸਾਈਬਰ ਸੈੱਲ ਜਾਵਾਂਗਾ।