ਬਿਉਰੋ ਰਿਪੋਰਟ – ਬੰਦੀ ਛੋੜ ਦਿਹਾੜਾ ‘ਤੇ ਹਰਿਮੰਦਰ ਸਾਹਿਬ ਵਿੱਚ 2 ਲੱਖ ਤੋਂ ਵੱਧ ਸ਼ਰਧਾਲੂਆਂ ਦੇ ਪਹੁੰਚਣ ਦੀ ਉਮੀਦ ਹੈ । ਦਿੱਲੀ ਨਸਲਕੁਸ਼ੀ ਦੀ 40ਵੀਂ ਵਰ੍ਹੇਗੰਢ ਹੋਣ ਦੀ ਵਜ੍ਹਾ ਕਰਕੇ ਆਤਿਸ਼ਬਾਜ਼ੀ ਨਹੀਂ ਹੋਵੇਗੀ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੇ ਹੁਕਮਾਂ ਮੁਤਾਬਿਕ SGPC ਨੇ ਪੀੜ੍ਹਤਾਂ ਦੀਆਂ ਭਾਵਨਾਵਾਂ ਦਾ ਧਿਆਨ ਰੱਖ ਕੇ ਇਹ ਫੈਸਲਾ ਲਿਆ ਹੈ । ਅੱਜ ਸਵੇਰ ਤੋਂ ਵੱਡੀ ਗਿਣਤੀ ਵੀ ਸ਼ਰਧਾਲੂ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਨਤਮਸਤਕ ਹੋਣ ਦੇ ਲਈ ਪਹੁੰਚ ਰਹੇ ਹਨ ।
ਜਥੇਦਾਰ ਸ੍ਰੀ ਅਕਾਲ ਤਖਤ ਨੇ 1984 ਸਿੱਖ ਨਸਲਕੁਸ਼ੀ ਦੌਰਾਨ ਮਾਰੇ ਗਏ ਬੇਕਸੂਰ ਲੋਕਾਂ ਦੀ ਯਾਦ ਵਿੱਚ ਦੀਵੇ ਜਗਾਉਣ ਦੇ ਨਿਰਦੇਸ਼ ਜ਼ਰੂਰ ਦਿੱਤੇ ਗਏ ਹਨ । ਇਸ ਦਾ ਮਕਸਦ ਜਿੰਨਾਂ ਪੀੜ੍ਹਤਾਂ ਨੇ ਜਾਨ ਗਵਾਈ ਹੈ ਉਨ੍ਹਾਂ ਨਾਲ ਹਮਦਰਦੀ ਵਿਖਾਉਣਾ ਹੈ । ਇਸ ਤੋਂ ਪਹਿਲਾਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਦਿੱਲੀ ਦੇ ਸਾਰੇ ਇਤਿਹਾਸਕ ਗੁਰਦੁਆਰਿਆਂ ਵਿੱਚ ਰੋਸ਼ਨੀ ਅਤੇ ਆਤਿਸ਼ਬਾਜ਼ੀ ‘ਤੇ ਪਹਿਲਾਂ ਹੀ ਪਾਬੰਦੀ ਲਗਾਈ ਹੋਈ ਹੈ ।
ਦਿੱਲੀ ਨਸਲਕੁਸ਼ੀ ਦੀ 40ਵੀਂ ਬਰਸੀ ਮੌਕੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸਿੱਖ ਸ਼ਰਧਾਲੂ ਨੂੰ ਅਪੀਲ ਕੀਤੀ ਸੀ ਕਿ ਉਹ ਆਪਣੇ ਘਰਾਂ ਅਤੇ ਗੁਰਦੁਆਰਿਆਂ ਵਿੱਚ ਸਿਰਫ਼ ਘਿਓ ਦੇ ਦੀਵੇ ਹੀ ਜਗਾਉਣ ਅਤੇ ਬਿਜਲੀ ਦੀ ਸਜਾਵਟ ਤੋਂ ਗੁਰੇਜ਼ ਕਰਨ। ਇਸ ਦੇ ਲਈ ਸ੍ਰੀ ਹਰਿਮੰਦਰ ਸਾਹਿਬ ਕੰਪਲੈਕਸ ਵਿੱਚ ਹੀ ਰੋਸ਼ਨੀ ਕੀਤੀ ਗਈ ਹੈ। ਹਾਲਾਂਕਿ ਖਾਲਸਾ ਏਡ ਦੇ ਮੁੱਖੀ ਰਵੀ ਸਿੰਘ ਨੇ ਸਿੱਖ ਸੰਗਤਾਂ ਨੂੰ ਆਪਣੇ ਘਰਾ ਦੇ ਬਾਹਰ ਕਾਲੇ ਰਿਬਨ ਬੰਨ੍ਹ ਕੇ ਵਿਰੋਧ ਕਰਨ ਦੀ ਅਪੀਲ ਕੀਤੀ ਹੈ ।