ਬਿਊਰੋ ਰਿਪੋਰਟ : ਤਖਤ ਸ੍ਰੀ ਪਟਨਾ ਸਾਹਿਬ ਨੂੰ ਵੀ ਨਵਾਂ ਜਥੇਦਾਰ ਮਿਲ ਗਿਆ ਹੈ । ਗਿਆਨੀ ਬਲਦੇਵ ਸਿੰਘ ਨੂੰ ਇਹ ਜ਼ਿੰਮੇਵਾਰੀ ਸੌਂਪੀ ਗਈ ਹੈ । ਪਹਿਲਾਂ ਉਹ ਕਾਰਜਕਾਰੀ ਜਥੇਦਾਰ ਸਨ । ਸ੍ਰੀ ਅਕਾਲ ਤਖਤ ਅਤੇ ਕੇਸਗੜ੍ਹ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੋਂ ਬਾਅਦ ਤਖਤ ਪਟਨਾ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਵੀ ਪੱਕੇ ਤੌਰ ‘ਤੇ ਕਰ ਦਿੱਤੀ ਗਈ ਹੈ । ਤਖਤ ਪਟਨਾ ਸਾਹਿਬ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਗਜੋਤ ਸਿੰਘ ਸੋਹੀ ਦੀ ਅਗਵਾਈ ਵਿੱਚ ਹੋਈ ਮੀਟਿੰਗ ਤੋਂ ਬਾਅਦ ਗਿਆਨੀ ਬਲਦੇਵ ਸਿੰਘ ਦੀ ਨਿਯੁਕਤੀ ‘ਤੇ ਫੈਸਲਾ ਲਿਆ ਗਿਆ ।
ਸਾਬਕਾ ਜਥੇਦਾਰ ਰਣਜੀਤ ਸਿੰਘ ‘ਤੇ ਲੱਗੇ ਸਨ ਭ੍ਰਿਸ਼ਟਾਚਾਰ ਦੇ ਇਲਜ਼ਾਮ
ਇਸ ਤੋਂ ਪਹਿਲਾਂ ਤਖਤ ਪਟਨਾ ਸਾਹਿਬ ਦੇ ਜਥੇਦਾਰ ਰਣਜੀਤ ਸਿੰਘ ਗੌਹਰ ‘ਤੇ ਭ੍ਰਿਸ਼ਟਾਚਾਰ ਦੇ ਗੰਭੀਲ ਇਲਜ਼ਾਮ ਲੱਗੇ ਸਨ ਜਿਸ ਤੋਂ ਬਾਅਦ ਉਨ੍ਹਾਂ ਨੂੰ ਸੇਵਾਮੁਕਤ ਕੀਤਾ ਗਿਆ ਸੀ । ਇਸ ਤੋਂ ਬਾਅਦ ਲਗਾਤਾਰ ਇਸ ਅਹੁਦੇ ਨੂੰ ਲੈਕੇ ਕਈ ਤਰ੍ਹਾਂ ਦੀਆਂ ਚਰਚਾਵਾਂ ਚੱਲ ਰਹੀਆਂ ਸਨ । ਸੰਗਤ ਦੁਚਿੱਤੀ ਵਿੱਚ ਸੀ । ਪਿਛਲੇ ਸਾਲ ਇਸ ਨੂੰ ਲੈਕੇ ਤਖਤ ਪਟਨਾ ਸਾਹਿਬ ਵਿੱਚ ਕਾਫੀ ਹਿੰਸਕ ਝੜਪਾ ਵੀ ਹੋਇਆ ਸੀ,ਪਟਨਾ ਸਾਹਿਬ ਦੇ ਸਾਬਕਾ ਜਥੇਦਾਰ ਇਕਬਾਲ ਸਿੰਘ ਨੇ ਜਥੇਦਾਰ ਦਾ ਕਮਰਾ ਖਾਲੀ ਕਰਨ ਤੋਂ ਇਨਕਾਰ ਕਰ ਦਿੱਤਾ ਸੀ ਤਾਂ ਪਟਨਾ ਸਾਹਿਬ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸ੍ਰੀ ਅਕਾਲ ਤਖਤ ਸਾਹਿਬ ‘ਤੇ ਪੇਸ਼ੀ ਹੋਈ ਸੀ ਜਿਸ ਤੋਂ ਬਾਅਦ ਪ੍ਰਬੰਧਕਾਂ ਨੂੰ ਸਜ਼ਾ ਵੀ ਸੁਣਾਈ ਗਈ ਸੀ ਅਤੇ ਫੌਰਨ ਇਕਬਾਲ ਸਿੰਘ ਅਤੇ ਰਣਜੀਤ ਸਿੰਘ ਗੌਹਰ ਤੋਂ ਕਮਰੇ ਖਾਲੀ ਕਰਵਾਉਣ ਦੇ ਨਿਰਦੇਸ਼ ਦਿੱਤੇ ਸਨ ।
