ਬਿਉਰੋ ਰਿਪੋਰਟ – ਸਿੱਖ ਫਾਰ ਜਸਟਿਸ (Sikh For Justice) ‘ਤੇ ਲਗਾਈ ਪਾਬੰਦੀ ਅਗਲੇ ਸਾਲ ਤੱਕ ਬਰਕਰਾਰ ਰਹੇਗੀ। ਦੱਸ ਦੇਈਏ ਕਿ ਗੁਰਪਤਵੰਤ ਸਿੰਘ ਤੇ ਲਗਾਈ ਪਾਬੰਦੀ ਨੂੰ ਕੇਂਦਰ ਸਰਕਾਰ ਨੇ ਅਗਲੇ ਪੰਜ ਸਾਲਾਂ ਤੱਕ ਵਧਾ ਦਿੱਤਾ ਹੈ। ਇਸ ਨੂੰ ਗੈਰਕਾਨੂੰਨੀ ਗਤੀਵਿਧੀਆਂ ਰੋਕੂ ਐਕਟ ਯੂਏਪੀਏ ਟ੍ਰਿਬਿਊਨਲ ਨੇ ਬਰਕਰਾਰ ਰੱਖਿਆ ਹੈ। ਇਸ ਤੋਂ ਪਹਿਲਾਂ ਇਸ ਤੇ 2019 ਵਿਚ ਪਾਬੰਦੀ ਲਗਾਈ ਸੀ ਅਤੇ ਹੁਣ ਫਿਰ ਇਸ ਨੂੰ ਅਗਲੇ ਪੰਜਾਂ ਸਾਲਾਂ ਲਈ ਵਧਾ ਦਿੱਤਾ ਗਿਆ ਹੈ। ਦਿੱਲੀ ਹਾਈ ਕੋਰਟ ਦੇ ਜੱਜ ਅਤੇ ਯੂਏਪੀਏ ਟ੍ਰਿਬਿਊਨਲ ਦੇ ਚੇਅਰਮੈਨ ਜਸਟਿਸ ਅਨੂਪ ਕੁਮਾਰ ਮੈਂਦਿਰੱਤਾ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਪੇਸ਼ ਕੀਤੇ ਗਏ ਸਬੂਤ ਸਪੱਸ਼ਟ ਕਰਦੇ ਹਨ ਕਿ SFJ ਦੇ ਬੱਬਰ ਖਾਲਸਾ ਇੰਟਰਨੈਸ਼ਨਲ ਅਤੇ ਖਾਲਿਸਤਾਨ ਟਾਈਗਰ ਫੋਰਸ ਨਾਲ ਸਬੰਧ ਹਨ। ਇਸ ਤੋਂ ਇਲਾਵਾ ਇਹ ਸੰਗਠਨ ਪਾਕਿਸਤਾਨ ਦੀ ਇੰਟਰ-ਸਰਵਿਸਿਜ਼ ਇੰਟੈਲੀਜੈਂਸ (ਆਈ.ਐੱਸ.ਆਈ.) ਨਾਲ ਮਿਲ ਕੇ ਪੰਜਾਬ ‘ਚ ਅੱਤਵਾਦ ਨੂੰ ਮੁੜ ਸੁਰਜੀਤ ਕਰਨ ਦੀ ਕੋਸ਼ਿਸ਼ ਕਰ ਰਿਹਾ ਹੈ।
ਇਹ ਵੀ ਪੜ੍ਹੋ – ਮਹਾਂ-ਪੰਚਾਇਤ ’ਤੇ ਜਗਜੀਤ ਸਿੰਘ ਡੱਲੇਵਾਲ ਦਾ ਵੱਡਾ ਐਲਾਨ