The Khalas Tv Blog Punjab ਅਕਾਲੀ ਦਲ ਲੱਭ ਰਿਹਾ ਆਪਣੀ ਸਿਆਸੀ ਜ਼ਮੀਨ – ਬਲਬੀਰ ਸਿੱਧੂ
Punjab

ਅਕਾਲੀ ਦਲ ਲੱਭ ਰਿਹਾ ਆਪਣੀ ਸਿਆਸੀ ਜ਼ਮੀਨ – ਬਲਬੀਰ ਸਿੱਧੂ

ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਦਰਸ਼ਨ ‘ਤੇ ਨਿਸ਼ਾਨਾ ਕੱਸਦਿਆਂ ਕਿਹਾ ਕਿ ਅਕਾਲੀ ਦਲ ਆਪਣੀ ਸਿਆਸੀ ਜ਼ਮੀਨ ਲੱਭ ਰਿਹਾ ਹੈ। ਵਿਰੋਧੀ ਸਰਕਾਰ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਸਿੱਧੂ ਨੇ ਕੱਲ੍ਹ ਆਮ ਆਦਮੀ ਪਾਰਟੀ ਵੱਲੋਂ ਮੁਹਾਲੀ ਵਿੱਚ ਕੀਤੇ ਗਏ ਪ੍ਰਦਰਸ਼ਨ ਦਾ ਹਵਾਲਾ ਦਿੰਦਿਆਂ ਕਿਹਾ ਕਿ ਕੱਲ੍ਹ ‘ਆਪ’ ਦੇ ਪ੍ਰਦਰਸ਼ਨ ਦਾ ਵੀ ਕੋਈ ਅਸਰ ਨਹੀਂ ਹੋਇਆ ਅਤੇ ਹੁਣ ਅਕਾਲੀ ਦਲ ਦੇ ਪ੍ਰਦਰਸ਼ਨ ਦਾ ਵੀ ਕੋਈ ਫਾਇਦਾ ਨਹੀਂ ਹੋਵੇਗਾ। ਇਸ ਸਾਰੇ ਮਾਰ ਖਾ ਚੁੱਕੇ ਹਨ। ਇਹ ਲੋਕ ਆਪਣੀਆਂ ਸਿਆਸੀ ਰੋਟੀਆਂ ਸੇਕ ਰਹੇ ਹਨ।

ਸ਼੍ਰੋਮਣੀ ਅਕਾਲੀ ਦਲ ਵੱਲੋਂ ਅੱਜ ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਦੀ ਮੁਹਾਲੀ ਵਿੱਚ ਸਥਿਤ ਰਿਹਾਇਸ਼ ਦੇ ਅੱਗੇ ਧਰਨਾ ਦਿੱਤਾ ਗਿਆ। ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਖੁਦ ਇਸ ਪ੍ਰਦਰਸ਼ਨ ਦੀ ਅਗਵਾਈ ਕੀਤੀ। ਇਸ ਪ੍ਰਦਰਸ਼ਨ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਿਆਂ ਦੇ ਪ੍ਰਧਾਨਾਂ, ਮੌਜੂਦਾ ਅਤੇ ਸਾਬਕਾ ਵਿਧਾਇਕਾਂ ਅਤੇ ਸੰਸਦ ਮੈਂਬਰਾਂ ਨੂੰ ਸੱਦਾ ਦਿੱਤਾ ਗਿਆ ਸੀ।

Exit mobile version