The Khalas Tv Blog Punjab ਬਰਗਾੜੀ ਬੇਅਦਬੀ ਮਾਮਲਾ : ਪੰਜਾਬ ਸਰਕਾਰ ਨੂੰ ਰਾਹਤ, ਸੁਲਝਿਆ ਮਾਮਲਾ
Punjab

ਬਰਗਾੜੀ ਬੇਅਦਬੀ ਮਾਮਲਾ : ਪੰਜਾਬ ਸਰਕਾਰ ਨੂੰ ਰਾਹਤ, ਸੁਲਝਿਆ ਮਾਮਲਾ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਬਰਗਾੜੀ ਬੇਅਦਬੀ ਮਾਮਲੇ ਵਿੱਚ ਨਵੀਂ ਐੱਸਆਈਟੀ ਨੇ 6 ਲੋਕਾਂ ਨੂੰ ਗ੍ਰਿਫਤਾਰ ਕਰ ਲਿਆ ਹੈ। ਐੱਸਆਈਟੀ ਨੇ ਇੱਕ ਮਹੀਨੇ ਦੀ ਪੜਤਾਲ ਮਗਰੋਂ ਬੇਅਦਬੀ ਮਾਮਲੇ ਵਿੱਚ ਛੇ ਵਿਅਕਤੀਆਂ ਸ਼ਕਤੀ ਸਿੰਘ, ਸੁਖਜਿੰਦਰ ਸਿੰਘ, ਪ੍ਰਦੀਪ ਸਿੰਘ, ਨਿਸ਼ਾਨ ਸਿੰਘ, ਰਣਜੀਤ ਸਿੰਘ ਅਤੇ ਬਲਜੀਤ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਦੋਸ਼ੀ ਫਰੀਦਕੋਟ ਅਤੇ ਕੋਟਕਪੂਰਾ ਦੇ ਰਹਿਣ ਵਾਲੇ ਹਨ। ਪੰਜਾਬ ਸਰਕਾਰ ਨੇ ਡੀਆਈਜੀ ਐੱਸ.ਪੀ.ਐੱਸ ਪਰਮਾਰ ਦੀ ਅਗਵਾਈ ਹੇਠ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਮਾਮਲੇ ਦੀ ਪੜਤਾਲ ਕਰਨ ਲਈ ਐੱਸਆਈਟੀ ਦਾ ਗਠਨ ਕੀਤਾ ਸੀ। ਜਾਂਚ ਟੀਮ ਨੇ ਹੁਣ ਬਰਗਾੜੀ ਵਿੱਚ ਬੇਅਦਬੀ ਦੇ ਦੋਵੇਂ ਮਾਮਲੇ ਸੁਲਝਾ ਲਏ ਜਾਣ ਦਾ ਦਾਅਵਾ ਕੀਤਾ ਹੈ।

ਕੀ ਹੈ ਮਾਮਲਾ ?

  • 12 ਅਕਤੂਬਰ,  2015 ਦੀ ਰਾਤ ਨੂੰ ਪਿੰਡ ਬਰਗਾੜੀ ਦੀਆਂ ਗਲੀਆਂ ਵਿੱਚ ਕੁੱਝ ਲੋਕਾਂ ਨੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਵਿੱਤਰ ਅੰਗ ਪਾੜ ਕੇ ਖਿਲਾਰ ਦਿੱਤੇ ਸਨ।
  • ਜਾਣਕਾਰੀ ਮੁਤਾਬਕ ਇਸ ਤੋਂ ਪਹਿਲਾਂ 24 ਸਤੰਬਰ, 2015 ਨੂੰ ਪਿੰਡ ਬਰਗਾੜੀ ਵਿੱਚ ਇਤਰਾਜ਼ਯੋਗ ਪੋਸਟਰ ਲਾਏ ਗਏ ਸਨ, ਜਿਸ ਵਿੱਚ ਦਾਅਵਾ ਕੀਤਾ ਗਿਆ ਸੀ ਕਿ ਬੁਰਜ ਜਵਾਹਰ ਸਿੰਘ ਵਾਲਾ ਵਿੱਚ 1 ਜੂਨ ਨੂੰ ਚੋਰੀ ਹੋਇਆ ਸਰੂਪ ਉਨ੍ਹਾਂ ਦੇ ਕਬਜ਼ੇ ਵਿੱਚ ਹੈ।
  • ਇਸ ਮਾਮਲੇ ਦੀ ਪੜਤਾਲ ਪਹਿਲਾਂ ਡੀਆਈਜੀ ਰਣਬੀਰ ਸਿੰਘ ਖਟੜਾ ਕਰ ਰਹੇ ਸਨ।
  • ਪਰ ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਹੁਕਮਾਂ ਮਗਰੋਂ 4 ਜਨਵਰੀ ਨੂੰ ਪੰਜਾਬ ਸਰਕਾਰ ਨੇ ਐੱਸ.ਪੀ.ਐੱਸ ਪਰਮਾਰ ਦੀ ਅਗਵਾਈ ਹੇਠ ਨਵੀਂ ਜਾਂਚ ਟੀਮ ਗਠਿਤ ਕਰ ਦਿੱਤੀ ਸੀ।
Exit mobile version