Punjab

ਬਠਿੰਡਾ : ਏਸ਼ੀਆ ਦੀ ਸਭ ਤੋਂ ਵੱਡੀ ਫੌਜੀ ਛਾਉਣੀ ‘ਚ ਹੋਈ ਇਹ ਵਾਰਦਾਤ , ਇਲਾਕੇ ਦੀ ਘੇਰਾਬੰਦੀ…

Bathinda: Firing in Asia's largest military cantonment, four killed

ਬਠਿੰਡਾ : ਅੱਜ ਸਵੇਰ ਸਮੇਂ ਬਠਿੰਡਾ ਮਿਲਟਰੀ ਸਟੇਸ਼ਨ ‘ਤੇ ਗੋਲੀਬਾਰੀ ਦੀ ਵਾਰਦਾਤ ( Bathinda Military Station Firing )  ਵਿੱਚ ਚਾਰ ਲੋਕਾਂ ਦੀ ਮੌਤ ਦੀ ਖ਼ਬਰ ਆਈ ਹੈ। ਨਿਊਜ਼ ਏਜਸੀ ਏਐਨਆਈ ਦੇ ਮੁਤਾਬਿਕ  ਹੋਈ ਫਾਇਰਿੰਗ ਵਿੱਚ ਇੱਕ ਤੋਪਖਾਨਾ ਯੂਨਿਟ ਦੇ ਚਾਰ ਫੌਜੀ ਜਵਾਨਾਂ ਨੇ ਗੋਲੀਬਾਰੀ ਦੌਰਾਨ ਦਮ ਤੋੜ ਦਿੱਤਾ। 4 ਮੌਤਾਂ ਤੋਂ ਇਲਾਵਾ ਜਾਨ-ਮਾਲ ਦਾ ਕੋਈ ਨੁਕਸਾਨ ਨਹੀਂ ਹੋਇਆ ਹੈ। ਪੁਲਿਸ ਤੇ ਫੌਜ ਦੀਆਂ ਟੀਮਾਂ ਮਿਲ ਕੇ ਜਾਂਚ ਕਰਨਗੀਆਂ।

ਫੌਜ ਦੀ ਦੱਖਣੀ ਪੱਛਮੀ ਨੇ ਇਕ ਬਿਆਨ ਜਾਰੀ ਕਰ ਕੇ ਦੱਸਿਆ ਹੈ ਕਿ ਸਵੇਰੇ 4.35 ਵਜੇ ਮਿਲਟਰੀ ਸਟੇਸ਼ਨ ਵਿਚ ਗੋਲੀਆਂ ਚੱਲੀਆਂ ਹਨ। ਸਟੇਸ਼ਨ ਕੁਇਕ ਰੀਐਕਸ਼ਨ ਟੀਮਾਂ ਐਕਟਿਵ ਕਰ ਦਿੱਤੀਆਂ ਗਈਆਂ ਹਨ। ਇਲਾਕੇ ਦੀ ਘੇਰਾਬੰਦੀ ਕਰ ਕੇ ਉਸਨੂੰ ਸੀਲ ਕਰ ਦਿੱਤਾ ਗਿਆ ਹੈ। ਸਰਚ ਅਪਰੇਸ਼ਨ ਚਲ ਰਹੇ ਹਨ। 4 ਮੌਤਾਂ ਹੋਈਆਂ ਹਨ।

