ਬਿਊਰੋ ਰਿਪੋਰਟ – ਪੰਜ ਸਿੰਘ ਸਾਹਿਬਾਨਾਂ ਦੇ ਫੈਸਲੇ ਤੋਂ ਪਹਿਲਾਂ ਅਕਾਲੀ ਦਲ ਨੇ ਵੱਡਾ ਫੈਸਲਾ ਲਿਆ ਹੈ। ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸੀਨੀਅਰ ਆਗੂ ਬਲਵਿੰਦਰ ਸਿੰਘ ਭੂੰਦੜ ਨੂੰ ਕਾਰਜਕਾਰੀ ਪ੍ਰਧਾਨ ਨਿਯੁਕਤ ਕੀਤਾ ਹੈ। ਪਾਰਟੀ ਦੇ ਸੀਨੀਅਰ ਆਗੂ ਦਲਜੀਤ ਸਿੰਘ ਚੀਮਾ ਨੇ ਇਸ ਦਾ ਐਲਾਨ ਕੀਤਾ ਹੈ। ਉਧਰ ਅਕਾਲੀ ਦਲ ਦੇ ਆਗੂ ਵਿਰਸਾ ਸਿੰਘ ਵਲਟੋਹਾ ਨੇ ਕਿਹਾ ਕਿ ਜਥੇਦਾਰ ਸਾਹਿਬ ਦੇ ਸਾਹਮਣੇ ਸੁਖਬੀਰ ਸਿੰਘ ਬਾਦਲ ਨੂੰ ਪੇਸ਼ ਹੋਣਾ ਪੈਣਾ ਹੈ ਇਸ ਲਈ ਅਜਿਹਾ ਕਦਮ ਚੁੱਕਿਆ ਗਿਆ ਹੈ। ਉਨ੍ਹਾਂ ਨੇ ਕਾਰਜਕਾਰੀ ਪ੍ਰਧਾਨ ਦਾ ਮਤਲਬ ਇਹ ਹੀ ਹੈ ਕਿ ਹੁਣ ਮੀਟਿੰਗ ਬੁਲਾਉਣ ਅਤੇ ਫੈਸਲੇ ਲੈਣ ਦਾ ਅਧਿਕਾਰ ਭੂੰਦੜ ਨੂੰ ਵੀ ਹੋਵੇਗਾ। ਉਨ੍ਹਾਂ ਕਿਹਾ ਕਿਉਂਕਿ ਪ੍ਰਧਾਨ ਦੀ ਨਿਯੁਕਤੀ ਡੈਲੀਗੇਟ ਕਰਦੇ ਹਨ ਇਸ ਲਈ ਕਾਰਜਕਾਰੀ ਪ੍ਰਧਾਨ ਚੁਣਿਆ ਜਾਂਦਾ ਹੈ।
ਉਧਰ ਬੀਬੀ ਜਗੀਰ ਕੌਰ ਨੇ ਕਿਹਾ ਇਸ ਫੈਸਲਾ ਨਾਲ ਜਿਹੜੇ ਅਕਾਲੀ ਦਲ ਦੇ ਨਾਲ ਜੁੜੇ ਲੋਕ ਹਨ ਉਹ ਵੀ ਚਲੇ ਜਾਣਗੇ। ਉਨ੍ਹਾਂ ਕਿਹਾ ਕਿ ਆਖਿਰ ਡੈਲੀਗੇਟ ਬੁਲਾਕੇ ਕਿਉਂ ਨਹੀਂ ਪ੍ਰਧਾਨ ਚੁਣਿਆ ਗਿਆ। ਇੰਨੇ ਦਿਨ ਤੋਂ ਕੀ ਕਰ ਰਹੇ ਸਨ।
ਬਲਵਿੰਦਰ ਸਿੰਘ ਭੂੰਦੜ ਬਾਦਲ ਪਰਿਵਾਰ ਦੇ ਸਭ ਤੋਂ ਨਜ਼ਦੀਕੀ ਹਨ। ਉਹ 2 ਵਾਰ ਰਾਜਸਭਾ ਦੇ ਮੈਂਬਰ ਰਹਿ ਚੁੱਕੇ ਹਨ। ਅਕਾਲੀ ਦਲ ਦੇ ਜਨਰਲ ਦੇ ਨਾਲ ਸਰਦੂਲਗੜ੍ਹ ਤੋਂ 5 ਵਾਰ ਦੇ ਵਿਧਾਇਕ ਅਤੇ ਪੰਜਾਬ ਕੈਬਨਿਟ ਵਿੱਚ ਮੰਤਰੀ ਰਹੇ।
ਇਹ ਵੀ ਪੜ੍ਹੋ – ਹਿਮਾਚਲ ਦੇ ਵਿਗੜਦੇ ਵਿੱਤੀ ਹਲਾਤਾਂ ਨੂੰ ਲੈ ਕੇ ਮੁੱਖ ਮੰਤਰੀ ਨੇ ਲਿਆ ਵੱਡਾ ਫੈਸਲਾ