ਪੰਜ ਪਿਆਰੀਆਂ ਨੇ ਜਥੇਦਾਰ ਸ੍ਰੀ ਅਕਾਲ ਤਖਤ ਦੇ ਫੈਸਲੇ ਨੂੰ ਰੱਦ ਕੀਤਾ ਸੀ
ਦਸੰਬਰ ਵਿੱਚ ਜਦੋਂ ਤਤਕਾਲੀ ਸ੍ਰੀ ਅਕਾਲ ਤਖਤ ਗਿਆਨੀ ਹਰਪ੍ਰੀਤ ਸਿੰਘ ਨੇ ਕਮੇਟੀ ਨੂੰ ਸਜ਼ਾ ਸੁਣਾਈ ਸੀ ਤਾਂ ਪੰਜ ਪਿਆਰਿਆਂ ਨੇ ਸ੍ਰੀ ਅਕਾਲ ਤਖਤ ਦੇ ਜਥੇਦਾਰ ਦੇ ਫੈਸਲਾ ਨੂੰ ਰੱਦ ਕਰਦੇ ਹੋਏ ਉਲਟਾ ਉਨ੍ਹਾਂ ਤੋਂ ਸਵਾਲਾਂ ਦਾ ਜਵਾਬ ਮੰਗਿਆ ਸੀ । ਜਿਸ ਤੋਂ ਬਾਅਦ ਪ੍ਰਬੰਧਕ ਕਮੇਟੀ ਦੇ ਵਿਚਾਲੇ ਸ਼ੁਰੂ ਹੋਇਆ ਵਿਵਾਦ ਤਖਤਾਂ ਦੇ ਜਥੇਦਾਰਾਂ ਦਾ ਤੱਕ ਪਹੁੰਚ ਗਿਆ ਸੀ । ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜੇ ਨੂੰ ਵੇਖ ਦੇ ਹੋਏ ਮੌਜੂਦਾ ਕਮੇਟੀ ਨੂੰ ਕਿਹਾ ਸੀ ਕਿ ਉਹ ਜਲਦ ਤੋਂ ਜਲਦ ਚੋਣਾਂ ਕਰਵਾਉਣ। 15 ਜਨਵਰੀ ਦੀ ਚੋਣਾਂ ਦੀ ਡੈਡਲਾਈਨ ਤੈਅ ਕੀਤੀ ਗਈ ਸੀ। ਉਸ ਤੋਂ ਬਾਅਦ ਤਖਤ ਪਟਨਾ ਸਾਹਿਬ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਪ੍ਰਧਾਨ ਜਗਜੋਤ ਸਿੰਘ ਸੋਹੀ ਨੂੰ ਚੁਣਿਆ ਗਿਆ ਸੀ
ਤਖ਼ਤ ਪਟਨਾ ਸਾਹਿਬ ਵਿੱਚ ਬਾਹਰ ਦੇ ਲੋਕਾਂ ਦੇ ਆਉਣ ‘ਤੇ ਸ਼ਿਕਾਇਤ
ਤਖਤ ਪਟਨਾ ਸਾਹਿਬ ਦੀ ਪ੍ਰਬੰਧਕੀ ਕਮੇਟੀ ਦੀ ਮੀਟਿੰਗ ਵਿੱਚ ਕਬੀਰ ਕਮੱਠ ਦੇ ਬ੍ਰਿਜੇਸ਼ ਮੁਨੀ ਦੀਆਂ ਤਖਤ ਸਾਹਿਬ ਵਿੱਚ ਗਤੀਵਿਧੀਆਂ ਨੂੰ ਰੋਕਣ ਦੇ ਲਈ ਪ੍ਰਸ਼ਾਸਨ ਨੂੰ ਅਪੀਲ ਕੀਤੀ ਗਈ ਹੈ । ਜਥੇਦਾਰ ਰਣਜੀਤ ਸਿੰਘ ਦੇ ਘਰ ਮਨੀ ਦਾ ਆਉਣਾ ਜਾਣਾ ਸੀ ਉਹ ਕਈ ਘੰਟੇ ਰਣਜੀਤ ਸਿੰਘ ਗੌਹਰ ਦੇ ਘਰ ਬੈਠੇ ਰਹਿੰਦੇ ਸਨ। ਕਮੇਟੀ ਨੇ ਪ੍ਰਸ਼ਾਸਨ ਨੂੰ ਕਿਹਾ ਕਿ ਕਿਸੇ ਵੀ ਤਰ੍ਹਾਂ ਦੀ ਅਣਸੁਖਾਵੀਂ ਘਟਨਾ ਲਈ ਜ਼ਿੰਮੇਵਾਰ ਰਣਜੀਤ ਸਿੰਘ ਗੌਹਰ ਅਤੇ ਬ੍ਰਿਜੇਸ਼ ਮੁਨੀ ਹੋਣਗੇ। ਇਸ ਲਈ ਪ੍ਰਸ਼ਾਸਨ ਉਨ੍ਹਾਂ ਨੂੰ ਤਖ਼ਤ ਸਾਹਿਬ ’ਚ ਦਾਖ਼ਲੇ ਹੋਣ ਤੋਂ ਰੋਕਣ ।