The Khalas Tv Blog Punjab ਮੈਰਿਜ ਪੈਲਸਾਂ ਵਿੱਚ ਹਥਿਆਰ ਲੈ ਕੇ ਜਾਣ ਅਤੇ ਫਾਇਰ ਕਰਨ ਤੇ ਲਗਾਈ ਪਾਬੰਦੀ
Punjab

ਮੈਰਿਜ ਪੈਲਸਾਂ ਵਿੱਚ ਹਥਿਆਰ ਲੈ ਕੇ ਜਾਣ ਅਤੇ ਫਾਇਰ ਕਰਨ ਤੇ ਲਗਾਈ ਪਾਬੰਦੀ

ਫਾਜ਼ਿਲਕਾ : ਪੈਲਸਾਂ ਵਿੱਚ ਹੁੰਦੇ ਸਮਾਰੋਹ ਦੌਰਾਨ ਕਈ ਵਿਅਕਤੀਆਂ ਵੱਲੋਂ ਹਥਿਆਰ ਨਾਲ ਲੈ ਕੇ ਜਾਣ ਅਤੇ ਹਵਾਈ ਫਾਇਰ ਕਰਨਾ ਇੱਕ ਫੈਸ਼ਨ ਜਿਹਾ ਬਣ ਗਿਆ ਹੈ, ਜਿਸ ਨਾਲ ਕਈ ਵਾਰ ਅਣਸੁਖਾਵੀਆਂ ਘਟਨਾਵਾਂ ਵਾਪਰਨ ਦੀ ਸੰਭਾਵਨਾ ਬਣੀ ਰਹਿੰਦੀ ਹੈ। ਇਸ ਲਈ ਜਿਲ੍ਹਾ ਮੈਜਿਸਟਰੇਟ ਫਾਜ਼ਿਲਕਾ ਅਮਰਪ੍ਰੀਤ ਕੌਰ ਸੰਧੂ ਨੇ ਭਾਰਤੀਯ ਨਾਗਰਿਕ ਸੁਰੱਖਿਆ ਸਹਿੰਤਾ  ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੁਕਮ ਜਾਰੀ ਕੀਤੇ ਹਨ ਕਿ ਜਿਲ੍ਹਾ ਫਾਜ਼ਿਲਕਾ ਵਿੱਚ ਚੱਲ ਰਹੇ ਮੈਰਿਜ ਪੈਲਸਾਂ ਵਿੱਚ ਹਥਿਆਰ ਲੈ ਕੇ ਆਉਣ ਅਤੇ ਫਾਇਰ ਕਰਨ ਤੇ ਪੂਰਨ ਤੌਰ ਤੇ ਪਾਬੰਦੀ ਲਗਾਈ ਹੈ ਤਾਂ ਜੋ ਅਣਸੁਖਾਵੀ ਘਟਨਾਵਾਂ ਨੂੰ ਵਾਪਰਣ ਤੋਂ ਰੋਕਿਆ ਜਾ ਸਕੇ।

ਜ਼ਿਲ੍ਹਾ ਮੈਜਿਸਟਰੇਟ ਨੇ ਦੱਸਿਆ ਕਿ ਉਨ੍ਹਾਂ ਦੇ ਧਿਆਨ ਵਿੱਚ ਆਇਆ ਹੈ ਜ਼ਿਲ੍ਹੇ ਵਿੱਚ ਚੱਲ ਰਹੇ ਮੈਰਿਜ ਪੈਲਸਾਂ ਵਿੱਚ ਹੋਣ ਵਾਲੇ ਸਮਾਰੋਹ ਦੌਰਾਨ ਕਈ ਲੋਕਾਂ ਵੱਲੋਂ ਹਥਿਆਰ ਲੈ ਕੇ ਜਾਣ ਅਤੇ ਹਵਾਈ ਫਾਇਰ ਕਰਨਾ ਇਕ ਫੈਸ਼ਨ ਬਣ ਗਿਆ ਹੈ, ਜਿਸ ਨਾਲ ਕਈ ਵਾਰ ਅਣਸੁਖਾਵੀ ਘਟਨਾ ਵਾਪਰਨ ਦੀ ਸੰਭਾਵਨਾ ਬਣੀ ਰਹਿੰਦੀ ਹੈ। ਇਸ ਲਈ ਜ਼ਿਲ੍ਹੇ ਵਿੱਚ ਚੱਲ ਰਹੇ ਮੈਰਿਜ ਪੈਲਸਾਂ ਅੰਦਰ ਹਥਿਆਰ ਲੈ ਕੇ ਜਾਣ ਅਤੇ ਹਵਾਈ ਫਾਇਰ ਕਰਨ ਤੇ ਰੋਕ ਲਗਾਉਣ ਜ਼ਰੂਰੀ ਹੈ।

