‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਬਟਾਲਾ ਕ ਤਲ ਕਾਂਡ ਵਿੱਚ ਪਰਿਵਾਰ ਨੇ ਧਰਨਾ ਖਤਮ ਕਰ ਦਿੱਤਾ ਹੈ। ਪਰਿਵਾਰ ਨੇ ਡੀਐੱਸਪੀ ਵੱਲੋਂ ਦਿੱਤੇ ਗਏ ਭਰੋਸੇ ਤੋਂ ਬਾਅਦ ਸੜਕ ਨੂੰ ਖਾਲੀ ਕਰ ਦਿੱਤਾ ਹੈ। ਦਰਅਸਲ, ਬਟਾਲਾ ਵਿੱਚ ਕਸਬਾ ਘੁਮਾਣ ਵਿੱਚ ਪੀੜਤ ਪਰਿਵਾਰ ਨੇ ਸੜਕ ‘ਤੇ ਲਾਸ਼ਾਂ ਰੱਖ ਕੇ ਪ੍ਰਦਰਸ਼ਨ ਕੀਤਾ ਸੀ। ਪ੍ਰਦਰਸ਼ਨਕਾਰੀਆਂ ਨੇ ਕਾਂਗਰਸੀ ਵਿਧਾਇਕ ਬਲਵਿੰਦਰ ਲਾਡੀ ਦਾ ਵੀ ਵਿਰੋਧ ਕੀਤਾ। ਬਲਵਿੰਦਰ ਲਾਡੀ ਪਰਿਵਾਰ ਨਾਲ ਗੱਲ ਕਰਨ ਲਈ ਪਹੁੰਚੇ ਹੋਏ ਸਨ। ਪਰਿਵਾਰ ਨੇ ਕਿਹਾ ਕਿ ਜਦੋਂ ਤੱਕ ਮੁੱਖ ਦੋਸ਼ੀ ਗ੍ਰਿਫਤਾਰ ਨਹੀਂ ਹੁੰਦਾ, ਉਦੋਂ ਤੱਕ ਉਹ ਲਾਸ਼ ਦਾ ਸਸਕਾਰ ਨਹੀਂ ਕਰਨਗੇ।
ਬਟਾਲਾ ਦੇ ਪਿੰਡ ਬੱਲੜਵਾਲ ਵਿੱਚ ਆਪਸੀ ਰੰਜਿਸ਼ ਕਾਰਨ ਇੱਕ ਧਿਰ ਨੇ ਦੂਜੀ ਧਿਰ ‘ਤੇ ਗੋਲੀਆਂ ਚਲਾ ਦਿੱਤੀਆਂ ਸਨ, ਜਿਸ ਕਾਰਨ ਇੱਕ ਪਰਿਵਾਰ ਦੇ 4 ਜੀਆਂ ਦੀ ਮੌਤ ਹੋ ਗਈ, ਜਦਕਿ 2 ਹੋਰ ਜ਼ਖ਼ਮੀ ਹੋ ਗਏ ਸਨ। ਹਮਲਾਵਰ ਗੋਲੀਆਂ ਚਲਾ ਕੇ ਮੌਕੇ ਤੋਂ ਫਰਾਰ ਹੋ ਗਿਆ ਸੀ। ਫਿਲਹਾਲ ਮੁੱਖ ਮੁਲਜ਼ਮ ਫਰਾਰ ਹੈ।