‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਫਰੀਦਕੋਟ ਅਦਾਲਤ ਨੇ ਬਰਗਾੜੀ ਬੇਅਦਬੀ ਮਾਮਲੇ ਵਿੱਚ ਨਵੀਂ ਐੱਸਆਈਟੀ ਵੱਲੋਂ ਗ੍ਰਿਫਤਾਰ ਕੀਤੇ ਗਏ 6 ਲੋਕਾਂ ਨੂੰ ਚਾਰ ਦਿਨਾ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ ਹੈ। ਅੱਜ ਫਰੀਦਕੋਟ ਅਦਾਲਤ ਵਿੱਚ ਇਨ੍ਹਾਂ ਦੋਸ਼ੀਆਂ ਦੀ ਪੇਸ਼ੀ ਹੋਈ। ਐੱਸਆਈਟੀ ਨੇ ਇੱਕ ਮਹੀਨੇ ਦੀ ਪੜਤਾਲ ਮਗਰੋਂ ਬੇਅਦਬੀ ਮਾਮਲੇ ਵਿੱਚ ਛੇ ਵਿਅਕਤੀਆਂ ਸ਼ਕਤੀ ਸਿੰਘ, ਸੁਖਜਿੰਦਰ ਸਿੰਘ, ਪ੍ਰਦੀਪ ਸਿੰਘ, ਨਿਸ਼ਾਨ ਸਿੰਘ, ਰਣਜੀਤ ਸਿੰਘ ਅਤੇ ਬਲਜੀਤ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਦੋਸ਼ੀ ਫਰੀਦਕੋਟ ਅਤੇ ਕੋਟਕਪੂਰਾ ਦੇ ਰਹਿਣ ਵਾਲੇ ਹਨ। ਪੰਜਾਬ ਸਰਕਾਰ ਨੇ ਡੀਆਈਜੀ ਐੱਸ.ਪੀ.ਐੱਸ ਪਰਮਾਰ ਦੀ ਅਗਵਾਈ ਹੇਠ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਮਾਮਲੇ ਦੀ ਪੜਤਾਲ ਕਰਨ ਲਈ ਐੱਸਆਈਟੀ ਦਾ ਗਠਨ ਕੀਤਾ ਸੀ। ਜਾਂਚ ਟੀਮ ਨੇ ਹੁਣ ਬਰਗਾੜੀ ਵਿੱਚ ਬੇਅਦਬੀ ਦੇ ਦੋਵੇਂ ਮਾਮਲੇ ਸੁਲਝਾ ਲਏ ਜਾਣ ਦਾ ਦਾਅਵਾ ਕੀਤਾ ਹੈ।

Related Post
India, Lifestyle, Video
VIDEO – ਡਰਾਈਵਿੰਗ ਲਾਇਸੈਂਸ । KNOWLEDGE BULLETIN-110 ।THE KHALAS
March 27, 2026
