International Punjab

ਬਰਨਾਲਾ ਜ਼ਿਲ੍ਹੇ ਦਾ ਨੌਜਵਾਨ ਹੋਇਆ ਟੋਰਾਂਟੋ ਪੁਲਿਸ ’ਚ ਭਰਤੀ , ਪਿੰਡ ਦਾ ਵਧਾਇਆ ਮਾਣ

Barnala: The turban-wearing youth of Pakhoke village hit the mall in Canada, the atmosphere of happiness in the entire village

ਚੰਡੀਗੜ੍ਹ : ਪੰਜਾਬ ਦੇ ਨੌਜਵਾਨ ਵਿਦੇਸ਼ਾਂ ਵਿੱਚ ਜਾ ਕੇ ਵੱਡੇ ਮੁਕਾਮ ਹਾਸਲ ਕਰ ਕੇ ਦੇਸ਼ ਅਤੇ ਪੰਜਾਬ ਦਾ ਨਾਮ ਰੌਸ਼ਨ ਕਰ ਰਹੇ ਹਨ। ਅਜਿਹਾ ਹੀ ਕਾਰਨਾਮਾ ਕਰ ਦਿਖਾਇਆ ਹੈ ਕਿ ਬਰਨਾਲਾ ਜ਼ਿਲ੍ਹੇ ਦੇ ਪਿੰਡ ਪੱਖੋਕੇ ਦੇ ਸਿੱਖ ਨੌਜਵਾਨ ਸੁਖਚੈਨ ਸਿੰਘ ਹਨ।

ਦਰਅਸਲ ਬਰਨਾਲਾ ਜ਼ਿਲ੍ਹੇ ਦੇ ਪਿੰਡ ਪੱਖੋਕੇ ਦੇ ਸੁਖਚੈਨ ਸਿੰਘ ਨੇ ਕੈਨੇਡਾ ਦੀ ਟੋਰਾਂਟੋ ਪੁਲਿਸ ਵਿੱਚ ਭਰਤੀ ਹੋ ਕੇ ਪਿੰਡ ਦਾ ਮਾਣ ਵਧਾਇਆ ਹੈ। ਪੰਚ ਗੁਰਚਰਨ ਸਿੰਘ ਅਤੇ ਪਰਮਜੀਤ ਸਿੰਘ ਰਾਜਾ ਨੇ ਦੱਸਿਆ ਕਿ ਟੋਰਾਂਟੋ ਪੁਲਿਸ ਵਿੱਚ ਭਰਤੀ ਹੋਣ ਵਾਲਾ ਨੌਜਵਾਨ ਸੁਖਚੈਨ ਸਿੰਘ ਢਿੱਲੋਂ ਪੁੱਤਰ ਰਾਮ ਸਿੰਘ ਉਨ੍ਹਾਂ ਦਾ ਭਤੀਜਾ ਹੈ। ਬੀਤੇ ਦਿਨ 6 ਜੂਨ ਨੂੰ ਉਸ ਨੇ ਬਤੌਰ ਪੁਲਿਸ ਕਾਂਸਟੇਬਲ ਆਪਣੀ ਡਿਊਟੀ ਸੰਭਾਲ ਲਈ ਹੈ।

ਉਨ੍ਹਾਂ ਦੱਸਿਆ ਕਿ ਸੁਖਚੈਨ ਕਰੀਬ 8 ਸਾਲ ਪਹਿਲਾਂ ਪੜਾਈ ਕਰਨ ਲਈ ਕੈਨੇਡਾ ਗਿਆ ਸੀ। ਆਪਣੀ ਸਖ਼ਤ ਮਿਹਨਤ ਸਦਕਾ ਉਹ ਇਸ ਮੁਕਾਮ ’ਤੇ ਪਹੁੰਚ ਸਕਿਆ ਹੈ। ਉਨ੍ਹਾਂ ਦੱਸਿਆ ਕਿ ਪੁਲਿਸ ਵਿੱਚ ਭਰਤੀ ਹੋਣ ਵਾਲਿਆਂ ਵਿੱਚ ਸੁਖਚੈਨ ਇਕਲੌਤਾ ਦਸਤਾਰਧਾਰੀ ਹੈ। ਭਰਤੀ ਮੌਕੇ ਪੁਲਿਸ ਨੇ ਉਸ ਨੂੰ ਕੇਸ ਕਟਵਾਉਣ ਲਈ ਕਿਹਾ ਪਰ ਸੁਖਚੈਨ ਨੇ ਅਜਿਹਾ ਕਰਨ ਤੋਂ ਇਨਕਾਰ ਕਰ ਦਿੱਤਾ ਸੀ।