Punjab

VIP Culture ‘ਤੇ ਭਗਵੰਤ ਮਾਨ ਦਾ ਇੱਕ ਹੋਰ ਐਕਸ਼ਨ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇੱਕ ਹੋਰ ਵੱਡਾ ਫੈਸਲਾ ਲੈਂਦਿਆਂ ਪੰਜਾਬ ਦੀਆਂ ਜੇਲ੍ਹਾਂ ਵਿੱਚ ਵੀਆਈਪੀ ਕਲਚਰ ਖਤਮ ਕਰਨ ਦਾ ਐਲਾਨ ਕੀਤਾ ਹੈ। ਪੰਜਾਬ ਦੀਆਂ ਜੇਲ੍ਹਾਂ ਵਿੱਚ ਵੀਆਈਪੀ ਸੈੱਲ ਖ਼ਤਮ ਕਰ ਦਿੱਤੇ ਗਏ ਹਨ। ਪੰਜਾਬ ਦੀਆਂ ਜੇਲ੍ਹਾਂ ਵਿੱਚ ਲਗਾਤਾਰ ਸਰਚ ਅਭਿਆਨ ਜਾਰੀ ਹੈ। ਜੇਲ੍ਹਾਂ ਵਿੱਚੋਂ ਹੁਣ ਤੱਕ 710 ਮੋਬਾਈਲ ਬਰਾਮਦ ਕੀਤੇ ਹਨ। ਹੁਣ ਜੇਲ੍ਹ ਅੰਦਰੋਂ ਕਾਲਾ ਧੰਦਾ ਨਹੀਂ ਚੱਲੇਗਾ।

ਜੇਲ੍ਹਾਂ ਵਿੱਚ ਜਿੰਨੇ ਵੀ ਵਾਈਆਈਪੀ ਰੂਮ ਜਾਂ ਪੋਰਸ਼ਨ ਹਨ, ਉਨ੍ਹਾਂ ਨੂੰ ਪ੍ਰਬੰਧਕੀ ਬਲਾੱਕ ਵਿੱਚ ਬਦਲਿਆ ਜਾਵੇਗਾ ਤਾਂ ਜੋ ਜੇਲ੍ਹ ਦਾ ਸਟਾਫ਼ ਵਧੀਆ ਤਰੀਕੇ ਨਾਲ ਕੰਮ ਕਰ ਸਕੇ। ਮਾਨ ਨੇ ਕਿਹਾ ਕਿ ਜੇਲ੍ਹਾਂ ਵਿੱਚੋਂ ਫੜੇ ਗਏ ਮੋਬਾਈਲ ਫੋਨ ਕਿਸਦੇ ਨਾਂ ‘ਤੇ ਸਨ, ਉਸਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਇਸਦੇ ਲਈ ਐੱਸਆਈਟੀ ਵੀ ਗਠਿਤ ਕਰ ਦਿੱਤੀ ਗਈ ਹੈ। ਜਿਸਦੇ ਨਾਂ ਉੱਤੇ ਸਿਮ ਕਾਰਡ ਮਿਲਿਆ ਹੈ, ਉਹਨਾਂ ਉੱਤੇ ਐਫਆਈਆਰ ਵੀ ਦਰਜ ਕੀਤੀ ਗਈ ਹੈ। ਹੁਕਮਾਂ ਦੀ ਉਲੰਘਣਾ ਕਰਨ ਵਾਲੇ ਅਧਿਕਾਰੀਆਂ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ ਅਤੇ ਲਾਪਰਵਾਹੀ ਵਰਤਣ ਵਾਲੇ ਕਈ ਅਧਿਕਾਰੀ ਮੁਅੱਤਲ ਕੀਤੇ ਹਨ। ਸੁਧਾਰ ਘਰ ਹੁਣ ਅਸਲ ਵਿੱਚ ਅਪਰਾਧੀਆਂ ਦਾ ਸੁਧਾਰ ਕਰਨਗੇ।