ਫੌਜ ਨੇ ਦੱਸਿਆ ਕਿ ਗੋਲੀਬਾਰੀ ਸਵੇਰੇ 4:35 ਵਜੇ ਅਫਸਰਾਂ ਦੀ ਮੇਸ ਦੇ ਅੰਦਰ ਹੋਈ। ਮਿਲਟਰੀ ਸਟੇਸ਼ਨ ‘ਚ ਸਰਚ ਆਪਰੇਸ਼ਨ ਜਾਰੀ ਹੈ। ਪੂਰੇ ਇਲਾਕੇ ਨੂੰ ਸੀਲ ਕਰ ਦਿੱਤਾ ਗਿਆ ਹੈ। ਫੌਜ ਨੇ ਅਜੇ ਤੱਕ ਇਸ ਨੂੰ ਅੱਤਵਾਦੀ ਹਮਲਾ ਨਹੀਂ ਕਿਹਾ ਹੈ ਅਤੇ ਨਾ ਹੀ ਇਸ ਖਦਸ਼ੇ ਤੋਂ ਇਨਕਾਰ ਕੀਤਾ ਹੈ। ਹਾਲਾਂਕਿ ਬਠਿੰਡਾ ਦੇ ਐਸਐਸਪੀ ਨੇ ਕਿਹਾ ਕਿ ਇਹ ਕੋਈ ਅੱਤਵਾਦੀ ਹਮਲਾ ਨਹੀਂ ਹੈ। ਪੁਲਿਸ ਨੂੰ ਛਾਉਣੀ ਦੇ ਅੰਦਰ ਨਹੀਂ ਜਾਣ ਦਿੱਤਾ ਗਿਆ।

ਛਾਉਣੀ ਦੇ ਅੰਦਰ ਲੋਕਾਂ ਦੇ ਦਾਖਲੇ ਅਤੇ ਬਾਹਰ ਜਾਣ ‘ਤੇ ਪਾਬੰਦੀ ਲਗਾ ਦਿੱਤੀ ਗਈ ਹੈ। ਕੇਂਦਰੀ ਏਜੰਸੀਆਂ ਨੂੰ ਵੀ ਹਾਈ ਅਲਰਟ ‘ਤੇ ਰੱਖਿਆ ਗਿਆ ਹੈ। ਪੰਜਾਬ ਪੁਲਿਸ ਦੇ ਸੀਨੀਅਰ ਅਧਿਕਾਰੀ ਵੀ ਛਾਉਣੀ ਪਹੁੰਚ ਰਹੇ ਹਨ।

ਬਠਿੰਡਾ ਦੇ ਸੀਨੀਅਰ ਸੁਪਰਡੈਂਟ ਆਫ ਪੁਲਿਸ (ਐਸਐਸਪੀ) ਗੁਲਨੀਤ ਸਿੰਘ ਖੁਰਾਣਾ ਨੇ ਸਪੱਸ਼ਟ ਕੀਤਾ ਹੈ ਕਿ ਇਹ ਕੋਈ ਅਤਿਵਾਦੀ ਹਮਲਾ ਨਹੀਂ ਹੈ। ਇਸ ਫਾਇਰਿੰਗ ਮਾਮਲੇ ਦਾ ਕੋਈ ਅਤਿਵਾਦੀ ਕੁਨੈਕਸ਼ਨ ਸਾਹਮਣੇ ਨਹੀਂ ਆਇਆ ਹੈ। ਇਹ ਫੌਜ ਦਾ ਅੰਦਰੂਨੀ ਮਾਮਲਾ ਹੈ।

ਐਸਐਸਪੀ ਖੁਰਾਣਾ ਨੇ ਕਿਹਾ ਕਿ ਅਸੀਂ ਆਰਮੀ ਨਾਲ ਸੰਪਰਕ ਵਿੱਚ ਹਾਂ ਅਤੇ ਹਰ ਪਹਿਲੂ ਨਾਲ ਜਾਂਚ ਕੀਤੀ ਜਾ ਰਹੀ ਹੈ। ਕਿਸੇ ਤਰ੍ਹਾਂ ਦੀ ਪੈਨਿਕ ਹੋਣ ਦੀ ਲੋੜ ਨਹੀਂ ਹੈ। ਸਾਡੀ ਟੀਮ ਮੌਕੇ ‘ਤੇ ਮੌਜੂਦ ਹੈ। ਹਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਸਥਿਤੀ ਕਾਬੂ ਹੇਠ ਹੈ। ਸੂਤਰਾਂ ਅਨੁਸਾਰ ਐਨਐਸਜੀ ਹਾਲੇ ਬਠਿੰਡਾ ਨਹੀਂ ਜਾਵੇਗੀ। ਫਿਲਹਾਲ ਫੌਜ ਨੇ ਪ੍ਰੈੱਸ ਨੋਟ ਰਾਹੀਂ ਘਟਨਾ ਦੀ ਜਾਣਕਾਰੀ ਦਿੱਤੀ ਹੈ। ਹਾਲਾਂਕਿ ਇਹ ਵੀ ਸਾਹਮਣੇ ਆਇਆ ਹੈ ਕਿ ਇਹ ਕੋਈ ਅੱਤਵਾਦੀ ਹਮਲਾ ਨਹੀਂ ਹੈ।

