ਖਨੌਰੀ ਬਾਰਡਰ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ ਕਿ ਕਿਸਾਨ ਆਗੂ ਬਲਦੇਵ ਸਿੰਘ ਸਿਰਸਾ ਦੀ ਸਿਹਤ ਵਿਗੜੀ ਗਈ ਹੈ। ਜਾਣਕਾਰੀ ਮੁਤਾਬਕ ਉਨ੍ਹਾਂ ਨੂੰ ਹਾਰਟ ਅਟੈਕ ਆਇਆ ਹੈ। ਇਸ ਦੌਰਾਨ ਕਿਸਾਨ ’ਚ ਜਿਥੇ ਨਿਰਾਸ਼ਾ ਦੇਖਣ ਨੂੰ ਮਿਲੇ, ਉੱਥੇ ਹੀ ਡਾਕਟਰਾਂ ਦੀ ਟੀਮ ਜਾਂਚ ’ਚ ਜੁਟ ਗਈ।ਡਾਕਟਰਾਂ ਨੇ ਬਲਦੇਵ ਸਿੰਘ ਸਿਰਸਾ ਦੀ ਹਾਲਤ ਨੂੰ ਦੇਖਦਿਆਂ ਪਟਿਆਲਾ ਰੈਫ਼ਰ ਕਰ ਦਿਤਾ ਹੈ।