Punjab

ਪਹਿਲੀ ਪਾਤਸ਼ਾਹੀ ਦੇ ਵਿਆਹ ਪੁਰਬ ਮੌਕੇ ਬਟਾਲਾ ‘ਚ ਲੱਗੀਆਂ ਰੌਣਕਾਂ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਬਟਾਲਾ ਵਿੱਚ ਸ਼੍ਰੀ ਗੁਰੂ ਨਾਨਕ ਸਾਹਿਬ ਜੀ ਦਾ ਵਿਆਹ ਪੁਰਬ ਮਨਾਇਆ ਜਾ ਰਿਹਾ ਹੈ। ਦੇਰ ਰਾਤ ਨਗਰ ਕੀਰਤਨ ਰੂਪੀ ਬਾਰਾਤ ਸੁਲਤਾਨਪੁਰ ਲੋਧੀ ਦੀ ਧਰਤੀ ਤੋਂ ਬਟਾਲਾ ਪਹੁੰਚਿਆ। ਪ੍ਰਸ਼ਾਸਨ ਅਤੇ ਸੰਗਤ ਨੇ ਨਗਰ ਕੀਰਤਨ ਦਾ ਸਵਾਗਤ ਕੀਤਾ। ਵੱਡੀ ਗਿਣਤੀ ਵਿੱਚ ਸੰਗਤ ਗੁਰਦੁਆਰਾ ਕੰਧ ਸਾਹਿਬ, ਬਟਾਲਾ ਨਤਮਸਤਕ ਹੋਣ ਲਈ ਪਹੁੰਚੀ। ਨਗਰ ਕੀਰਤਨ ਵਿੱਚ ਗਤਕੇ ਦੇ ਜੌਹਰ ਵਿਖਾਏ ਗਏ। ਸ਼੍ਰੀ ਗੁਰੂ ਨਾਨਕ ਸਾਹਿਬ ਜੀ ਦਾ ਸੁਲਤਾਨਪੁਰ ਲੋਧੀ ਵਿੱਚ ਬਟਾਲਾ ਦੇ ਖੱਤਰੀ ਮੂਲ ਚੰਦ ਦੀ ਸਪੁੱਤਰੀ ਬੀਬੀ ਸੁਲੱਖਣੀ ਨਾਲ ਵਿਆਹ ਹੋਇਆ, ਜਿੱਥੇ ਅੱਜਕੱਲ੍ਹ ਗੁਰਦੁਆਰਾ ਕੰਧ ਸਾਹਿਬ ਸੁਸ਼ੋਭਿਤ ਹੈ।