ਬਠਿੰਡਾ ਛਾਉਣੀ ਏਸ਼ੀਆ ਦੀ ਸਭ ਤੋਂ ਵੱਡੀ ਫੌਜੀ ਛਾਉਣੀ ਹੈ। ਇਸ ਮਿਲਟਰੀ ਸਟੇਸ਼ਨ ਦੀ ਸੀਮਾ ਕਰੀਬ 45 ਕਿਲੋਮੀਟਰ ਹੈ। ਇੱਥੋਂ ਦਾ ਅਸਲਾ ਡਿਪੂ ਦੇਸ਼ ਦੇ ਸਭ ਤੋਂ ਵੱਡੇ ਡਿਪੂਆਂ ਵਿੱਚੋਂ ਇੱਕ ਹੈ
ਦੱਸ ਦੇਈਏ ਕਿ ਬਠਿੰਡਾ ਇੱਕ ਮਹੱਤਵਪੂਰਨ ਫੌਜੀ ਸਥਾਪਨਾ ਹੈ ਅਤੇ ਇੱਥੇ 10 ਕੋਰ ਦਾ ਹੈੱਡਕੁਆਰਟਰ ਹੈ, ਜੋ ਜੈਪੁਰ ਸਥਿਤ ਦੱਖਣੀ ਪੱਛਮੀ ਕਮਾਂਡ ਦੇ ਅਧਿਕਾਰ ਖੇਤਰ ਵਿੱਚ ਆਉਂਦਾ ਹੈ। ਇਹ ਸਟੇਸ਼ਨ ਵੱਡੀ ਗਿਣਤੀ ਵਿੱਚ ਕਾਰਜਸ਼ੀਲ ਫੌਜੀ ਯੂਨਿਟਾਂ ਅਤੇ ਹੋਰ ਸਥਿਰ ਅਦਾਰਿਆਂ ਦਾ ਘਰ ਵੀ ਹੈ। ਇਸ ਮਿਲਟਰੀ ਸਟੇਸ਼ਨ ਦੇ ਬਾਹਰ ਕੋਈ ਵੀ ਆਮ ਵਾਹਨ ਪਹੁੰਚ ਸਕਦਾ ਹੈ। ਵੈਸੇ ਤਾਂ ਇਸ ਸਟੇਸ਼ਨ ਦੀ ਸੁਰੱਖਿਆ ਲਈ ਆਮ ਤੌਰ ‘ਤੇ ਜ਼ਬਰਦਸਤ ਪ੍ਰਬੰਧ ਹੁੰਦੇ ਹਨ। ਦੱਸਿਆ ਜਾ ਰਿਹਾ ਹੈ ਕਿ ਗੋਲੀਬਾਰੀ ਦੀ ਘਟਨਾ ਅਫਸਰ ਮੈਸ ਦੇ ਅੰਦਰ ਹੋਈ  ਹੈ।  ਅਜੇ ਹੋਰ ਜਾਣਕਾਰੀ ਦੀ ਉਡੀਕ ਕੀਤੀ ਜਾ ਰਹੀ ਹੈ।