Punjab

ਮਾਨਸਾ ਬਾਰ ਐਸੋਸੀਏਸ਼ਨ ਦਾ ਵੱਡਾ ਫੈਸਲਾ,ਮੂਸੇਵਾਲਾ ਦੇ ਕਾਤ ਲਾਂ ਦਾ ਕੇਸ ਨਹੀਂ ਲੜ ਨਗੇ ਕੋਈ ਵੀ ਵਕੀਲ

ਦ ਖ਼ਾਲਸ ਬਿਊਰੋ : ਮਸ਼ਹੂਰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤ ਲ ਮਗਰੋਂ ਬਹੁਤ ਸਾਰੇ ਲੋਕਾਂ ਵੱਲੋਂ ਸੋਗ ਪ੍ਰਗਟਾਇਆ ਜਾ ਰਿਹਾ ਹੈ। ਗਾਇਕ ਦੀ ਮੌਤ ਮਗਰੋਂ ਹਰ ਕਿਸੇ ਵੱਲੋਂ ਉਨ੍ਹਾਂ ਦੀ ਹਵੇਲੀ ਪਹੁੰਚ ਕੇ ਦੁੱਖ ਸਾਂਝਾ ਕੀਤਾ ਜਾ ਰਿਹਾ ਹੈ। ਇਸੇ ਵਿਚਾਲੇ ਇਸ ਮਾਮਲੇ ਮਾਨਸਾ ਬਾਰ ਐਸੋਸੀਏਸ਼ਨ ਨੇ ਵੱਡਾ ਫੈਸਲਾ ਲਿਆ ਹੈ। ਬਾਰ ਐਸੋਸੀਏਸ਼ਨ ਨੇ ਫੈਸਲਾ ਕੀਤਾ ਹੈ ਕਿ ਕੋਈ ਵੀ ਵਕੀਲ ਸਿੱਧੂ ਮੂਸੇਵਾਲਾ ਦੇ ਕਾ ਤਲਾਂ ਦਾ ਕੇਸ ਨਹੀਂ ਲ ੜੇ ਗਾ।ਜ਼ਿਲ੍ਹਾ ਬਾਰ ਐਸੋਸੀਏਸ਼ਨ ਨੇ ਕਿਹਾ ਹੈ ਕਿ ਮੂਸੇਵਲਾ ਦੇ ਪਰਿਵਾਰ ਤੋਂ ਕੋਈ ਵੀ ਫੀਸ ਨਹੀਂ ਲਈ ਜਾਵੇਗੀ। ਇਸ ਤੋਂ ਇਲਾਵਾ ਵਕੀਲਾਂ ਨੇ ਦੋ ਸ਼ੀਆਂ ਨੂੰ ਲੈ ਕੇ ਵੀ ਕੜੀ ਪ੍ਰਤੀਕਿਰਿਆ ਦਿੱਤੀ ਹੈ।

ਇਸ ਤੋਂ ਇਲਾਵਾ ਬਾਰ ਐਸੋਸੀਏਸ਼ਨ ਨੇ ਪੰਜਾਬ ਹਰਿਆਣਾ ਹਾਈ ਕੋਰਟ ਦੇ ਵਕੀਲਾਂ ਨੂੰ ਮੂਸੇਵਾਲਾ ਦੀ ਅੰਤਿਮ ਅਰਦਾਸ ਮੌਕੇ ਦਸਤਾਰ ਸਜਾ ਕੇ ਆਉਣ ਦੀ ਅਪੀਲ ਕੀਤੀ ਹੈ। ਇਸ ਤੋਂ ਇਲਾਵਾ ਐਸੋਸੀਏਸ਼ਨ ਨੇ ਦੱਸਿਆ ਕਿ 7 ਵਕੀਲਾਂ ਦਾ ਇਕ ਪੈਨਲ ਬਣਾਇਆ ਗਿਆ ਹੈ ਜੋ ਮੂਸੇਵਾਲਾ ਦੇ ਮਾਪਿਆਂ ਵੱਲੋਂ ਫਰੀ ਕੇਸ ਲੜੇਗਾ।

ਦੂਜੇ ਪਾਸੇ ਇਸ ਮਾਮਲੇ ਵਿਚ ਪੁਲਿਸ ਨੂੰ ਕਾਫੀ ਸਫਲਤਾ ਮਿਲੀ ਹੈ। ਮਾਨਸਾ ਪੁਲਿਸ ਨੌਜਵਾਨ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਾਤ ਲਾਂ ਦੇ ਨੇੜੇ ਪਹੁੰਚਦੀ ਜਾ ਰਹੀ ਹੈ। ਪੁਲਿਸ ਨੇ ਹੱ ਤਿਆ ਕਾਂ ਡ ਨਾਲ ਜੁੜੇ ਅੱਠ ਸ਼ਾਰਪ ਸ਼ੂਟਰਾਂ ਦੀ ਪਛਾਣ ਕਰ ਲਈ ਹੈ, ਜਿਹੜੇ ਪੰਜਾਬ, ਹਰਿਆਣਾ, ਰਾਜਸਥਾਨ ਅਤੇ ਮਹਾਰਾਸ਼ਟਰ ਦੇ ਦੱਸੇ ਜਾਂਦੇ ਹਨ ਅਤੇ ਇਨ੍ਹਾਂ ਸਾਰਿਆਂ ਦਾ ਸਬੰਧ ਗੈਂ ਗਸਟਰ ਲਾਰੈਂਸ ਬਿਸ਼ਨੋਈ ਨਾਲ ਹੈ।