India

ਦਿੱਲੀ ਦੇ ਗੁਰਦੁਆਰਾ ਬੰਗਲਾ ਸਾਹਿਬ ‘ਚ ਖੁੱਲਿਆ ਬਾਲਾ ਪ੍ਰੀਤਮ ਦਵਾਖਾਨਾ

‘ਦ ਖ਼ਾਲਸ ਬਿਊਰੋ:- ਕੋਰੋਨਾ ਮਹਾਂਮਾਰੀ ਦੌਰਾਨ ਅੱਜ ਦਿੱਲੀ ਵਿੱਚ ਸਥਿਤ ਗੁਰਦੁਆਰਾ ਬੰਗਲਾ ਸਾਹਿਬ ਪਰੀਸਰ ਵਿੱਚ DSGPC ਵੱਲੋਂ ਬਾਲਾ ਪ੍ਰੀਤਮ ਦਵਾਖਾਨੇ ਦੀ ਸ਼ੁਰੂਆਤ ਕੀਤੀ ਗਈ। ਇਸ ਮੌਕੇ DSGPC ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਅਤੇ ਹੈਡ ਗ੍ਰੰਥੀ ਭਾਈ ਰਣਜੀਤ ਸਿੰਘ ਸਮੇਤ ਸਿੱਖ ਸੰਗਤ ਨੇ ਸ਼ਮੂਲੀਅਤ ਕੀਤੀ। ਇਸ ਬਾਲਾ ਪ੍ਰੀਤਮ ਦਵਾਖਾਨੇ ਵਿੱਚ ਬਾਜ਼ਾਰ ਨਾਲੋਂ ਬੇਹੱਦ ਸਸਤੀਆਂ ਦਵਾਈਆਂ ਦਿੱਤੀਆਂ ਜਾਣਗੀਆਂ।

DSGPC ਦੇ ਪ੍ਰਧਾਨ ਮਨਜਿੰਦਰ ਸਿੰਘ ਨੇ ਕਿਹਾ ਕਿ ਜਿੰਨੀ ਕੀਮਤ ਨਾਲ ਦਵਾਈਆਂ ਇਸ ਦਵਾਖਾਨੇ ਵਿੱਚ ਆਉਣਗੀਆਂ, ਉਨੀ ਹੀ ਕੀਮਤ ਨਾਲ ਅੱਗੇ ਲੋਕਾਂ ਨੂੰ ਦਿੱਤੀਆਂ ਜਾਣਗੀਆਂ, ਜੋ 20 ਤੋਂ 90 ਫੀਸਦੀ ਤੱਕ ਸਸਤੀਆਂ ਮਿਲਣੀਆ।

ਫਿਲਹਾਲ ਤਾਂ ਦਵਾਈਆਂ ਬਾਲਾ ਪ੍ਰੀਤਮ ਦਵਾਖਾਨੇ ਤੋਂ ਹੀ ਪ੍ਰਾਪਤ ਕੀਤੀਆਂ ਜਾਣਗੀਆਂ, ਪਰ ਕੋਰੋਨਾ ਦੇ ਕਹਿਰ ਨੂੰ ਦੇਖਦਿਆਂ ਜਲਦ ਹੀ ਆਨਲਾਈਨ ਆਰਡਰ ਦੀ ਸਹੂਲਤ ਸ਼ੁਰੂ ਹੋ ਜਾਵੇਗੀ।

Comments are closed.