International

ਪਾਕਿਸਤਾਨ ‘ਚ 13 ਤੋਂ 18 ਜੁਲਾਈ ਤੱਕ ਯੂਟਿਊਬ ਸਮੇਤ ਕਈ ਸੋਸ਼ਲ ਮੀਡੀਆ ਪਲੇਟਫਾਰਮਾਂ ‘ਤੇ ਪਾਬੰਦੀ, ਸਰਕਾਰੀ ਹੁਕਮ ਜਾਰੀ

ਪਾਕਿਸਤਾਨ ਵਿੱਚ ਲੋਕਾਂ ਦੀ ਆਵਾਜ਼ ਕਦੋਂ ਦਬਾਈ ਜਾਵੇਗੀ, ਕੋਈ ਨਹੀਂ ਜਾਣਦਾ। ਪਾਕਿਸਤਾਨ ‘ਚ ਫੇਸਬੁੱਕ, ਵਟਸਐਪ, ਇੰਸਟਾਗ੍ਰਾਮ ਵਰਗੇ ਸੋਸ਼ਲ ਮੀਡੀਆ ਪਲੇਟਫਾਰਮ ‘ਤੇ ਵਾਰ-ਵਾਰ ਪਾਬੰਦੀ ਲਗਾਈ ਜਾਂਦੀ ਹੈ। ਐਕਸ ਨੂੰ ਪਾਕਿਸਤਾਨ ਵਿੱਚ ਲੰਬੇ ਸਮੇਂ ਤੋਂ ਰੋਕਿਆ ਹੋਇਆ ਹੈ। ਹੁਣ ਪਾਕਿਸਤਾਨ ਹੋਰ ਸੋਸ਼ਲ ਮੀਡੀਆ ਪਲੇਟਫਾਰਮਾਂ ‘ਤੇ ਪਾਬੰਦੀ ਲਗਾਉਣ ਜਾ ਰਿਹਾ ਹੈ। ਜੀ ਹਾਂ, ਪਾਕਿਸਤਾਨ ਸਰਕਾਰ ਨੇ ਫੇਸਬੁੱਕ, ਵਟਸਐਪ ਅਤੇ ਇੰਸਟਾਗ੍ਰਾਮ ਵਰਗੀਆਂ ਐਪਾਂ ‘ਤੇ ਸ਼ਿਕੰਜਾ ਕੱਸਣ ਦਾ ਫੈਸਲਾ ਕੀਤਾ ਹੈ।

ਪਾਕਿਸਤਾਨ ਸਰਕਾਰ ਹੁਣ 13 ਤੋਂ 18 ਜੁਲਾਈ ਤੱਕ ਛੇ ਦਿਨਾਂ ਲਈ ਯੂਟਿਊਬ, ਵਟਸਐਪ, ਫੇਸਬੁੱਕ, ਇੰਸਟਾਗ੍ਰਾਮ ਅਤੇ ਟਿੱਕਟੌਕ ਸਮੇਤ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ‘ਤੇ ਪਾਬੰਦੀ ਲਗਾਉਣ ਜਾ ਰਹੀ ਹੈ। ਪਾਕਿਸਤਾਨ ਸਰਕਾਰ ਨੇ ਇਸ ਦਾ ਕਾਰਨ ਰਮਜ਼ਾਨ ਨੂੰ ਦੱਸਿਆ ਹੈ। ਪਾਕਿਸਤਾਨ ਸਰਕਾਰ ਨੇ ਰਮਜ਼ਾਨ ਦੇ ਇਸਲਾਮੀ ਮਹੀਨੇ ਦੌਰਾਨ ਨਫ਼ਰਤ ਭਰੀ ਸਮੱਗਰੀ ਨੂੰ ਕੰਟਰੋਲ ਕਰਨ ਦੀ ਲੋੜ ਦਾ ਹਵਾਲਾ ਦਿੰਦੇ ਹੋਏ ਇਹ ਫੈਸਲਾ ਲਿਆ ਹੈ। ਇੱਥੇ ਦੱਸਣਾ ਜ਼ਰੂਰੀ ਹੈ ਕਿ ਪਾਕਿਸਤਾਨ ਵਿੱਚ ਐਕਸ (ਪਹਿਲਾਂ ਟਵਿੱਟਰ) ਚਾਰ ਮਹੀਨਿਆਂ ਤੋਂ ਵੱਧ ਸਮੇਂ ਤੋਂ ਬਲਾਕ ਹੈ।

