‘ਦ ਖਾਲਸ ਬਿਊਰੋ:- ਬਰਗਾੜੀ ਬੇਅਦਬੀ ਮਾਮਲੇ ਵਿੱਚ 4 ਜੁਲਾਈ ਨੂੰ 7 ਡੇਰਾ ਪ੍ਰੇਮੀਆਂ ਨੂੰ ਗ੍ਰਿਫਤਾਰ ਕੀਤੇ ਜਾਣ ਤੋਂ ਬਾਅਦ 5 ਦੋਸ਼ੀਆਂ 2 ਦਿਨਾਂ ਲਈ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ ਗਿਆ। ਜਿਸ ਤੋਂ ਬਾਅਦ ਅੱਜ SIT ਦੀ ਟੀਮ ਵੱਲੋਂ ਇਹਨਾਂ ਡੇਰਾ ਪ੍ਰੇਮੀਆਂ ਤੋਂ ਬਹੁਤ ਹੀ ਤੇਜੀ ਨਾਲ ਪੁੱਛ ਪੜਤਾਲ ਕੀਤੀ ਜਾ ਰਹੀ ਹੈ।
SIT ਦੀ ਟੀਮ ਅੱਜ ਇਹਨਾਂ ਮੁਲਜ਼ਮਾਂ ਨੂੰ ਸਭ ਤੋਂ ਪਹਿਲਾਂ ਪਿੰਡ ਬੁਰਜ ਜਵਾਹਰ ਸਿੰਘ ਵਾਲਾ ਵਿਖੇ ਨਿਸ਼ਾਨ ਦੇਹ ਲਈ ਲੈ ਕੇ ਗਈ। ਜਿਥੇ ਇਨ੍ਹਾਂ ਦੋਸ਼ੀਆਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਚੋਰੀ ਕੀਤੇ ਸਨ।
ਉਸ ਤੋਂ ਬਾਅਦ ਪੁਲਿਸ ਇਨ੍ਹਾਂ ਮੁਲਜਮਾਂ ਨੂੰ ਕੋਟਕਪੁਰਾ ਦੇ ਨਾਮ ਚਰਚਾ ਘਰ ਵਿੱਚ ਵੀ ਲੈ ਕੇ ਗਈ। SIT ਵੱਲੋਂ ਪੂਰੀ ਕੋਸ਼ਿਸ਼ ਕੀਤੀ ਜਾ ਰਹੀ ਕਿ ਇਹਨਾਂ ਰਿਮਾਂਡ ਵਾਲੇ ਦੋ ਦਿਨਾਂ ਦੇ ਅੰਦਰ ਅੰਦਰ ਸਾਰੇ ਸਬੂਤ ਇੱਕਠੇ ਕਰਕੇ ਅਦਾਲਤ ਵਿੱਚ ਪੇਸ਼ ਕੀਤੇ ਜਾਣ।
DIG ਰਣਬੀਰ ਸਿੰਘ ਖਟੜਾ ਦੀ ਅਗਵਾਈ ਵਿੱਚ SIT ਦੀ ਟੀਮ ਪੂਰੀ ਤੇਜੀ ਨਾਲ ਕੰਮ ਕਰ ਰਹੀ ਹੈ।