The Khalas Tv Blog Punjab ਬਾਜਵਾ ਨੇ ਲਿਖੀ ਮੁੱਖ ਮੰਤਰੀ ਮਾਨ ਨੂੰ ਚਿੱਠੀ
Punjab

ਬਾਜਵਾ ਨੇ ਲਿਖੀ ਮੁੱਖ ਮੰਤਰੀ ਮਾਨ ਨੂੰ ਚਿੱਠੀ

‘ਦ ਖ਼ਾਲਸ ਬਿਊਰੋ : ਅਗਨੀਪਥ’ ਯੋਜਨਾ ਦੀ ਅੱਗ ਪੂਰੇ ਪੰਜਾਬ ਸਣੇ ਪੂਰੇ ਦੇਸ਼ ਵਿੱਚ ਭ ੜਕੀ ਹੋਈ ਹੈ। ਜਗ੍ਹਾ-ਜਗ੍ਹਾ ਪ੍ਰਦਰ ਸ਼ਨ ਕੀਤੇ ਜਾ ਰਹੇ ਹਨ। ਇਸ ਯੋਜਨਾ ਨੂੰ ਲੈ ਕੇ ਨੌਜਵਾਨਾਂ ਵਿੱਚ ਗੁੱ ਸਾ ਵਧਦਾ ਜਾ ਰਿਹਾ ਹੈ। ਮੁੱਖ ਮੰਤਰੀ ਭਗਵੰਤ ਮਾਨ ਸਣੇ ਪੰਜਾਬ ਦੇ ਸਿਆਸੀ ਆਗੂ ਵੀ ਇਸ ਯੋਜਨਾ ਨੂੰ ਲਾਗੂ ਨਾ ਕਰਨ ਦੇ ਪੱਖ ਵਿੱਚ ਹਨ। ਇਸੇ ਨੂੰ ਲੈ ਕੇ ਕਾਦੀਆਂ ਤੋਂ ਕਾਂਗਰਸੀ ਵਿਧਾਇਕ ਤੇ ਵਿਧਾਨ ਸਭਾ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਚਿੱਠੀ ਲਿਖੀ ਹੈ।

ਪ੍ਰਤਾਪ ਬਾਜਵਾ ਨੇ ਅਗਨੀਪਥ ਖਿਲਾ ਫ਼ ਮਤਾ ਲਿਆਉਣ ਦੀ ਮੰਗ ਕੀਤੀ ਹੈ। ਬਾਜਵਾ ਨੇ ਲਿਖਿਆ ਕਿ ਵਿਧਾਨ ਸਭਾ ‘ਚ ਸਾਂਝਾ ਮਤਾ ਲਿਆਂਦਾ ਜਾਵੇ। ਉਨ੍ਹਾਂ ਕਿਹਾ ਕਿ ਅਗਲੇ ਹਫ਼ਤੇ ਵਿਧਾਨ ਸਭਾ ਦੀ ਮੀਟਿੰਗ ਹੋਣ ਜਾ ਰਹੀ ਹੈ, ਇਸ ਲਈ ਜ਼ਰੂਰੀ ਹੈ ਕਿ ਇਸ ਮੁੱਦੇ ਦੀ ਮਹੱਤਤਾ ਨੂੰ ਦੇਖਦੇ ਹੋਏ ਸਰਕਾਰ ਸਾਰੀਆਂ ਪਾਰਟੀਆਂ ਵੱਲੋਂ ਇੱਕ ਸਾਂਝਾ ਮਤਾ ਲਿਆਏ, ਜਿਸ ਵਿੱਚ ਨੌਜਵਾਨਾਂ ਵੱਲੋਂ ਪੈਦਾ ਹੋਏ ਖਦਸ਼ਿਆਂ ਦੀ ਗੂੰਜ ਨਾ ਹੋਣ ਤੱਕ ਇਸ ਸਕੀਮ ਨੂੰ ਠੱਪ ਰੱਖਣ ਲਈ ਸਰਬਸੰਮਤੀ ਜ਼ਾਹਰ ਕੀਤੀ ਜਾਵੇ।

ਮਾਨ ਵੀ ਇਹ ਗੱਲ ਕਹਿ ਚੁੱਕੇ ਹਨ ਕਿ ਉਹ ਵਿਧਾਨ ਸਭਾ ਵਿੱਚ ਅਗਨੀਪੱਥ ਖਿਲਾ ਫ ਮਤਾ ਲਿਆਉਣਗੇ। ਕੱਲ੍ਹ ਜਲੰਧਰ ‘ਚ ਧਰਨੇ ਤੋਂ ਬਾਅਦ ਉਨ੍ਹਾਂ ਨੌਜਵਾਨਾਂ ਨੂੰ ਕਿਹਾ ਕਿ 24 ਜੂਨ ਤੋਂ ਪੰਜਾਬ ਵਿਧਾਨ ਸਭਾ ਦਾ ਸੈਸ਼ਨ ਚੱਲ ਰਿਹਾ ਹੈ। ਇਸ ਵਿਚ ਇਹ ਮਤਾ ਲਿਆਉਣਗੇ। ਇਸ ਸਕੀਮ ਨਾਲ ਜੁੜੀਆਂ ਗੱਲਾਂ ਨੂੰ ਵਿਧਾਨ ਸਭਾ ਵਿੱਚ ਰੱਖਿਆ ਜਾਵੇਗਾ।

Exit mobile version