‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਯੂਥ ਕਾਂਗਰਸ ਪੰਜਾਬ ਦੇ ਪ੍ਰਧਾਨ ਬਰਿੰਦਰ ਸਿੰਘ ਢਿੱਲੋਂ ਨੇ ਕਿਹਾ ਕਿ ‘ਪੰਜਾਬ ਵਿੱਚ ਬਿਲਕੁਲ ਕੋਈ ਵੀ ਆ-ਜਾ ਸਕਦਾ ਹੈ। ਪਰ ਪੰਜਾਬ ਵਿੱਚ ਸਿਰਫ ਰਾਜਨੀਤਿਕ ਮਨਸ਼ਾ ਅਤੇ ਪੰਜਾਬ ਦੀ ਸ਼ਾਂਤੀ ਭੰਗ ਕਰਨ ਆਉਣ ਵਾਲੇ ਦਾ ਵਿਰੋਧ ਕੀਤਾ ਜਾਵੇਗਾ। ਪਰ ਇਨ੍ਹਾਂ ਵੱਲੋਂ ਇੱਥੇ ਆ ਕੇ ਲੋਕਾਂ ਨੂੰ ਗੁੰਮਰਾਹ ਕਰਨਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਕੀ ਇਹ ਪੰਜਾਬ ਵਿੱਚ ਦਿੱਲੀ ਮਾਡਲ ਲਿਆਉਣਾ ਚਾਹੁੰਦੇ ਹਨ, ਜਿੱਥੇ ਦੰਗੇ ਹੋਏ ਸਨ। ਪੰਜਾਬ ਵਿੱਚ ਆ ਕੇ ਇਨ੍ਹਾਂ ਨੂੰ ਇਹ ਸਾਰਾ ਕੁੱਝ ਯਾਦ ਆ ਜਾਂਦਾ ਹੈ। ਦਿੱਲੀ ਵਾਲੀਆਂ ਚੀਜ਼ਾਂ ਦਾ ਪੰਜਾਬ ਵਿੱਚ ਜ਼ਿਕਰ ਕਿਉਂ ਕੀਤਾ ਜਾਂਦਾ ਹੈ, ਕਿਉਂ ਪੰਜਾਬ ਦਾ ਮਾਹੌਲ ਖਰਾਬ ਕਰਨ ਦੀ ਕੋਸ਼ਿਸ਼ ਕੀਤੀ ਜਾਂਦੀ ਹੈ। ਕੁੰਵਰ ਵਿਜੇ ਪ੍ਰਤਾਪ ਨੇ ਸਾਨੂੰ ਸਿਆਸੀ ਸੰਕਟ ਵਿੱਚ ਖੜ੍ਹਾ ਕਰ ਦਿੱਤਾ ਹੈ। ਹਾਈਕੋਰਟ ਨੇ ਕੁੰਵਰ ਵਿਜੇ ਪ੍ਰਤਾਪ ਦੀ ਜਾਂਚ ‘ਤੇ ਸਵਾਲੀਆ ਚਿੰਨ੍ਹ ਪੈਦਾ ਕੀਤਾ ਹੈ। ਕੁੰਵਰ ਵਿਜੇ ਪ੍ਰਤਾਪ ਜਦੋਂ ਤੱਕ ਅਫਸਰਸ਼ਾਹੀ ਵਿੱਚ ਸਨ, ਉਦੋਂ ਇਹ ਇਮਾਨਦਾਰ ਸਨ, ਸੰਵਿਧਾਨ ਨੂੰ ਧਿਆਨ ਵਿੱਚ ਰੱਖ ਕੇ ਕੰਮ ਕਰਦੇ ਸਨ ਪਰ ਹੁਣ ਇਹ ਰਾਜਨੀਤੀ ਵਿੱਚ ਆ ਗਏ ਹਨ’।