The Khalas Tv Blog Punjab ਬਲਬੀਰ ਸਿੱਧੂ ਨੇ ਭਾਜਪਾ ‘ਚ ਨਾ ਜਾਣ ਦਾ ਕੀਤਾ ਦਾਅਵਾ
Punjab

ਬਲਬੀਰ ਸਿੱਧੂ ਨੇ ਭਾਜਪਾ ‘ਚ ਨਾ ਜਾਣ ਦਾ ਕੀਤਾ ਦਾਅਵਾ

‘ਦ ਖ਼ਾਲਸ ਬਿਊਰੋ : ਪੰਜਾਬ ਦੇ ਸਾਬਕਾ ਸਿਹਤ ਮੰਤਰੀ ਅਤੇ ਮੁਹਾਲੀ ਦੇ ਵਿਧਾਇਕ ਬਲਬੀਰ ਸਿੰਘ ਸਿੱਧੂ ਨੇ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਇਹ ਦਾਅਵਾ ਕੀਤਾ ਹੈ ਕਿ ਉਹ ਕਾਂਗਰਸ ਛੱਡ ਕੇ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਨਹੀਂ ਹੋ ਰਹੇ ਹਨ। ਉਹਨਾਂ ਨੇ ਪਾਰਟੀ ਬਦਲਣ ਦੀਆਂ ਅਫਵਾਹਾਂ ਦਾ ਖੰਡਨ ਕੀਤਾ ਹੈ। ਉਹਨਾਂ ਕਿਹਾ ਕਿ ਜੋ ਉਨ੍ਹਾਂ ਬਾਰੇ ਇਹ ਅਫਵਾਹਾਂ ਫਲਾਅ ਰਹੇ ਹਨ, ਉਨ੍ਹਾਂ ਲੋਕਾਂ ਨੂੰ ਉਹ ਚੰਗੀ ਤਰ੍ਹਾਂ ਜਾਣਦੇ ਹਨ। ਇਸ ਦੇ ਨਾਲ ਉਨ੍ਹਾਂ ਨੇ ਕਿਹਾ ਕਿ ਇਨ੍ਹਾਂ ਅਫਵਾਹਾਂ ਫੈਲਾਉਣ ਦੇ ਨਾਲ ਨਾ ਤਾਂ ਉਹ ਕਾਂਗਰਸ ਪਾਰਟੀ ਛੱਡ ਕੇ ਜਾਣਗੇ ਅਤੇ ਨਾ ਹੀ ਕਿਸੇ ਹੋਰ ਪਾਰਟੀ ਤੋਂ ਚੋਣ ਲੜਨਗੇ।

Exit mobile version