Punjab

ਆਪ ਵਿਧਾਇਕ ਦੇ ਭਰਾ ਨੂੰ ED ਨੇ ਗ੍ਰਿਫਤਾਰ ਕੀਤਾ ! 40 ਕਰੋੜ ਦੀ ਧੋਖਾਧੜੀ ਦਾ ਮਾਮਲਾ

ਬਿਉਰੋ ਰਿਪੋਰਟ – ਅਮਰਗੜ੍ਹ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਜਸਵੰਤ ਸਿੰਘ ਗੱਜਣ(AAP MLA JASWAN SINGH GAJAN) ਨੂੰ ਪਹਿਲਾਂ ਈਡੀ(ED) ਨੇ ਗ੍ਰਿਫਤਾਰ ਕੀਤਾ ਸੀ ਹੁਣ ਉਨ੍ਹਾਂ ਦੇ ਭਰਾ ਬਲਵੰਤ ਸਿੰਘ ਗੱਜਣ ਨੂੰ ਇਨਫੋਰਸਮੈਂਟ ਡਾਇਰੈਕਟਰੇਟ ਨੇ ਹਿਰਾਸਤ ਵਿੱਚ ਲੈ ਲਿਆ ਹੈ । ਮੁਹਾਲੀ ਦੀ ਵਿਸ਼ੇਸ਼ CBI ਅਦਾਲਤ ’ਚ ਅਰਜ਼ੀ ਲਗਾਈ ਗਈ ਸੀ, ਜੋ ਕਿ ਮੁਹਾਲੀ ਅਦਾਲਤ ਵੱਲੋਂ ਮਨਜ਼ੂਰ ਕਰਦੇ ਹੋਏ ਜਸਵੰਤ ਸਿੰਘ ਗੱਜਣਮਾਜਰਾ ਦੇ ਭਰਾ ਬਲਵੰਤ ਸਿੰਘ ਨੂੰ ਗ੍ਰਿਫ਼ਤਾਰ ਕਰਕੇ ਚਾਰ ਦਿਨ ਦੇ ਰਿਮਾਂਡ ‘ਤੇ ਭੇਜ ਦਿੱਤਾ ।

ਬਲਵੰਤ ਸਿੰਘ ਗੱਜਣ 40 ਕਰੋੜ ਰੁਪਏ ਦੇ ਬੈਂਕ ਧੋਖਾਧੜੀ ਦੇ ਕੇਸ ’ਚ ਭਗੋੜਾ ਸੀ। ਲੰਮੇ ਸਮੇਂ ਤੋਂ ਜਸਵੰਤ ਸਿੰਘ ਗੱਜਣ ਈਡੀ ਦੀ ਗ੍ਰਿਫਤ ਵਿੱਚ ਹਨ । ਹੁਣ ਉਨ੍ਹਾਂ ਦੇ ਭਰਾ ਤੇ ਵੀ ਈਡੀ ਨੇ ਸ਼ਿਕੰਜਾ ਕੱਸ ਲਿਆ ਹੈ । 2022 ਵਿੱਚ ED ਨੇ ਜਸਵੰਤ ਸਿੰਘ ਗੱਜਣਮਾਜਰਾ ਦੇ ਘਰ ਤੋਂ ਇਲਾਵਾ ਪਰਿਵਾਰ ਵੱਲੋਂ ਚਲਾਏ ਜਾ ਰਹੇ ਪਸ਼ੂਆਂ ਦੇ ਚਾਰੇ ਦੀ ਫੈਕਟਰੀ ਅਤੇ ਇੱਕ ਸਕੂਲ ‘ਤੇ ਛਾਪਾ ਮਾਰਿਆ ਸੀ।

CBI ਨੇ ਪਿਛਲੇ ਸਾਲ 40.92 ਕਰੋੜ ਰੁਪਏ ਦੇ ਬੈਂਕ ਧੋਖਾਧੜੀ ਦੇ ਮਾਮਲੇ ਵਿੱਚ ਉਨ੍ਹਾਂ ਦੀ ਜਾਇਦਾਦ ਦੀ ਤਲਾਸ਼ੀ ਲੈਣ ਤੋਂ ਬਾਅਦ ਈਡੀ ਨੇ ਉਨ੍ਹਾਂ ਦੇ ਖ਼ਿਲਾਫ਼ ਪੀਐੱਮਐੱਲਏ ਤਹਿਤ ਕੇਸ ਦਰਜ ਕੀਤਾ ਸੀ। CBI ਨੇ ਕਿਹਾ ਸੀ ਕਿ ਤਲਾਸ਼ੀ ਦੌਰਾਨ 16.57 ਲੱਖ ਰੁਪਏ, 88 ਵਿਦੇਸ਼ੀ ਕਰੰਸੀ ਨੋਟ ਅਤੇ ਅਪਰਾਧਕ ਦਸਤਾਵੇਜ਼ ਬਰਾਮਦ ਕੀਤੇ ਗਏ ਸਨ।