ਪਾਕਿਸਤਾਨ ਦੇ ਪੰਜਾਬ ਸੂਬੇ ਦੀ ਸਰਕਾਰ ਹੁਣ ਮੁਹੱਰਮ ਦੇ ਇਸਲਾਮੀ ਮਹੀਨੇ ਦੌਰਾਨ 13 ਤੋਂ 18 ਜੁਲਾਈ ਤੱਕ ਕਿਸੇ ਵੀ ਤਰ੍ਹਾਂ ਦੀ ਨਫ਼ਰਤੀ ਸਮੱਗਰੀ ਫੈਲਣ ਤੋਂ ਰੋਕਣ ਲਈ ਸਾਰੇ ਸੋਸ਼ਲ ਮੀਡੀਆ ਪਲੇਟਫ਼ਾਰਮਾਂ ਯੂ.ਟਿਊਬ, ਵਟਸਐਪ, ਫੇਸਬੁੱਕ, ਇੰਸਟਾਗ੍ਰਾਮ ਅਤੇ ਟਿੱਕਟੌਕ ’ਤੇ ਪਾਬੰਦੀ ਲਗਾਉਣ ਜਾ ਰਹੀ ਹੈ। ਮੁੱਖ ਮੰਤਰੀ ਮਰੀਅਮ ਨਵਾਜ਼ ਦੀ ਕਾਨੂੰਨ ਅਤੇ ਵਿਵਸਥਾ ਬਾਰੇ ਕੈਬਨਿਟ ਕਮੇਟੀ ਨੇ ਮੁਹੱਰਮ ਦੇ 6 ਤੋਂ 11ਵੇਂ ਦਿਨ (ਜੁਲਾਈ 13-18) ਦੌਰਾਨ ਸਾਰੇ ਸੋਸ਼ਲ ਮੀਡੀਆ ਪਲੇਟਫ਼ਾਰਮਾਂ ’ਤੇ ਪਾਬੰਦੀ ਲਗਾਉਣ ਦੀ ਸਿਫ਼ਾਰਸ਼ ਕੀਤੀ ਹੈ।

ਬੀਤੀ ਦੇਰ ਰਾਤ ਇਸ ਸੰਬੰਧੀ ਇਕ ਅਧਿਸੂਚਨਾ ਜਾਰੀ ਕੀਤੀ ਗਈ ਹੈ। ਮਰੀਅਮ ਨਵਾਜ਼ ਦੀ ਪੰਜਾਬ ਸਰਕਾਰ ਨੇ ਵੀ ਕੇਂਦਰ ਵਿਚ ਆਪਣੇ ਚਾਚਾ ਸ਼ਹਿਬਾਜ਼ ਸ਼ਰੀਫ਼ ਦੀ ਸਰਕਾਰ ਨੂੰ ਛੇ ਦਿਨਾਂ (ਜੁਲਾਈ 13-18) ਲਈ ਇੰਟਰਨੈੱਟ ’ਤੇ ਸਾਰੇ ਸੋਸ਼ਲ ਮੀਡੀਆ ਪਲੇਟਫ਼ਾਰਮਾਂ ਨੂੰ ਮੁਅੱਤਲ ਕਰਨ ਬਾਰੇ ਸੂਚਿਤ ਕਰਨ ਸੰਬੰਧੀ ਅਧਿਸੂਚਨਾ ਜਾਰੀ ਕਰਨ ਦੀ ਬੇਨਤੀ ਕੀਤੀ ਹੈ।