ਇਹ ਹੁਕਮ ਤੁਰੰਤ ਲਾਗੂ ਹੋ ਗਏ ਹਨ ਅਤੇ 31 ਦਸੰਬਰ 2024 ਤੱਕ ਲਾਗੂ ਰਹਿਣਗੇ। ਇਹਨਾਂ ਹੁਕਮਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਸਖਤ ਕਾਰਵਾਈ ਕੀਤੀ ਜਾਵੇਗੀ। ਵਿਆਹ ਵਿੱਚ ਹਵਾਈ ਫਾਇਰ ਕੱਢਣਾ ਤੇ ਨੁਮਾਇਸ਼ ਵਰਗੇ ਮਾਮਲਿਆਂ ‘ਤੇ ਪੰਜਾਬ ਸਰਕਾਰ ਸਖ਼ਤ ਹਦਾਇਤਾਂ ਜਾਰੀ ਕਰ ਚੁੱਕੀ ਹੈ। ਪੰਜਾਬ ਪੁਲਿਸ ਪਹਿਲੇ ਵੀ ਅਜਿਹੇ ਮਾਮਲਿਆਂ ਚ ਕਾਰਵਾਈ ਕਰ ਚੁੱਕੀ ਹੈ ਤੇ ਕਈਆਂ ਦੇ ਲਾਇਸੈਂਸ ਵੀ ਰੱਦ ਕੀਤੇ ਹਗਏ ਹਨ। ਹਵਾਈ ਫਾਇਰ ਕਰਨਾ ਜੁਰਮ ਦੀ ਕੈਟੇਗਰੀ ਦੇ ਵਿੱਚ ਆਉਂਦਾ ਹੈ। ਲਾਇਸੈਂਸੀ ਹਥਿਆਰ ਦੀ ਗੈਰਕਾਨੂੰਨੀ ਵਰਤੋਂ ਕਰਨ ਉੱਤੇ ਲਾਇਸੈਂਸ ਰੱਦ ਕੀਤਾ ਜਾ ਸਕਦਾ ਹੈ।

ਕੁੜੀ ਦੇ ਭਰਾ ਨੇ ਚਲਾਈ ਸੀ ਗੋਲੀ

ਦੱਸ ਦਈਏ ਕਿ ਲੰਘੇ ਦਿਨੀਂ  ਫਿਰੋਜ਼ਪੁਰ ਅਧਿਨ ਪੈਂਦੇ ਪਿੰਡ ਖਾਈ ਖੇਮੇ ਵਿੱਚ ਵਿਦਾਈ ਮੌਕੇ ਦੁਲਹਨ ਦੇ ਮੱਥੇ ‘ਤੇ ਗੋਲੀ ਲੱਗੀ ਸੀ ਜਿਸ ਕਾਰਨ ਉਹ ਗੰਭੀਰ ਜ਼ਖ਼ਮੀ ਹੋ ਗਈ ਸੀ। ਇਹ ਗੋਲੀ ਕਿਸੇ ਹੋਰ ਨੇ ਨਹੀਂ ਸਗੋਂ ਦੁਲਹਨ ਬਲਜਿੰਦਰ ਕੌਰ ਦੇ ਭਰਾ ਗੁਰਪ੍ਰੀਤ ਸਿੰਘ ਨੇ ਚਲਾਈ ਸੀ। ਗੋਲੀ ਲੱਗਣ ਤੋਂ ਬਾਅਦ ਦੁਲਹਨ ਗੰਭੀਰ ਜ਼ਖਮੀ ਹੋ ਗਈ ਤੇ ਉਸ ਨੂੰ ਹਸਪਤਾਲ ਭਰਤੀ ਕਰਾਇਆ ਗਿਆ, ਜਿੱਥੇ ਉਸ ਦੀ ਹਾਲਤ ਗੰਭੀਰ ਬਣੀ ਹੋਈ ਹੈ।

Exit mobile version